Amritsar Blasts: ਹੈਰੀਟੇਜ ਸਟ੍ਰੀਟ ਬਲਾਸਟ ਮਾਮਲੇ ‘ਚ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਧਮਾਕਾਖੇਜ਼ ਸਮੱਗਰੀ ਬਰਾਮਦ, SIT ਕਰੇਗੀ ਜਾਂਚ : DGP
Heritage Street Blasts: ਸ਼੍ਰੀ ਦਰਬਾਰ ਸਾਹਿਬ ਦੀ ਵਿਰਾਸਤੀ ਗਲੀ ਵਿੱਚ ਪਹਿਲਾ ਧਮਾਕਾ 6 ਮਈ ਨੂੰ ,ਦੂਜਾ ਧਮਾਕਾ 8 ਮਈ ਨੂੰ ਅਤੇ ਤੀਜਾ ਧਮਾਕਾ 10 ਅਤ 11 ਮਈ ਦੀ ਦਰਮਿਆਨੀ ਰਾਤ ਨੂੰ ਹੋਇਆ।
ਅੰਮ੍ਰਿਤਸਰ ਨਿਊਜ਼: ਅੰਮ੍ਰਿਤਸਰ ਵਿੱਚ ਸ਼੍ਰੀ ਦਰਬਾਰ ਸਾਹਿਬ ਨੇੜੇ ਹੋਏ ਧਾਮਾਕਿਆਂ ਨੂੰ ਲੈ ਕੇ ਪੰਜਾਬ ਪੂਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ (DGP Gaurav Yadav) ਨੇ ਮੀਡੀਆ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਹੈ। ਡੀਜੀਪੀ ਨੇ ਦੱਸਿਆ ਕਿ ਧਮਾਕੇ ਦੇ ਤਿੰਨੋਂ ਮਾਮਲਿਆਂ ‘ਚ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਦੇ ਨਾਂ ਅਜਾਦ ਵੀਰ ਸਿੰਘ, ਅਮਰੀਕ ਸਿੰਘ , ਸਾਹਿਬ ਸਿੰਘ ਉਰਫ ਸਾਬਾ, ਹਰਜੀਤ ਸਿੰਘ ਅਤੇ ਧਰਮਿੰਦਰ ਸਿੰਘ ਹਨ। ਡੀਜੀਪੀ ਨੇ ਦੱਸਿਆ ਕਿ ਅਜਾਦ ਵੀਰ ਸਿੰਘ ਅਤੇ ਅਮਰੀਕ ਸਿੰਘ ਨੇ ਸਰਾਂ ਦੇ ਬਾਥਰੂਮ ਵਿੱਚ ਆਈਡੀ ਅਸੈਂਬਲ ਕੀਤੇ ਸਨ। ਡੀਜੀਪੀ ਨੇ ਦੱਸਿਆ ਕਿ ਹਰਜੀਤ ਸਿੰਘ ਪਟਾਕੇ ਬਣਾਉਣ ਦਾ ਕੰਮ ਕਰਦਾ ਹੈ ਅਤੇ ਉਸ ਕੋਲ ਇਸਦਾ ਲਾਇਸੰਸ ਵੀ ਹੈ।
ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਮੁਲਜਮਾਂ ਦੇ ਨਾਲ-ਨਾਲ ਇੱਕ ਔਰਤ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਉਸ ਕੋਲੋਂ ਹਾਲੇ ਪੁੱਛਗਿੱਛ ਜਾਰੀ ਹੈ, ਜਿਸਤੋਂ ਬਾਅਦ ਹੀ ਸਾਫ਼ ਹੋ ਸਕੇਗਾ ਕਿ ਉਸਦੀ ਇਨ੍ਹਾਂ ਧਮਾਕਿਆਂ ਵਿੱਕ ਕੀ ਭੂਮਿਕਾ ਰਹੀ ਹੈ। ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜਮਾਂ ਕੋਲੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਧਮਾਕਿਆਂ ਦੇੇ ਪਿੱਛੇ ਉਨ੍ਹਾਂ ਦਾ ਮਕਸਦ ਕੀ ਸੀ। ਕਿਸਨੇ ਉਨ੍ਹਾਂ ਨੂੰ ਧਮਾਕਾਖੇਜ਼ ਸਮੱਗਰੀ ਉਪਲੱਬਧ ਕਰਵਾਈ ਸੀ। ਨਾਲ ਹੀ ਇਸ ਗੱਲ ਦਾ ਵੀ ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਸਾਰਿਆਂ ਦਾ ਬਾਹਰ ਬੈਠੇ ਦੇਸ਼ ਵਿਰੋਧੀ ਅਨਸਰਾਂ ਨਾਲ ਕੋਈ ਸਬੰਧ ਹੈ ਜਾਂ ਨਹੀਂ।
ਡੀਜੀਪੀ ਨੇ ਕਿਹਾ ਉਹ ਐਸਜੀਪੀਸੀ ਅਤੇ ਐਸਜੀਪੀਸੀ ਕਮੇਟੀ ਵਲੋਂ ਬਣਈ ਗਈ ਟਾਸਕ ਫੋਰਸ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਦੇ ਸਹਿਯੋਗ ਨਾਲ ਇਨ੍ਹਾਂ ਧਮਾਕਿਆਂ ਦੇ ਮੁਲਜ਼ਮਾਂ ਤੱਕ ਪਹੁੰਚਣ ਵਿੱਚ ਪੁਲਿਸ ਨੂੰ ਮਦਦ ਮਿਲੀ।


