SGPC Youtube Channel: ਐਸਜੀਪੀਸੀ ਨੇ ਲਾਂਚ ਕੀਤਾ ਆਪਣਾ ਯੂ-ਟਿਊਬ ਚੈਨਲ, 24 ਜੁਲਾਈ ਤੋਂ ਸ਼ੁਰੂ ਹੋਵੇਗਾ ਗੁਰਬਾਣੀ ਦਾ ਸਿੱਧਾ ਪ੍ਰਸਾਰਣ

Updated On: 

14 Jul 2023 18:08 PM

SGPC Youtube Channel: ਐਸਜੀਪੀਸੀ ਨੇ ਲਾਂਚ ਕੀਤਾ ਆਪਣਾ ਯੂ-ਟਿਊਬ ਚੈਨਲ, 24 ਜੁਲਾਈ ਤੋਂ ਸ਼ੁਰੂ ਹੋਵੇਗਾ ਗੁਰਬਾਣੀ ਦਾ ਸਿੱਧਾ ਪ੍ਰਸਾਰਣ
Follow Us On

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਤੋਂ ਗੁਰਬਾਣੀ ਦੇ ਸਿੱਧਾ ਪ੍ਰਸਾਰਣ (Live Gurbani Telecast) ਲਈ ਆਪਣਾ ਯੂਟਿਊਬ ਚੈਨਲ (Youtube Channel) ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਇਹ ਯੂ-ਟਿਊਬ ਚੈਨਲ 24 ਜੁਲਾਈ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਨੇ ਸਪੱਸ਼ਟ ਕੀਤਾ ਕਿ ਪੀਟੀਸੀ ਨਾਲ ਹੋਏ ਸਮਝੌਤੇ ਨੂੰ ਰਿਨਿਊ ਨਹੀਂ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕਿਸੇ ਵੀ ਵੈੱਬਸਾਈਟ ਜਾਂ ਵੈੱਬ ਚੈਨਲ ਨੂੰ ਗੁਰਬਾਣੀ ਦੀ ਲਾਈਵ ਸਟ੍ਰੀਮਿੰਗ, ਡਾਊਨਲੋਡ ਕਰਨ ਦਾ ਅਧਿਕਾਰ ਨਹੀਂ ਦਿੱਤਾ ਜਾਵੇਗਾ। ਐਸਜੀਪੀਸੀ ਪ੍ਰਸਾਰਣ ਅਧਿਕਾਰਾਂ ਦੀ ਇਕੱਲੀ ਮਾਲਕ ਹੋਵੇਗੀ।

ਸਾਬਕਾ ਜਥੇਦਾਰ ਨੇ ਦਿੱਤੇ ਸਨ ਹੁਕਮ

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ (Gurcharan Singh Grewal) ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕਰਨ ਲਈ ਟੈਕਨੀਕਲ ਸਟੂਡੀਓ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ, ਜਿੱਥੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਵੀ ਸਿੱਖ ਸੰਗਤਾਂ ਨਾਲ ਸਾਂਝੀਆਂ ਕੀਤੀਆਂ ਜਾਣਗੀਆਂ।

ਗਰੇਵਾਲ ਨੇ ਦੱਸਿਆ ਕਿ ਚੈਨਲ ਦਾ ਬਜਟ ਪਹਿਲਾਂ ਹੀ ਤੈਅ ਹੋ ਚੁੱਕਾ ਸੀ ਅਤੇ ਪਿਛਲੇ ਛੇ ਮਹੀਨਿਆਂ ਤੋਂ ਤਿਆਰੀਆਂ ਚੱਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਗੁਰਬਾਣੀ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਦਾ ਪੀਟੀਸੀ ਚੈਨਲ ਨਾਲ ਕਰਾਰ 23 ਜੁਲਾਈ ਨੂੰ ਸਮਾਪਤ ਹੋ ਰਿਹਾ ਹੈ।

ਜਥੇਦਾਰ ਦਾ ਫੈਸਲੇ ‘ਤੇ ਪ੍ਰਤੀਕਰਮ

ਸ਼੍ਰੋਮਣੀ ਕਮੇਟੀ ਦੇ ਇਸ ਫੈਸਲੇ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਭ ਦੇ ਹਿੱਤ ਨੂੰ ਵੇਖਦਿਆਂ ਲਿਆ ਗਿਆ ਹੈ। ਇਸ ਰਾਹੀਂ ਸਿੱਖ ਧਰਮ ਦੀਆਂ ਹੋਰਨਾ ਗਤੀਵਿਧੀਆਂ ਨੂੰ ਵੀ ਸਮੇਂ-ਸਮੇਂ ਤੇ ਪ੍ਰਸਾਰਿਤ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰ ਲਗਾਤਾਰ ਮੰਗ ਕਰਦੇ ਆ ਰਹੇ ਸਨ ਕਿ ਸ਼੍ਰੋਮਣੀ ਕਮੇਟੀ ਆਪਣਾ ਟੀਵੀ ਚੈਨਲ ਸ਼ੁਰੂ ਕਰੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਦੀ ਪਾਲਣਾ ਕਰੇ। ਮੈਂਬਰਾਂ ਵੱਲੋਂ ਇਹ ਵੀ ਮੰਗ ਕੀਤੀ ਜਾ ਰਹੀ ਹੈ ਕਿ ਗੁਰਬਾਣੀ ਪ੍ਰਸਾਰਣ ਲਈ ਟੈਂਡਰ ਮੰਗਵਾਉਣ ਦੀ ਨੀਤੀ ਨੂੰ ਵੀ ਤਿਆਗ ਦਿੱਤਾ ਜਾਵੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ