AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

SGPC Youtube Channel: SGPC ਵੱਲੋਂ ਯੂ-ਟਿਊਬ ਚੈਨਲ ਲਾਂਚ, ਭਲਕੇ ਤੋਂ ਹੋਵੇਗਾ LIVE ਗੁਰਬਾਣੀ ਪ੍ਰਸਾਰਣ

SGPC ਨੇ ਐਤਵਾਰ ਨੂੰ ਭੋਗ ਉਪਰੰਤ ਗੁਰਬਾਣੀ ਪ੍ਰਸਾਰਣ ਲਈ ਯੂਟਿਊਬ ਚੈਨਲ ਲਾਂਚ ਕੀਤਾ ਹੈ। ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਨਾਮ ਤੋਂ ਸ਼ੁਰੂ ਹੋਏ ਇਸ ਯੂ-ਟਿਊਬ ਚੈਨਲ 'ਤੇ ਸੋਮਵਾਰ ਤੋਂ ਗੁਰਬਾਣੀ ਦਾ ਪ੍ਰਸਾਰਣ ਸ਼ੁਰੂ ਹੋ ਜਾਵੇਗਾ।

SGPC Youtube Channel: SGPC ਵੱਲੋਂ ਯੂ-ਟਿਊਬ ਚੈਨਲ ਲਾਂਚ, ਭਲਕੇ ਤੋਂ ਹੋਵੇਗਾ LIVE ਗੁਰਬਾਣੀ ਪ੍ਰਸਾਰਣ
lalit-sharma
| Updated On: 23 Jul 2023 16:04 PM IST
Share
ਅੰਮ੍ਰਿਤਸਰ ਨਿਊਜ਼। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਯੂ ਟਿਊਬ ਚੈਨਲ (Youtube Channel) ਦੀ ਅਰੰਭਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਮੂਹ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਮੌਜੂਦ ਸਨ। ਇਸ ਮੌਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ (Giani Raghbir Singh) ਜੀ ਦੇ ਆਦੇਸ਼ ‘ਤੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਪੀਟੀਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਨ ਉਨ੍ਹਾਂ ਚਿਰ ਤੱਕ ਦਿਖਾਉਣ ਦੇ ਆਦੇਸ਼ ਦਿੱਤੇ ਗਏ ਹਨ ਜਦੋਂ ਤੱਕ ਸ਼੍ਰੋਮਣੀ ਕਮੇਟੀ ਦਾ ਸੈਟੇਲਾਈਟ ਚੈਨਲ ਤਿਆਰ ਨਹੀਂ ਹੁੰਦਾ।

1978 ‘ਚ ਕੇਂਦਰ ਤੋਂ ਰੇਡੀਓ ਚਲਾਉਣ ਦੀ ਕੀਤੀ ਸੀ ਮੰਗ

ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਕ ਸਮਾਂ ਸੀ। 1978 ਵਿੱਚ ਅਸੀਂ ਕੇਂਦਰ ਸਰਕਾਰ ਕੋਲੋਂ ਰੇਡੀਓ ਚਲਾਉਣ ਲਈ ਟਰਾਂਸਫਾਰਮਰ ਦੀ ਮੰਗ ਕਰਦੇ ਸੀ ਅਤੇ ਜਦੋਂ ਇਲੈਕਟ੍ਰੋਨਿਕ ਯੁੱਗ ਆਇਆ ਤਾਂ ਲਾਈਵ ਚਲਾਉਣ ਲਈ ਯਤਨ ਆਰੰਭ ਕੀਤੇ ਗਏ ਸਨ ਉਨ੍ਹਾਂ ਕਿਹਾ ਕਿ ਹੁਣ ਖਾਲਸਾ ਪੰਥ ਦੀ ਇਹ ਮੰਗ ਸੀ ਕਿ ਐਸਜੀਪੀਸੀ ਆਪਣਾ ਚੈਨਲ ਸਥਾਪਤ ਕਰੇ। ਇਸ ਵਿਚ ਸਬ ਕਮੇਟੀ ਨੇ ਇਸ ਚੈਨਲ ਨੂੰ ਲਾਂਚ ਕਰਨ ਵਿੱਚ ਆਪਣਾ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਦਫਤਰਾਂ ਵਿੱਚ ਬੈਠੇ ਵੀ ਸੰਗਤ ਲਾਈਵ ਦੇਖ ਸਕੇਗੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਇਸ ਚੈਨਲ ਦਾ ਨਾਮ ਐਸਜੀਪੀਸੀ ਸ਼੍ਰੀ ਅੰਮ੍ਰਿਤਸਰ ਰੱਖਿਆ ਗਿਆ ਹੈ।

SGPC ਪ੍ਰਧਾਨ ਨੇ ਦਿੱਤੀ ਵਧਾਈ

ਹਰਜਿੰਦਰ ਸਿੰਘ ਧਾਮੀ ਨੇ ਸਮੂਹ ਖਾਲਸਾ ਪੰਥ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਇਹ ਕਾਰਜ ਐਸਜੀਪੀਸੀ ਕੋਲੋ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦਖਲਅੰਦਾਜੀ ਕਰਦੀ ਰਹੀ ਹੈ ਪਰ ਹਮੇਸ਼ਾ ਇਨ੍ਹਾਂ ਨੂੰ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਕਿਹਾ ਕਿ ਗੁਰੁ ਮਹਾਰਾਜ ਭਲਾ ਕਰੇ ਉਨ੍ਹਾਂ ਕਿਹਾ ਕਿ ਇਸ ਜਥੇਬੰਦੀ ਵਿੱਚ ਜਿੰਨੀ ਘੁਸਪੈਠ ਕੀਤੀ ਜਾ ਰਹੀ ਹੈ ਇਹ ਪਹਿਲੀ ਵਾਰ ਹੋਇਆ ਹੈ। ਐਸਜੀਪੀਸੀ ਨੂੰ ਅੱਜ ਨਿੰਦਿਆ ਜਾਂਦਾ ਹੈ ਇਹ ਸੰਸਥਾ ਕਿਸੇ ਦੀ ਜਗੀਰ ਨਹੀਂ ਇਹ ਖਾਲਸਾ ਪੰਥ ਦੀ ਸੰਸਥਾ ਹੈ।

SGPC ਦੀ ਮੁੱਖ ਮੰਤਰੀ ਮਾਨ ਨੂੰ ਨਸੀਹਤ

ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੈਟੇਲਾਈਟ ਚੈਨਲ ਲਈ ਕਮੇਟੀ ਬਣਾਈ ਗਈ ਹੈ ਉਸ ਦੀ ਕਾਰਵਾਈ ਚੱਲ ਰਹੀ ਹੈ ਅਤੇ ਅਸੀਂ ਯਤਨਸ਼ੀਲ ਹਾਂ। ਇਸ ਬਾਰੇ ਇੱਕ ਵਫਦ ਕੇਂਦਰ ਸਰਕਾਰ ਨਾਲ ਜਾਕੇ ਗੱਲਬਾਤ ਕਰੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਸੇ ਚੈਨਲ ਬਾਰੇ ਨਹੀਂ ਕਿਹਾ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਪੀਟੀਸੀ ਨੇ ਲੰਬਾ ਸਮਾਂ ਸੇਵਾ ਕੀਤੀ ਇਸ ਲਈ ਉਨ੍ਹਾਂ ਨੂੰ ਅਸੀਂ ਬੇਨਤੀ ਕੀਤੀ ਹੈ। ਹਰਜਿੰਦ ਸਿੰਘ ਧਾਮੀ ਨੇ ਮੁਖ ਮੰਤਰੀ ਮਾਨ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਤੁਸੀਂ ਆਪਣੀ ਸਰਕਾਰ ਦੇ ਕਾਰਜ ਦੇਖੋ ਅਸੀਂ ਆਪਣੇ ਕਾਰਜ ਕਰ ਲਵਾਂਗੇ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...