ਬਦਮਾਸ਼ ਦੀ ਲੱਤ ‘ਚ ਲੱਗੀ ਗੋਲੀ, ਨਸ਼ਾ ਅਤੇ ਪਿਸਤੌਲ ਬਰਾਮਦ, ਅੰਮ੍ਰਿਤਸਰ ‘ਚ ਪੁਲਿਸ ਅਤੇ ਤਸਕਰਾਂ ਵਿਚਾਲੇ ਮੁਕਾਬਲਾ
Police-Smuggler Encounter: ਦੱਸਿਆ ਜਾ ਰਿਹਾ ਹੈ ਕਿ ਜਲੰਧਰ ਐਸਟੀਐਫ ਤਸਕਰਾਂ ਨੂੰ ਫੜਣ ਲਈ ਅੰਮ੍ਰਿਤਸਰ ਪਹੁੰਚੀ ਸੀ। ਅੰਮ੍ਰਿਤਸਰ ਪੁਲਿਸ ਦੀ ਮਦਦ ਨਾਲ ਇੱਕ ਤਸਕਰ ਕਾਬੂ ਕਰ ਲਿਆ ਗਿਆ ਹੈ।
ਪੰਜਾਬ ਦੇ ਅੰਮ੍ਰਿਤਸਰ ‘ਚ ਪੁਲਿਸ ਅਤੇ ਤਸਕਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਇੱਕ ਤਸਕਰ ਨੂੰ ਗੋਲੀ ਲੱਗੀ ਹੈ। ਪੁਲਿਸ ਨੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਹੈ। ਤਸਕਰ ਦੀ ਪਛਾਣ ਪ੍ਰਤਾਪ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ ਜਲੰਧਰ ਦੀ ਸਪੈਸ਼ਲ ਟਾਸਕ ਫੋਰਸ (ਐੱਸਟੀਐੱਫ) ਦੀ ਟੀਮ ਨੂੰ ਅੰਮ੍ਰਿਤਸਰ ਦੇ ਰਈਆ ‘ਚ ਨਸ਼ਾ ਤਸਕਰਾਂ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ‘ਤੇ ਟੀਮ ਨੇ ਰਇਆ ਨੇੜੇ ਤਸਕਰ ਨੂੰ ਘੇਰ ਲਿਆ। ਖੁਦ ਨੂੰ ਘਿਰਿਆ ਦੇਖ ਕੇ ਤਸਕਰ ਨੇ ਟੀਮ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ।
ਦੂਜੇ ਪਾਸੇ STF ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ‘ਚ ਉਸ ਦੀ ਲੱਤ ‘ਤੇ ਸੱਟ ਲੱਗ ਗਈ। ਟੀਮ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ।
ਪਿਸਤੌਲ ਅਤੇ ਹੈਰੋਇਨ ਬਰਾਮਦ
ਐਸਟੀਐਫ ਦੀ ਟੀਮ ਨੇ ਤਸਕਰ ਕੋਲੋਂ 350 ਗ੍ਰਾਮ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਹੈ। ਫਿਲਹਾਲ ਤਸਕਰ ਦਾ ਇਲਾਜ ਕੀਤਾ ਜਾ ਰਿਹਾ ਹੈ। ਸਬੰਧਤ ਅਧਿਕਾਰੀਆਂ ਨੇ ਇਸ ਬਾਰੇ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ।