AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

Raghav-Pariniti in Guru Ghar: ਮੰਗਣੀ ਤੋਂ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਿਰ ਸਾਹਿਬ ਪਹੁੰਚੇ ਰਾਘਵ-ਪਰਿਣੀਤੀ, ਸਰਬਤ ਦੇ ਭਲੇ ਦੀ ਕੀਤੀ ਅਰਦਾਸ, ਵੇਖੋ ਤਸਵੀਰਾਂ

Raghav Pariniti in Golden Temple: ਸੂਤਰਾਂ ਦੀ ਮੰਨੀਏ ਤਾਂ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਇਸੇ ਸਾਲ ਅਕਤੂਬਰ ਜਾਂ ਨਵੰਬਰ ਵਿੱਚ ਵਿਆਹ ਕਰ ਸਕਦੇ ਹਨ। ਦੋਵਾਂ ਦੀ ਮੰਗਣੀ ਦੇ ਬਾਅਦ ਤੋਂ ਹੀ ਲੋਕ ਇਨ੍ਹਾਂ ਦੇ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।

Raghav-Pariniti in Guru Ghar: ਮੰਗਣੀ ਤੋਂ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਿਰ ਸਾਹਿਬ ਪਹੁੰਚੇ ਰਾਘਵ-ਪਰਿਣੀਤੀ, ਸਰਬਤ ਦੇ ਭਲੇ ਦੀ ਕੀਤੀ ਅਰਦਾਸ, ਵੇਖੋ ਤਸਵੀਰਾਂ
lalit-sharma
| Updated On: 01 Jul 2023 11:07 AM IST
Share
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਉਨ੍ਹਾਂ ਦੀ ਮੰਗੇਤਰ ਅਤੇ ਬਾਲੀਵੁੱਡ ਐਕਟ੍ਰੈਸ ਪਰਿਣੀਤੀ ਚੋਪੜਾ ਸ਼ਨੀਵਾਰ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਦੋਵਾਂ ਨੇ ਪਰਮਾਤਮਾ ਦਾ ਅਸ਼ੀਰਵਾਦ ਲਿਆ ਅਤੇ ਇਲਾਹੀ ਬਾਣੀ ਦਾ ਸਰਵਣ ਕਰਕੇ ਸਭ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਸਨ। ਇਸ ਜੋੜੀ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਅਸ਼ੀਰਵਾਦ ਲਿਆ। ਨਾਲ ਹੀ ਉਨ੍ਹਾਂ ਨੇ ਸਭ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਦੋਵਾਂ ਨੇ ਗੁਰੂ ਘਰ ਵਿਚ ਲੰਗਰ ਹਾਲ ਅਤੇ ਝੂੱਠੇ ਬਰਤਨਾਂ ਦੀ ਸੇਵਾ ਵੀ ਕੀਤੀ। ਇਸ ਮੌਕੇ ਉਨ੍ਹਾਂ ਦੀ ਸੁਰੱਖਿਆ ਲਈ ਭਾਰੀ ਗਿਣਤੀ ਵਿੱਚ ਪੁਲਿਸ ਅਤੇ ਨਿੱਜੀ ਬਾਡੀਗਾਰਡ ਮੌਜੂਦ ਰਹੇ। ਕਿਸੇ ਨੂੰ ਵੀ ਉਨ੍ਹਾਂ ਦੇ ਨੇੜੇ ਜਾਉਣ ਦੀ ਇਜਾਜਤ ਨਹੀਂ ਸੀ। ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਚੋਂ ਕਿਸੇ ਨੇ ਵੀ ਮੀਡਿਆ ਨੂੰ ਕਿਸੇ ਸਵਾਲ ਕੋਈ ਜਵਾਬ ਨਹੀਂ ਦਿੱਤਾ। ਦੱਸ ਦੇਈਏ ਕਿ ਰਾਘਵ ਚੱਢਾ ਤੇ ਪਰਣੀਤੀ ਚੋਪੜਾ ਨੇ ਬੀਤੀ 13 ਅਪ੍ਰੈਲ ਨੂੰ ਦਿੱਲੀ ਦੇ ਕਪੂਰਥਲਾ ਹਾਉਸ ਵਿੱਚ ਮੰਗਣੀ ਕੀਤੀ ਹੈ। ਉਨ੍ਹਾਂ ਦੇ ਮੰਗਣੀ ਸਮਾਗਮ ਵਿੱਚ ਕਈ ਬਾਲੀਵੁੱਡ ਅਤੇ ਸਿਆਸੀ ਹਸਤੀਆਂ ਨੇ ਸ਼ਮੂਲੀਅਤ ਕੀਤੀ ਸੀ। ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਅਤੇ ਤੱਖਤ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਇਨ੍ਹਾਂ ਦੋਵਾਂ ਦੀ ਮੰਗਣੀ ਵਿੱਚ ਜਾਣਾ ਬਹੁਤ ਮਹਿੰਗਾ ਪਿਆ ਸੀ, ਕਿਉਂਕਿ ਉਨ੍ਹਾਂ ਦੇ ਇਸ ਸਮਾਗਮ ਵਿੱਚ ਜਾਣ ਤੋਂ ਬਾਅਦ ਕਈ ਵੱਡੇ ਸਵਾਲ ਚੁੱਕੇ ਗਏ ਸਨ, ਜਿਸਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਮੀਟਿੰਗ ਬੁਲਾ ਕੇ ਉਨ੍ਹਾਂ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ

Follow Us
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ
ਪਾਇਲਟ ਨੂੰ ਲੱਗਿਆ ਹੋਵੇਗਾ- ਰਾਜਾ ਦੀ ਛੁੱਟੀ ਹੋਣੀ ਚਾਹੀਦੀ ਹੈ, ਰਾਹੁਲ ਗਾਂਧੀ ਨੂੰ ਅਸਤੀਫਾ ਸੌਂਪਣ ਤੋਂ ਬਾਅਦ ਬੋਲੇ ਵੜ੍ਹਿੰਗ...
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ
ਸਾਰੇ ਦੇਸ਼ ਨੂੰ ਤੁਹਾਡੇ 'ਤੇ ਮਾਣ... PM ਮੋਦੀ ਨੇ ਜਾਣਿਆ ਪਾਇਲਟ ਸਮਿਤ ਮਛਾਰ ਦਾ ਹਾਲ...
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ
Waris Punjab De ਦਾ ਰਜਿਸਟ੍ਰੇਸ਼ਨ ਹੋਣਾ ਚਾਹੀਦਾ ਹੈ ਜਾਂ ਨਹੀਂ, ਕੀ ਕਹਿੰਦੇ ਹਨ ਸਿਆਸੀ ਮਾਹਿਰ? ਵੇਖੋ ਖਾਸ ਗੱਲਬਾਤ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ...
ਵਾਰਿਸ ਪੰਜਾਬ ਦੇ ਪਾਰਟੀ ਦਾ ਨਹੀਂ ਹੁੰਦਾ ਰਜਿਸਟ੍ਰੇਸ਼ਨ ਤਾਂ ਕੀ ਹੋਵੇਗੀ ਅਗਲੀ ਰਣਨੀਤੀ? ਪਾਰਟੀ ਆਗੂ ਸ਼ਮਸ਼ੇਰ ਸਿੰਘ ਪੱਧਰੀ ਨੇ ਕੀਤੇ ਵੱਡੇ ਖੁਲਾਸੇ......
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ
37 ਲੱਖ ਮਹਿਲਾਵਾਂ ਦੇ ਖਾਤਿਆਂ 'ਚ ਆਈ ਦੂਜੀ ਕਿਸ਼ਤ, CM ਦਾ ਵਿਰੋਧੀਆਂ ਤੇ ਤਿੱਖੇ ਨਿਸ਼ਾਨੇ...
"ਸਾਬਕਾ ਪ੍ਰਧਾਨ...", ਰਾਜਾ ਵੜਿੰਗ 'ਤੇ ਸੋਸ਼ਲ ਮੀਡੀਆ 'ਤੇ ਦਿੱਤਾ ਅਪਡੇਟ, ਹੁਣ ਕੌਣ...?
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ...
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਚੋਣ ਨੂੰ ਲੈ ਕੇ ਕੀ ਬੋਲੇ ਰਾਜਾ ਵੜਿੰਗ? ਵੇਖੋ......
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਭਾਲ ਤੇਜ਼, ਹਾਈਕਮਾਨ ਛੇਤੀ ਕਰੇਗਾ ਐਲਾਨ!...
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ
ਰਾਜਾ ਵੜਿੰਗ ਦੀ ਥਾਂ ਕੌਣ...? ਪੰਜਾਬ ਕਾਂਗਰਸ 'ਚ ਵੱਡੇ ਫੇਰ ਬਦਲਾਅ ਦੀਆਂ ਅਟਕਲਾਂ...