AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

SGPC Youtube Channel: ਐਸਜੀਪੀਸੀ ਨੇ ਲਾਂਚ ਕੀਤਾ ਆਪਣਾ ਯੂ-ਟਿਊਬ ਚੈਨਲ, 24 ਜੁਲਾਈ ਤੋਂ ਸ਼ੁਰੂ ਹੋਵੇਗਾ ਗੁਰਬਾਣੀ ਦਾ ਸਿੱਧਾ ਪ੍ਰਸਾਰਣ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਤੋਂ ਗੁਰਬਾਣੀ ਦੇ ਸਿੱਧਾ ਪ੍ਰਸਾਰਣ (Live Gurbani Telecast) ਲਈ ਆਪਣਾ ਯੂਟਿਊਬ ਚੈਨਲ (Youtube Channel) ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਇਹ ਯੂ-ਟਿਊਬ ਚੈਨਲ 24 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ […]

SGPC Youtube Channel: ਐਸਜੀਪੀਸੀ ਨੇ ਲਾਂਚ ਕੀਤਾ ਆਪਣਾ ਯੂ-ਟਿਊਬ ਚੈਨਲ, 24 ਜੁਲਾਈ ਤੋਂ ਸ਼ੁਰੂ ਹੋਵੇਗਾ ਗੁਰਬਾਣੀ ਦਾ ਸਿੱਧਾ ਪ੍ਰਸਾਰਣ
lalit-sharma
| Updated On: 14 Jul 2023 18:08 PM IST
Share
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਤੋਂ ਗੁਰਬਾਣੀ ਦੇ ਸਿੱਧਾ ਪ੍ਰਸਾਰਣ (Live Gurbani Telecast) ਲਈ ਆਪਣਾ ਯੂਟਿਊਬ ਚੈਨਲ (Youtube Channel) ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਇਹ ਯੂ-ਟਿਊਬ ਚੈਨਲ 24 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਸਪੱਸ਼ਟ ਕੀਤਾ ਕਿ ਪੀਟੀਸੀ ਨਾਲ ਹੋਏ ਸਮਝੌਤੇ ਨੂੰ ਰਿਨਿਊ ਨਹੀਂ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਸੇ ਵੀ ਵੈੱਬਸਾਈਟ ਜਾਂ ਵੈੱਬ ਚੈਨਲ ਨੂੰ ਗੁਰਬਾਣੀ ਦੀ ਲਾਈਵ ਸਟ੍ਰੀਮਿੰਗ, ਡਾਊਨਲੋਡ ਕਰਨ ਦਾ ਅਧਿਕਾਰ ਨਹੀਂ ਦਿੱਤਾ ਜਾਵੇਗਾ। ਐਸਜੀਪੀਸੀ ਪ੍ਰਸਾਰਣ ਅਧਿਕਾਰਾਂ ਦੀ ਇਕੱਲੀ ਮਾਲਕ ਹੋਵੇਗੀ।

ਸਾਬਕਾ ਜਥੇਦਾਰ ਨੇ ਦਿੱਤੇ ਸਨ ਹੁਕਮ

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ (Gurcharan Singh Grewal) ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਲਈ ਟੈਕਨੀਕਲ ਸਟੂਡੀਓ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਜਿੱਥੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਵੀ ਸਿੱਖ ਸੰਗਤਾਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ। ਗਰੇਵਾਲ ਨੇ ਦੱਸਿਆ ਕਿ ਚੈਨਲ ਦਾ ਬਜਟ ਪਹਿਲਾਂ ਹੀ ਤੈਅ ਹੋ ਚੁੱਕਾ ਸੀ ਅਤੇ ਪਿਛਲੇ ਛੇ ਮਹੀਨਿਆਂ ਤੋਂ ਤਿਆਰੀਆਂ ਚੱਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਦਾ ਪੀਟੀਸੀ ਚੈਨਲ ਨਾਲ ਕਰਾਰ 23 ਜੁਲਾਈ ਨੂੰ ਸਮਾਪਤ ਹੋ ਰਿਹਾ ਹੈ।

ਜਥੇਦਾਰ ਦਾ ਫੈਸਲੇ ‘ਤੇ ਪ੍ਰਤੀਕਰਮ

ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਭ ਦੇ ਹਿੱਤ ਨੂੰ ਵੇਖਦਿਆਂ ਲਿਆ ਗਿਆ ਹੈ। ਇਸ ਰਾਹੀਂ ਸਿੱਖ ਧਰਮ ਦੀਆਂ ਹੋਰਨਾ ਗਤੀਵਿਧੀਆਂ ਨੂੰ ਵੀ ਸਮੇਂ-ਸਮੇਂ ਤੇ ਪ੍ਰਸਾਰਿਤ ਕੀਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਲਗਾਤਾਰ ਮੰਗ ਕਰਦੇ ਆ ਰਹੇ ਸਨ ਕਿ ਸ਼੍ਰੋਮਣੀ ਕਮੇਟੀ ਆਪਣਾ ਟੀਵੀ ਚੈਨਲ ਸ਼ੁਰੂ ਕਰੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਦੀ ਪਾਲਣਾ ਕਰੇ। ਮੈਂਬਰਾਂ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਗੁਰਬਾਣੀ ਪ੍ਰਸਾਰਣ ਲਈ ਟੈਂਡਰ ਮੰਗਵਾਉਣ ਦੀ ਨੀਤੀ ਨੂੰ ਵੀ ਤਿਆਗ ਦਿੱਤਾ ਜਾਵੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...