SGPC Meeting: ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਲਏ ਗਏ ਕਈ ਫੈਸਲੇ, ਗਵਰਨਰ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ
SGPC Chief ਨੇ ਕਿਹਾ ਕਿ ਅੱਜ ਮੀਡਿਆ ਦਾ ਯੁੱਗ ਹੈ ਅਤੇ ਜੋ ਮੀਡੀਆ ਦੇ ਨਾਲ ਹੋ ਰਿਹਾ ਹੈ ਉਹ ਬਹੁਤ ਹੀ ਨਿੰਦਣਯੋਗ ਹੈ ਕਈ ਚੈਨਲ ਬੰਦ ਕਰ ਦਿੱਤੇ ਗਏ ਕਈ ਚੈਨਲ ਉਸ ਝੂਠੇ ਪ੍ਰਚਾਰ ਦਾ ਹਿੱਸਾ ਬਣੇ, ਜਿਹੜਾ ਅਸਲੀਅਤ ਕੁਝ ਹੋਰ ਸੀ ਦਿਖਾਇਆ ਕੁੱਝ ਹੋਰ ਸੀ।
ਅਮ੍ਰਿਤਸਰ ਨਿਊਜ: ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਕੀਤੀ ਗਈ। ਬੈਠਕ ਤੋਂ ਬਾਅਦ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੈਠਕ ਚ ਲਏ ਗਏ ਫੈਸਲਿਆਂ ਬਾਰੇ ਮੀਡੀਆ ਨੂੰ ਜਾਣੂ ਕਰਵਾਇਆ। ਧਾਮੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੇ ਵੇਲ੍ਹੇ ਤੋਂ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਮੇਟੀ ਵੱਲੋਂ ਫੈਸਲਾ ਲਿਆ ਗਿਆ ਹੈ ਆਉਂਦੇ ਦਿਨਾਂ ਵਿਚ ਪੰਜਾਬ ਦੇ ਗਵਰਨਰ ਨੂੰ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ, ਜਿੱਸ ਵਿੱਚ ਦਸਤਖਤ ਕੀਤੇ ਸਾਰੇ ਪਰਫਾਰਮੇ ਉਨ੍ਹਾਂ ਨੂੰ ਸੌਂਪੇ ਜਾਣਗੇ। ਧਾਮੀ ਨੇ ਦੱਸਿਆ ਕਿ ਗਵਰਨਰ ਨੂੰ ਮੰਗ ਪੱਤਰ ਸੌਂਪਣ ਤੋਂ ਪਹਿਲਾਂ ਸ਼੍ਰੀ ਅਕਾਲ ਤਖਤ ਸਾਹਿਬ ਤੇ ਸਿੱਖਾਂ ਦਾ ਵੱਡਾ ਇਕੱਠ ਸੱਦਿਆ ਜਾਵੇਗਾ।
ਧਾਮੀ ਨੇ ਦੱਸਿਆ ਕਿ ਗਵਰਨਰ ਨੂੰ ਮਿਲਣ ਲਈ ਬਣਾਈ ਜਾਣ ਵਾਲੀ ਕਮੇਟੀ ਵਿੱਚ ਅਕਾਲ ਤਖਤ ਸਾਹਿਬ ਦੇ ਸਾਰੇ ਸਿੰਘ ਸਾਹਿਬਾਨ, ਜੱਥੇਦਾਰ ਕੇਸਗੜ੍ਹ ਸਾਹਿਬ ਹੋਣਗੇ। ਅਰਦਾਸ ਕਰਕੇ ਉਥੋਂ ਇਹ ਕਮੇਟੀ ਗਵਰਨਰ ਨੂੰ ਮਿਲੇਗੀ ਅਤੇ ਸਾਰੇ ਦਸਤਖਤੀ ਪਰਫਾਰਮੇ ਉਨ੍ਹਾਂ ਨੂੰ ਸੌਂਪੇਗੀ। ਉਨ੍ਹਾਂ ਕਿਹਾ ਸਿੰਘ ਸਾਹਿਬ ਵਲੌ 27 ਤਾਰੀਕ ਨੂੰ ਇੱਕ ਆਦੇਸ਼ ਹੋਇਆ ਸੀ ਕਿ ਸ਼੍ਰੌਮਣੀ ਕਮੇਟੀ ਉਨ੍ਹਾਂ ਸਿੰਘਾਂ ਨੂੰ ਕਾਨੂੰਨੀ ਸਹਾਇਤਾ ਮੁਹਇਆ ਕਰਵਾਏ ਜਿਹੜੇ ਬੀਤੀ 18 ਮਾਰਚ ਤੋਂ ਜੇਲ੍ਹਾਂ ਚ ਬੰਦ ਹਨ ਅਤੇ ਕੇਂਦਰ ਤੇ ਪੰਜਾਬ ਸਰਕਾਰ ਦੀ ਤਸ਼ੱਦਦ ਦਾ ਸਾਹਮਣਾ ਕਰ ਰਹੇ ਹਨ।


