Raghav-Pariniti in Guru Ghar: ਮੰਗਣੀ ਤੋਂ ਬਾਅਦ ਪਹਿਲੀ ਵਾਰ ਸ੍ਰੀ ਹਰਿਮੰਦਿਰ ਸਾਹਿਬ ਪਹੁੰਚੇ ਰਾਘਵ-ਪਰਿਣੀਤੀ, ਸਰਬਤ ਦੇ ਭਲੇ ਦੀ ਕੀਤੀ ਅਰਦਾਸ, ਵੇਖੋ ਤਸਵੀਰਾਂ
Raghav Pariniti in Golden Temple: ਸੂਤਰਾਂ ਦੀ ਮੰਨੀਏ ਤਾਂ ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਇਸੇ ਸਾਲ ਅਕਤੂਬਰ ਜਾਂ ਨਵੰਬਰ ਵਿੱਚ ਵਿਆਹ ਕਰ ਸਕਦੇ ਹਨ। ਦੋਵਾਂ ਦੀ ਮੰਗਣੀ ਦੇ ਬਾਅਦ ਤੋਂ ਹੀ ਲੋਕ ਇਨ੍ਹਾਂ ਦੇ ਵਿਆਹ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਉਨ੍ਹਾਂ ਦੀ ਮੰਗੇਤਰ ਅਤੇ ਬਾਲੀਵੁੱਡ ਐਕਟ੍ਰੈਸ ਪਰਿਣੀਤੀ ਚੋਪੜਾ ਸ਼ਨੀਵਾਰ ਨੂੰ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪਹੁੰਚੇ। ਦੋਵਾਂ ਨੇ ਪਰਮਾਤਮਾ ਦਾ ਅਸ਼ੀਰਵਾਦ ਲਿਆ ਅਤੇ ਇਲਾਹੀ ਬਾਣੀ ਦਾ ਸਰਵਣ ਕਰਕੇ ਸਭ ਦੇ ਭਲੇ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਦੀ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਸਨ।
ਇਸ ਜੋੜੀ ਨੇ ਗੁਰੂ ਘਰ ਵਿੱਚ ਮੱਥਾ ਟੇਕ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਅਸ਼ੀਰਵਾਦ ਲਿਆ। ਨਾਲ ਹੀ ਉਨ੍ਹਾਂ ਨੇ ਸਭ ਦੇ ਭਲੇ ਲਈ ਅਰਦਾਸ ਕੀਤੀ। ਇਸ ਤੋਂ ਬਾਅਦ ਦੋਵਾਂ ਨੇ ਗੁਰੂ ਘਰ ਵਿਚ ਲੰਗਰ ਹਾਲ ਅਤੇ ਝੂੱਠੇ ਬਰਤਨਾਂ ਦੀ ਸੇਵਾ ਵੀ ਕੀਤੀ। ਇਸ ਮੌਕੇ ਉਨ੍ਹਾਂ ਦੀ ਸੁਰੱਖਿਆ ਲਈ ਭਾਰੀ ਗਿਣਤੀ ਵਿੱਚ ਪੁਲਿਸ ਅਤੇ ਨਿੱਜੀ ਬਾਡੀਗਾਰਡ ਮੌਜੂਦ ਰਹੇ। ਕਿਸੇ ਨੂੰ ਵੀ ਉਨ੍ਹਾਂ ਦੇ ਨੇੜੇ ਜਾਉਣ ਦੀ ਇਜਾਜਤ ਨਹੀਂ ਸੀ।
ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਚੋਂ ਕਿਸੇ ਨੇ ਵੀ ਮੀਡਿਆ ਨੂੰ ਕਿਸੇ ਸਵਾਲ ਕੋਈ ਜਵਾਬ ਨਹੀਂ ਦਿੱਤਾ। ਦੱਸ ਦੇਈਏ ਕਿ ਰਾਘਵ ਚੱਢਾ ਤੇ ਪਰਣੀਤੀ ਚੋਪੜਾ ਨੇ ਬੀਤੀ 13 ਅਪ੍ਰੈਲ ਨੂੰ ਦਿੱਲੀ ਦੇ ਕਪੂਰਥਲਾ ਹਾਉਸ ਵਿੱਚ ਮੰਗਣੀ ਕੀਤੀ ਹੈ। ਉਨ੍ਹਾਂ ਦੇ ਮੰਗਣੀ ਸਮਾਗਮ ਵਿੱਚ ਕਈ ਬਾਲੀਵੁੱਡ ਅਤੇ ਸਿਆਸੀ ਹਸਤੀਆਂ ਨੇ ਸ਼ਮੂਲੀਅਤ ਕੀਤੀ ਸੀ।
ਇਹ ਵੀ ਪੜ੍ਹੋ
ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਅਤੇ ਤੱਖਤ ਦਮਦਮਾ ਸਾਹਿਬ ਦੇ ਮੌਜੂਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਇਨ੍ਹਾਂ ਦੋਵਾਂ ਦੀ ਮੰਗਣੀ ਵਿੱਚ ਜਾਣਾ ਬਹੁਤ ਮਹਿੰਗਾ ਪਿਆ ਸੀ, ਕਿਉਂਕਿ ਉਨ੍ਹਾਂ ਦੇ ਇਸ ਸਮਾਗਮ ਵਿੱਚ ਜਾਣ ਤੋਂ ਬਾਅਦ ਕਈ ਵੱਡੇ ਸਵਾਲ ਚੁੱਕੇ ਗਏ ਸਨ, ਜਿਸਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਮੀਟਿੰਗ ਬੁਲਾ ਕੇ ਉਨ੍ਹਾਂ ਨੂੰ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ।
ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ