SGPC On Wrestlers: ਧਰਨੇ 'ਤੇ ਬੈਠੀਆਂ ਉਲੰਪੀਅਨ ਪਹਿਲਵਾਨਾਂ ਦੇ ਹੱਕ 'ਚ ਨਿੱਤਰੀ ਐਸਜੀਪੀਸੀ, ਸਮਰਥਨ ਲਈ ਦਿੱਲੀ ਜਾਵੇਗਾ ਵਫ਼ਦ | sgpc declare support to female wrestler committee will go to delhi soon Punjabi news - TV9 Punjabi

SGPC On Wrestlers: ਧਰਨੇ ‘ਤੇ ਬੈਠੀਆਂ ਉਲੰਪੀਅਨ ਪਹਿਲਵਾਨਾਂ ਦੇ ਹੱਕ ‘ਚ ਨਿੱਤਰੀ ਐਸਜੀਪੀਸੀ, ਸਮਰਥਨ ਲਈ ਦਿੱਲੀ ਜਾਵੇਗਾ ਵਫ਼ਦ

Published: 

29 May 2023 16:52 PM

ਭਾਜਪਾ ਸੰਸਦ ਮੈਂਬਰ ਬ੍ਰਿਜਭੂਸ਼ਣ ਸਿੰਘ ਸ਼ਰਨ ਦੀ ਗ੍ਰਿਫਤਾਰੀ ਨੂੰ ਲੈ ਕੇ ਪਹਿਲਵਾਨ ਜੰਤਰ-ਮੰਤਰ 'ਤੇ ਇਕ ਮਹੀਨੇ ਤੋਂ ਵੱਧ ਸਮੇਂ ਤੋਂ ਧਰਨੇ 'ਤੇ ਬੈਠੀਆਂ ਹਨ। ਧਰਨੇ ਤੇ ਬੈਠੀਆਂ ਪਹਿਲਵਾਨਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਤੇ ਸਮਝੌਤੇ ਲਈ ਦਬਾਅ ਪਾ ਰਹੀ ਹੈ।

SGPC On Wrestlers: ਧਰਨੇ ਤੇ ਬੈਠੀਆਂ ਉਲੰਪੀਅਨ ਪਹਿਲਵਾਨਾਂ ਦੇ ਹੱਕ ਚ ਨਿੱਤਰੀ ਐਸਜੀਪੀਸੀ, ਸਮਰਥਨ ਲਈ ਦਿੱਲੀ ਜਾਵੇਗਾ ਵਫ਼ਦ
Follow Us On

ਅੰਮ੍ਰਿਤਸਰ ਨਿਊਜ: ਦਿੱਲੀ ਦੇ ਜੰਤਰ-ਮੰਤਰ ਵਿਖੇ ਇਨਸਾਫ ਲਈ ਧਰਨੇ ਤੇ ਬੈਠੀਆਂ ਮਹਿਲਾਂ ਪਹਿਲਵਾਨ (Female Wrestler) ਨਾਲ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੜੀ ਨਿੰਦਾ ਕੀਤੀ ਹੈ। ਇਸ ਮੁੱਦੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਰਕਾਰੀ ਤੰਤਰ ਵੱਲੋਂ ਮਨੁੱਖੀ ਹੱਕਾਂ ਲਈ ਅਵਾਜ਼ ਉਠਾਉਣ ਵਾਲਿਆਂ ਵਿਰੁੱਧ ਜਬਰਦਸਤੀ ਲੋਕਤੰਤਰ ਤੇ ਧੱਬਾ ਹੈ।

ਉਨ੍ਹਾਂ ਕਿਹਾ ਕਿ ਇਕ ਪਾਸੇ ਦੇਸ਼ ਲਈ ਨਵੀਂ ਬਣੀ ਸੰਸਦ ਦਾ ਉਦਘਾਟਨ ਹੋ ਰਿਹਾ ਸੀ ਤੇ ਦੂਜੇ ਪਾਸੇ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੀਆਂ ਮਹਿਲਾ ਪਹਿਲਵਾਨਾਂ ਤੇ ਤਸੱਦਦ ਕੀਤਾ ਜਾ ਰਿਹਾ ਸੀ, ਜਿਸ ਨੇ ਪੂਰੇ ਦੇਸ਼ ਨੂੰ ਸ਼ਰਮਸ਼ਾਰ ਕੀਤਾ ਹੈ।

ਪਹਿਲਵਾਨਾਂ ਨੂੰ ਮਿਲਣ ਜਾਵੇਗਾ ਕਮੇਟੀ ਦਾ ਵਫ਼ਦ

ਭਾਈ ਗਰੇਵਾਲ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੇ ਨਿਰਦੇਸ਼ਾਂ ਅਨੁਸਾਰ, ਸ਼੍ਰੋਮਣੀ ਕਮੇਟੀ ਦੇ ਇਕ ਵਫਦ ਨੇ ਜੰਤਰ-ਮੰਤਰ ਵਿਖੇ ਇਨ੍ਹਾਂ ਪਹਿਲਵਾਨਾਂ ਵੱਲੋਂ ਇਨਸਾਫ ਲਈ ਲਾਏ ਧਰਨੇ ਵਿਚ ਸਮਰਥਨ ਲਈ ਸ਼ਾਮਲ ਹੋਣਾ ਸੀ, ਪਰ ਸਰਕਾਰ ਵੱਲੋਂ ਬੀਤੇ ਕੱਲ੍ਹ ਜ਼ਬਰੀ ਧਰਨਾ ਚੁਕਵਾਉਣ ਕਾਰਨ ਇਹ ਪ੍ਰੋਗਰਾਮ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਹੱਕਾਂ ਲਈ ਲੜਾਈ ਲੜ ਰਹੀਆਂ ਇਨ੍ਹਾਂ ਮਹਿਲਾ ਪਹਿਲਵਾਨਾਂ ਦੇ ਨਾਲ ਢੱਟ ਕੇ ਖੜ੍ਹੀ ਹੈ ਅਤੇ ਅਗੋਂ ਜੋ ਵੀ ਪ੍ਰੋਗਰਾਮ ਬਣੇਗਾ ਉਨ੍ਹਾਂ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ।

ਭਾਈ ਗਰੇਵਾਲ ਨੇ ਇਸ ਗੱਲ ਤੇ ਇਤਰਾਜ ਵੀ ਚੁੱਕਿਆ ਕਿ ਜਦੋਂ ਵੀ ਸਿੱਖ ਕੌਮ ਆਪਣੇ ਇਤਿਹਾਸ ਤੇ ਪਰੰਪਰਾਵਾਂ ਅਨੁਸਾਰ ਮਨੁੱਖੀ ਹੱਕਾਂ ਲਈ ਲੜਣ ਵਾਲਿਆਂ ਨਾਲ ਖੜਦੀ ਹੈ ਤਾਂ ਕੁਝ ਲੋਕਾਂ ਵੱਲੋਂ ਇਸ ਪ੍ਰਤੀ ਨਕਾਰਾਤਮਕ ਬਿਰਤਾਂਤ ਸਿਰਜਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਰੱਖਿਆ ਲਈ ਹਮੇਸ਼ਾਂ ਕੁਰਬਾਨੀਆਂ ਦਿੱਤੀਆਂ ਹਨ। ਸਿੱਖਾਂ ਨੂੰ ਕਿਸੇ ਕੋਲੋਂ ਦੇਸ਼ ਭਗਤੀ ਸਿੱਖਣ ਦੀ ਲੋੜ ਨਹੀਂ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਅਫ਼ਸੋਸ ਦੀ ਗੱਲ ਹੈ ਕਿ ਜਿਨ੍ਹਾਂ ਬੱਚੀਆਂ ਨੇ ਖੇਡਾਂ ਵਿਚ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੋਸ਼ਨ ਕੀਤਾ, ਅੱਜ ਉਨ੍ਹਾਂ ਨਾਲ ਧੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਨ੍ਹਾਂ ਬੱਚੀਆਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਨੂੰ ਸੜਕਾਂ ਤੇ ਰੋਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਧੱਕੇਸ਼ਾਹੀ ਵਿਰੁੱਧ ਇਨ੍ਹਾਂ ਬੱਚੀਆਂ ਦੇ ਨਾਲ ਹਰ ਸਮੇਂ ਖੜ੍ਹੀ ਹੈ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version