ਗੁਰਬਾਣੀ ਪ੍ਰਸਾਰਣ ਲਈ ਸੈਟੇਲਾਇਟ ਚੈਨਲ ਚਲਾਉਣ ਦਾ ਮਾਮਲਾ, ਧਰਮੀ ਫੌਜੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਮੰਗ ਪੱਤਰ | Religious soldiers Memorandum to Akal Takht Sahib for Gurbani broadcast Know in Punjabi Punjabi news - TV9 Punjabi

ਗੁਰਬਾਣੀ ਪ੍ਰਸਾਰਣ ਲਈ ਸੈਟੇਲਾਇਟ ਚੈਨਲ ਚਲਾਉਣ ਦਾ ਮਾਮਲਾ, ਧਰਮੀ ਫੌਜੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਮੰਗ ਪੱਤਰ

Updated On: 

28 Jul 2023 14:22 PM

ਧਰਮੀ ਫੌਜੀਆਂ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਮੰਗ ਪੱਤਰ ਸੌਂਪਿਆ ਹੈ। ਦਰਬਾਰ ਸਾਹਿਬ ਦੇ ਗੁਰਬਾਣੀ ਪ੍ਰਸਾਰਣ ਲਈ ਸੈਟੇਲਾਇਟ ਚੈਨਲ ਚਲਾਉਣ ਦੀ ਮੰਗ ਕੀਤੀ ਹੈ।

ਗੁਰਬਾਣੀ ਪ੍ਰਸਾਰਣ ਲਈ ਸੈਟੇਲਾਇਟ ਚੈਨਲ ਚਲਾਉਣ ਦਾ ਮਾਮਲਾ, ਧਰਮੀ ਫੌਜੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਮੰਗ ਪੱਤਰ
Follow Us On

ਅੰਮ੍ਰਿਤਸਰ ਨਿਊਜ਼। ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਹੋਣ ਵਾਲੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਜਿੱਥੇ ਇੱਕ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਦੇ ਵਿੱਚ ਤਕਰਾਰ ਚੱਲ ਰਹੀ ਹੈ। ਇਸ ਦੌਰਾਨ ਹੁਣ ਗੁਰਬਾਣੀ ਪ੍ਰਸਾਰਣ (Gurbani Broadcast) ਨੂੰ ਸੈਟੇਲਾਇਟ ‘ਤੇ ਚਲਾਉਣ ਨੂੰ ਲੈ ਕੇ ਇੱਕ ਨਵਾਂ ਮਾਮਲਾ ਸਾਹਮਣੇ ਆ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਮਲੇ ਦੌਰਾਨ ਆਪਣੀ ਨੌਕਰੀ ਛੱਡ ਕੇ ਧਰਮੀ ਫੌਜੀ ਅਖਵਾਉਣ ਵਾਲੇ ਫੌਜੀਆਂ ਵੱਲੋਂ ਗੁਰਬਾਣੀ ਪ੍ਰਸਾਰਣ ਲਈ ਆਪਣਾ ਸੈਟੇਲਾਈਟ ਚੈਨਲ ਚਲਾਉਣ ਦਾ ਐਲਾਨ ਕਰ ਦਿੱਤਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਮੰਗ ਪੱਤਰ

ਧਰਮੀ ਫੌਜੀਆਂ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਇੱਕ ਮੰਗ ਪੱਤਰ ਦਿੱਤਾ। ਜਿਸ ਵਿੱਚ ਉਨ੍ਹਾਂ ਨੇ ਮੰਗ ਕੀਤੀ ਕਿ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਸੈਟੇਲਾਈਟ ਚੈਨਲ ਨਹੀਂ ਚਲਾਉਂਦੀ ਤਾਂ ਉਹ ਦੇਸ਼ ਦੇ ਧਰਮੀ ਫੌਜੀਆਂ ਨੂੰ ਮੌਕਾ ਦੇਣ। ਅਸੀਂ ਆਪਣਾ ਖੁਦ ਦਾ ਸੈਟੇਲਾਇਟ ਚੈਨਲ ਚਲਾਂਵਾਗੇ।

‘SGPC ਸੰਗਤਾਂ ਦੀ ਅੱਖਾਂ ‘ਚ ਘੱਟਾ ਪਾ ਰਹੀ’

ਇਸ ਸੰਬੰਧ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਰਮੀ ਫੌਜੀ ਨੇ ਕਿਹਾ ਕਿ ਐਸਜੀਪੀਸੀ ਸੰਗਤਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਕੰਮ ਕਰ ਰਹੀ ਹੈ ਅਤੇ ਐਸਜੀਪੀਸੀ ਯੂਟਿਊਬ ਚੈਨਲ (YouTube Channel) ਚਲਾ ਕੇ ਸੰਗਤਾਂ ਨੂੰ ਧੋਖੇ ਵਿੱਚ ਰੱਖ ਰਹੀ ਹੈ। ਸਾਬਕਾ ਫੌਜੀਆਂ ਨੇ ਕਿਹਾ ਕਿ ਜੋ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਵੱਲੋਂ ਯੂਟੀਊਬ ਚੈਨਲ ਚਲਾਇਆ ਗਿਆ ਹੈ।

SGPC ਨੇ ਸ਼ੁਰੂ ਕੀਤਾ ਸ਼ੁਰੂ ਕੀਤਾ ਯੂਟੀਊਬ ਚੈਨਲ

ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਵਿੱਚ ਹੋਣ ਵਾਲੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਕਈ ਕੁਝ ਦਿਨ ਪਹਿਲਾਂ ਪੰਜਾਬ ਸਰਕਾਰ (Punjab Government) ਅਤੇ ਐਸਜੀਪੀਸੀ ਵਿੱਚ ਜ਼ੁਬਾਨੀ ਜੰਗ ਚੱਲੀ ਸੀ ਐਸਜੀਪੀਸੀ ਵੱਲੋਂ ਆਪਣਾ ਯੂਟੀਊਬ ਚੈਨਲ ਸ਼ੁਰੂ ਕੀਤਾ ਗਿਆ ਹੈ ਅਤੇ ਸੈਟਲਾਇਟ ਚੈਨਲ ਬਣਾਉਣ ਦੀ ਪ੍ਰਕ੍ਰਿਯਾ ਵੀ ਸ਼ੁਰੂ ਕਰ ਦਿੱਤੀ ਗਈ ਹੈ। ਹੁਣ ਇਸ ਦੌਰਾਨ ਦੇਸ਼ ਦੇ ਧਰਮੀ ਫੌਜੀਆਂ ਵਲੋਂ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਦੀ ਗੱਲ ਕੀਤੀ ਜਾ ਰਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version