Punjab Flood: ਪੰਜਾਬ ਦੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਕੱਲ੍ਹ ਤੋਂ, ਧਾਲੀਵਾਲ ਬੋਲੇ- ਗਿਰਦਾਵਰੀ ਤੋਂ ਬਿਨਾਂ ਹੀ ਜਾਰੀ ਕਰਾਂਗੇ ਰਾਸ਼ੀ

Updated On: 

14 Aug 2023 16:48 PM

ਕਿਸਾਨ ਆਗੂ ਰਾਕੇਸ਼ ਟਿਕੈਤ ਕੈਬਿਨੇਟ ਮੰਤਰੀ ਕੁਲਦੀਪ ਧਾਲੀਵਾਲ ਦੇ ਘਰ ਅੰਮ੍ਰਿਤਸਰ ਪਹੁੰਚੇ। ਉਨ੍ਹਾਂ ਨੇ ਹੜ੍ਹ ਨਾਲ ਕਿਸਾਨਾਂ ਨੁੰ ਹੋਏ ਨੁਕਸਾਨ ਤੇ ਦੁੱਖ ਪ੍ਰਗਟਾਇਆ ਨਾਲ ਹੀ ਉਨ੍ਹਾਂ ਨੇ ਐਮਐਸਪੀ ਲਈ ਸਰਕਾਰ ਨਾਲ ਲੜਾਈ ਜਾਰੀ ਰੱਖਣ ਦੀ ਵੀ ਗੱਲ ਕਹੀ।

Punjab Flood: ਪੰਜਾਬ ਦੇ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਕੱਲ੍ਹ ਤੋਂ, ਧਾਲੀਵਾਲ ਬੋਲੇ- ਗਿਰਦਾਵਰੀ ਤੋਂ ਬਿਨਾਂ ਹੀ ਜਾਰੀ ਕਰਾਂਗੇ ਰਾਸ਼ੀ
Follow Us On

ਪੰਜਾਬ ਵਿੱਚ ਹੜ੍ਹਾਂ (Punjab Flood)ਕਾਰਨ ਭਾਰੀ ਨੁਕਸਾਨ ਹੋਇਆ ਹੈ। ਸੂਬੇ ਦੇ 19 ਜ਼ਿਲ੍ਹਿਆਂ ਵਿੱਚ ਹੜ੍ਹ ਦਾ ਵੱਡਾ ਪ੍ਰਭਾਵ ਪਿਆ ਹੈ। ਇਸ ਕਾਰਨ ਕਈ ਥਾਵਾਂ ਤੇ ਪਾਣੀ ਖੜ੍ਹਾ ਹੋਣ ਕਾਰਨ ਗਿਰਦਾਵਰੀ ਨਹੀਂ ਹੋ ਸਕੀ। ਪਰ ਪੰਜਾਬ ਸਰਕਾਰ ਆਜ਼ਾਦੀ ਦਿਵਸ ਯਾਨੀ 15 ਅਗਸਤ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣਾ ਸ਼ੁਰੂ ਕਰਨ ਜਾ ਰਹੀ ਹੈ।

ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਨੇ ਕਿਹਾ ਕਿ ਗਿਰਦਾਵਰੀ ਤੋਂ ਬਿਨਾਂ ਸੂਬਾ ਸਰਕਾਰ ਪ੍ਰਭਾਵਿਤ ਕਿਸਾਨਾਂ ਨੂੰ ਉਨ੍ਹਾਂ ਦੀ ਰਾਹਤ ਲਈ 15 ਅਗਸਤ ਤੋਂ ਮੁਆਵਜ਼ਾ ਦੇਣਾ ਸ਼ੁਰੂ ਕਰੇਗੀ। ਉਨ੍ਹਾਂ ਇਹ ਬਿਆਨ ਕਿਸਾਨ ਆਗੂ ਰਾਕੇਸ਼ ਟਿਕੈਤ ਨਾਲ ਆਪਣੇ ਘਰ ਵਿਖੇ ਮੀਟਿੰਗ ਤੋਂ ਬਾਅਦ ਦਿੱਤਾ।

ਪੂਰੀ ਨਹੀਂ ਹੋ ਸਕੀ ਗਿਰਦਾਵਰੀ ਦੀ ਪ੍ਰਕਿਰਿਆ

ਮੰਤਰੀ ਧਾਲੀਵਾਲ ਨੇ ਦੱਸਿਆ ਕਿ ਕਈ ਥਾਵਾਂ ਤੇ ਪਾਣੀ ਖੜ੍ਹਾ ਹੋਣ ਕਾਰਨ ਗਿਰਦਾਵਰੀ ਦੀ ਪ੍ਰਕਿਰਿਆ ਪੂਰੀ ਨਹੀਂ ਹੋ ਸਕੀ ਹੈ। ਪਰ ਸੂਬਾ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ। ਮੰਤਰੀ ਧਾਲੀਵਾਲ ਨੇ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਦਿੱਲੀ ਸੋਧ ਬਿੱਲ ਵਰਗੇ ਮੁੱਦਿਆਂ ‘ਤੇ ਲੋਕਤੰਤਰ ਦਾ ਘਾਣ ਕਰ ਰਹੀ ਹੈ। ਪਰ ਪੰਜਾਬ ਸਰਕਾਰ ਦਾ ਸੰਘਰਸ਼ ਜਾਰੀ ਰਹੇਗਾ।

ਟਿਕੈਤ ਨੇ ਕਿਸਾਨਾਂ ਦੇ ਹੋਏ ਨੁਕਸਾਨ ‘ਤੇ ਦੁੱਖ ਪ੍ਰਗਟਾਇਆ

ਉੱਧਰ, ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikait)ਨੇ ਹੜ੍ਹਾਂ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਦਾ ਚੰਗਾ ਮੁਆਵਜ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਐਮਐਸਪੀ ਦੇ ਮੁੱਦੇ ਤੇ ਕੇਂਦਰ ਨਾਲ ਲੜਨ ਦੀ ਗੱਲ ਵੀ ਕਹੀ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Related Stories