ਅੰਮ੍ਰਿਤਸਰ ਨਿਊਜ਼: ਅੰਮ੍ਰਿਤਸਰ ਵਿੱਚ ਸ਼੍ਰੀ ਦਰਬਾਰ ਸਾਹਿਬ ਨੇੜੇ ਹੋਏ ਧਾਮਾਕਿਆਂ ਨੂੰ ਲੈ ਕੇ ਪੰਜਾਬ ਪੂਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ (DGP Gaurav Yadav) ਨੇ ਮੀਡੀਆ ਨੂੰ ਵਿਸਥਾਰ ਨਾਲ ਜਾਣਕਾਰੀ ਦਿੱਤੀ ਹੈ। ਡੀਜੀਪੀ ਨੇ ਦੱਸਿਆ ਕਿ ਧਮਾਕੇ ਦੇ ਤਿੰਨੋਂ ਮਾਮਲਿਆਂ ‘ਚ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜ਼ਮਾਂ ਦੇ ਨਾਂ ਅਜਾਦ ਵੀਰ ਸਿੰਘ, ਅਮਰੀਕ ਸਿੰਘ , ਸਾਹਿਬ ਸਿੰਘ ਉਰਫ ਸਾਬਾ, ਹਰਜੀਤ ਸਿੰਘ ਅਤੇ ਧਰਮਿੰਦਰ ਸਿੰਘ ਹਨ। ਡੀਜੀਪੀ ਨੇ ਦੱਸਿਆ ਕਿ ਅਜਾਦ ਵੀਰ ਸਿੰਘ ਅਤੇ ਅਮਰੀਕ ਸਿੰਘ ਨੇ ਸਰਾਂ ਦੇ ਬਾਥਰੂਮ ਵਿੱਚ ਆਈਡੀ ਅਸੈਂਬਲ ਕੀਤੇ ਸਨ। ਡੀਜੀਪੀ ਨੇ ਦੱਸਿਆ ਕਿ ਹਰਜੀਤ ਸਿੰਘ ਪਟਾਕੇ ਬਣਾਉਣ ਦਾ ਕੰਮ ਕਰਦਾ ਹੈ ਅਤੇ ਉਸ ਕੋਲ ਇਸਦਾ ਲਾਇਸੰਸ ਵੀ ਹੈ।
ਡੀਜੀਪੀ ਨੇ ਦੱਸਿਆ ਕਿ ਇਨ੍ਹਾਂ ਮੁਲਜਮਾਂ ਦੇ ਨਾਲ-ਨਾਲ ਇੱਕ ਔਰਤ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਉਸ ਕੋਲੋਂ ਹਾਲੇ ਪੁੱਛਗਿੱਛ ਜਾਰੀ ਹੈ, ਜਿਸਤੋਂ ਬਾਅਦ ਹੀ ਸਾਫ਼ ਹੋ ਸਕੇਗਾ ਕਿ ਉਸਦੀ ਇਨ੍ਹਾਂ ਧਮਾਕਿਆਂ ਵਿੱਕ ਕੀ ਭੂਮਿਕਾ ਰਹੀ ਹੈ। ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜਮਾਂ ਕੋਲੋਂ ਡੁੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਧਮਾਕਿਆਂ ਦੇੇ ਪਿੱਛੇ ਉਨ੍ਹਾਂ ਦਾ ਮਕਸਦ ਕੀ ਸੀ। ਕਿਸਨੇ ਉਨ੍ਹਾਂ ਨੂੰ ਧਮਾਕਾਖੇਜ਼ ਸਮੱਗਰੀ ਉਪਲੱਬਧ ਕਰਵਾਈ ਸੀ। ਨਾਲ ਹੀ ਇਸ ਗੱਲ ਦਾ ਵੀ ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਸਾਰਿਆਂ ਦਾ ਬਾਹਰ ਬੈਠੇ ਦੇਸ਼ ਵਿਰੋਧੀ ਅਨਸਰਾਂ ਨਾਲ ਕੋਈ ਸਬੰਧ ਹੈ ਜਾਂ ਨਹੀਂ।
ਡੀਜੀਪੀ ਨੇ ਕਿਹਾ ਉਹ ਐਸਜੀਪੀਸੀ ਅਤੇ ਐਸਜੀਪੀਸੀ ਕਮੇਟੀ ਵਲੋਂ ਬਣਈ ਗਈ ਟਾਸਕ ਫੋਰਸ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਦੇ ਸਹਿਯੋਗ ਨਾਲ ਇਨ੍ਹਾਂ ਧਮਾਕਿਆਂ ਦੇ ਮੁਲਜ਼ਮਾਂ ਤੱਕ ਪਹੁੰਚਣ ਵਿੱਚ ਪੁਲਿਸ ਨੂੰ ਮਦਦ ਮਿਲੀ।
ਐਸਜੀਪੀਸੀ ਆਪਣੇ ਪੱਧਰ ‘ਤੇ ਪੁਖ਼ਤਾ ਕਰੇਗੀ ਸੁਰੱਖਿਆ
ਉੱਧਰ ਐਸਜੀਪੀਸੀ ਦੇ ਪ੍ਰਧਾਨ ਪ੍ਰੋਫੇਸਰ ਹਰਜੀਤ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਮੇਟੀ ਆਪਣੇ ਪੱਧਰ ਤੇ ਸ਼੍ਰੀ ਦਰਬਾਰ ਸਾਹਿਬ ਦੇ ਸੁਰੱਖਿਆ ਪ੍ਰਬੰਧ ਪੁਖ਼ਤਾ ਕਰੇਗੀ। ਨਾਲ ਹੀ ਉਨ੍ਹਾਂ ਸਰਕਾਰ ਪੁਲਿਸ ਦੇ ਕਾਰਜਸ਼ੈਲੀ ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪਹਿਲੇ ਧਮਾਕੇ ਦੇ ਸਮੇਂ ਹੀ ਚੰਗੀ ਤਰ੍ਹਾਂ ਨਾਲ ਜਾਂਚ ਕੀਤੀ ਜਾਂਦੀ ਤਾਂ ਬਾਕੀ ਦੇ ਦੋ ਧਮਾਕੇ ਨਹੀਂ ਹੋਣੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Punjab Government) ਇਸ ਘਟਨਾ ਵਿੱਚ ਫੇਲ ਸਾਬਤ ਹੋਈ ਹੈ। ਇਹ ਧਾਮਕੇ ਡੂੰਘੀ ਸਾਜ਼ਿਸ਼ ਦਾ ਨਤੀਜਾ ਹੈ।
ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਕ੍ਰਿਪਾ ਕਾਰਨ ਵੱਡਾ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਦੋ ਧਮਾਕੇ ਹੋਣ ਤੋਂ ਬਾਅਦ ਉਨ੍ਹਾਂ ਦੇ ਸੇਵਾਦਾਰ ਸੀਸੀਟੀਵੀ ਕੈਮਰਿਆਂ ‘ਤੇ ਤਿੱਖੀ ਨਜਰ ਰੱਕੀ ਗਈ ਸੀ। ਜਿਸ ਤੋਂ ਬਾਅਦ ਸੇਵਾਦਾਰਾਂ ਵੱਲੋਂ ਇੱਕ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਅਤੇ ਪੁਲਿਸ ਨੂੰ ਸੌਂਪ ਦਿੱਤਾ।
ਜਿਕਰਯੋਗ ਹੈ ਕਿ ਅੰਮ੍ਰਿਤਸਰ ਵਿੱਚ ਸ਼੍ਰੀ ਦਰਬਾਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿੱਚ 6 ਮਈ ਨੂੰ ਪਹਿਲਾਂ ਧਮਾਕਾ ਹੋਇਆ ਸੀ। ਦੂਜਾ ਧਮਾਕਾ 8 ਮਈ ਨੂੰ ਅਤੇ ਤੀਜਾ ਧਮਾਕਾ ਬੀਤੀ ਰਾਤ 12 ਵਜ ਕੇ 10 ਮਿਨਟ ਤੇ ਹੋਇਆ। ਤੀਜੇ ਧਮਾਕੇ ਤੋਂ ਬਾਅਦ ਐਸਜੀਪੀਸੀ ਦੇ ਸਹਿਯੋਗ ਨਾਲ ਅਤੇ ਕੈਮਰਿਆਂ ਦੀ ਮਦਦ ਨਾਲ ਸ਼ੱਕੀਆਂ ਨੂੰ ਤੁਰੰਤ ਫੜ ਲਿਆ ਗਿਆ।
ਫੋਰੈਂਸਿਕ ਟੀਮਾਂ ਨੇ ਲਏ ਸੈਂਪਲ
ਅੰਮ੍ਰਿਤਸਰ ਵਿੱਚ ਦੇਰ ਰਾਤ ਵਾਪਰੇ ਤੀਸਰੇ ਧਮਾਕੇ ਨੂੰ ਲੈ ਕੇ ਸਹਿਮ ਦਾ ਮਾਹੌਲ ਬਣ ਗਿਆ। ਅੱਜ ਫੋਰੈਂਸਿਕ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਧਮਾਕੇ ਵਾਲੀ ਥਾਂ ‘ਤੇ ਜਾਂਚ ਸ਼ੁਰੂ ਕਰ ਦਿੱਤੀ। ਫੋਰੈਂਸਿਕ ਟੀਮਾਂ ਨੇ ਘਟਨਾ ਵਾਲੀ ਥਾਂ ਤੋਂ ਟੁਕੜੀਆਂ ਦੇ ਸੈਂਪਲ ਇਕੱਠੇ ਕਰ ਲਏ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ