SGPC ਦੀ ਅੰਤਰਿੰਗ ਕਮੇਟੀ ਦੀ ਅਹਿਮ ਬੈਠਕ, ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਹੋ ਸਕਦੀ ਹੈ ਚਰਚਾ

Updated On: 

08 Jul 2023 11:31 AM

SGPC Meeting: ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅਹਿਮ ਬੈਠਕ ਹੈ। ਇਸ ਬੈਠਕ ਵਿੱਚ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਵਿਚਾਰ ਚਰਚਾ ਹੋ ਸਕਦੀ ਹੈ।

SGPC ਦੀ ਅੰਤਰਿੰਗ ਕਮੇਟੀ ਦੀ ਅਹਿਮ ਬੈਠਕ, ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਹੋ ਸਕਦੀ ਹੈ ਚਰਚਾ
Follow Us On
ਅੰਮ੍ਰਿਤਸਰ ਨਿਊਜ਼। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਅੱਜ ਅਹਿਮ ਬੈਠਕ ਹੋਣ ਜਾ ਰਹੀ ਹੈ। ਦੱਸ ਦਈਏ ਕਿ ਸ੍ਰੀ ਦਰਬਾਰ ਦੇ ਗੁਰਬਾਣੀ ਪ੍ਰਸਾਰਣ (Gurbani Telecast) ਨੂੰ ਲੈ ਕੇ ਇਸ ਬੈਠਕ ਵਿੱਚ ਵਿਚਾਰ ਵਟਾਂਦਰਾ ਹੋ ਸਕਦਾ ਹੈ। ਇੱਥੇ ਬੈਠਕ ਵਿੱਚ ਯੂਟਿਊਬ ਚੈਨਲ ਨੂੰ ਲੈ ਕੇ ਵੀ ਕੋਈ ਵੱਡਾ ਫੈਸਲਾ ਹੋ ਸਕਦਾ ਹੈ। ਇਸ ਬੈਠਕ ਵਿੱਚ ਝੂਠ ਘੁਟਾਲੇ ‘ਚ ਵੀ ਕਈ ਹੋਰ ਅਧਿਕਾਰੀਆਂ ‘ਤੇ ਕਾਰਵਾਈ ਹੋ ਸਕਦੀ ਹੈ।

ਯੂਟਿਊਬ ਚੈਨਲ ‘ਤੇ ਹੋ ਸਕਦਾ ਹੈ ਵੱਡਾ ਫੈਸਲਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦਾ ਇੱਕ ਬਿਆਨ ਸਾਹਮਣੇ ਆਇਆ ਸੀ। ਜਿਸ ਵਿੱਚ SGPC ਮੈਂਬਰਾਂ ਵੱਲੋਂ ਆਪਣੇ ਯੂਟਿਊਬ ਚੈਨਲ ਖੋਲਣ ਦੀ ਗੱਲ ਕਹੀ ਗਈ ਸੀ। ਅਤੇ ਕੁਝ ਹੀ ਦਿਨਾਂ ਵਿੱਚ SGPC ਸੈਟਲਾਈਟ ਚੈਨਲ ਸ਼ੁਰੂ ਕਰੇਗਾ। ਇਸ ਨੂੰ ਲੈ ਕੇ ਸਭ ਕਮੇਟੀ ਦਾ ਗਠਨ ਵੀ ਕਰ ਦਿੱਤਾ ਗਿਆ ਹੈ।

ਜੂਠ ਘੁਟਾਲੇ ‘ਤੇ ਹੋ ਸਕਦੀ ਹੈ ਕਾਰਵਾਈ

SGPC ਦੀ ਅੱਜ ਦੀ ਬੈਠਕ ਵਿੱਚ ਲੰਗਰ ਦੀ ਜੂਠ ਘੁਟਾਲੇ ਵਿੱਚ ਕਈ ਹੋਰ ਮੁਲਾਜ਼ਮਾਂ ‘ਤੇ ਕਾਰਵਾਈ ਹੋ ਸਕਦੀ ਹੈ। ਦੱਸ ਦਈਏ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 51 ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।

ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਰੇੜਕਾ

ਸ੍ਰੀ ਹਰਮੰਦਿਰ ਸਾਹਿਬ ਦੇ ਗੁਰਬਾਣੀ ਪ੍ਰਸਾਰਣ ਨੂੰ ਲੈ ਕੇ ਪੰਜਾਬ ਸਰਕਾਰ ਅਤੇ SGPC ਵਿਚਾਲੇ ਰੇੜਕਾ ਬਰਕਰਾਰ ਹੈ। 20 ਜੂਨ ਨੂੰ ਪੰਜਾਬ ਸਰਕਾਰ (Punjab Government) ਵੱਲੋਂ ਪੰਜਾਬ ਵਿਧਾਨ ਸਭਾ ‘ਚ ਸਿੱਖ ਗੁਰਦੁਆਰਾ ਸੋਧ ਬਿਲ ਲਿਆਂਦਾ ਗਿਆ ਸੀ। ਜਿਸ ਨੂੰ ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਕੋਲ ਭੇਜਿਆ ਗਿਆ ਹੈ।