ਅੰਮ੍ਰਿਤਸਰ ਨਿਊਜ਼। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੰਜੀ ਸਾਹਿਬ ਦੀਵਾਨ ਹਾਲ ਵਿਖੇ
ਯੂ ਟਿਊਬ ਚੈਨਲ (Youtube Channel) ਦੀ ਅਰੰਭਤਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਮੂਹ ਸ਼੍ਰੋਮਣੀ ਕਮੇਟੀ ਦੇ ਮੈਂਬਰ ਸਾਹਿਬਾਨ ਮੌਜੂਦ ਸਨ।
ਇਸ ਮੌਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ
ਜਥੇਦਾਰ ਗਿਆਨੀ ਰਘੂਬੀਰ ਸਿੰਘ (Giani Raghbir Singh) ਜੀ ਦੇ ਆਦੇਸ਼ ‘ਤੇ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਪੀਟੀਸੀ ਚੈਨਲ ਨੂੰ ਗੁਰਬਾਣੀ ਪ੍ਰਸਾਰਨ ਉਨ੍ਹਾਂ ਚਿਰ ਤੱਕ ਦਿਖਾਉਣ ਦੇ ਆਦੇਸ਼ ਦਿੱਤੇ ਗਏ ਹਨ ਜਦੋਂ ਤੱਕ ਸ਼੍ਰੋਮਣੀ ਕਮੇਟੀ ਦਾ ਸੈਟੇਲਾਈਟ ਚੈਨਲ ਤਿਆਰ ਨਹੀਂ ਹੁੰਦਾ।
1978 ‘ਚ ਕੇਂਦਰ ਤੋਂ ਰੇਡੀਓ ਚਲਾਉਣ ਦੀ ਕੀਤੀ ਸੀ ਮੰਗ
ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡਿਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਕ ਸਮਾਂ ਸੀ। 1978 ਵਿੱਚ ਅਸੀਂ ਕੇਂਦਰ ਸਰਕਾਰ ਕੋਲੋਂ ਰੇਡੀਓ ਚਲਾਉਣ ਲਈ ਟਰਾਂਸਫਾਰਮਰ ਦੀ ਮੰਗ ਕਰਦੇ ਸੀ ਅਤੇ ਜਦੋਂ ਇਲੈਕਟ੍ਰੋਨਿਕ ਯੁੱਗ ਆਇਆ ਤਾਂ ਲਾਈਵ ਚਲਾਉਣ ਲਈ ਯਤਨ ਆਰੰਭ ਕੀਤੇ ਗਏ ਸਨ ਉਨ੍ਹਾਂ ਕਿਹਾ ਕਿ ਹੁਣ ਖਾਲਸਾ ਪੰਥ ਦੀ ਇਹ ਮੰਗ ਸੀ ਕਿ ਐਸਜੀਪੀਸੀ ਆਪਣਾ ਚੈਨਲ ਸਥਾਪਤ ਕਰੇ।
ਇਸ ਵਿਚ ਸਬ ਕਮੇਟੀ ਨੇ ਇਸ ਚੈਨਲ ਨੂੰ ਲਾਂਚ ਕਰਨ ਵਿੱਚ ਆਪਣਾ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਦਫਤਰਾਂ ਵਿੱਚ ਬੈਠੇ ਵੀ ਸੰਗਤ ਲਾਈਵ ਦੇਖ ਸਕੇਗੀ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹੁਣ ਇਸ ਚੈਨਲ ਦਾ ਨਾਮ ਐਸਜੀਪੀਸੀ ਸ਼੍ਰੀ ਅੰਮ੍ਰਿਤਸਰ ਰੱਖਿਆ ਗਿਆ ਹੈ।
SGPC ਪ੍ਰਧਾਨ ਨੇ ਦਿੱਤੀ ਵਧਾਈ
ਹਰਜਿੰਦਰ ਸਿੰਘ ਧਾਮੀ ਨੇ ਸਮੂਹ ਖਾਲਸਾ ਪੰਥ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਇਹ ਕਾਰਜ ਐਸਜੀਪੀਸੀ ਕੋਲੋ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦਖਲਅੰਦਾਜੀ ਕਰਦੀ ਰਹੀ ਹੈ ਪਰ ਹਮੇਸ਼ਾ ਇਨ੍ਹਾਂ ਨੂੰ ਮੂੰਹ ਦੀ ਖਾਣੀ ਪਈ ਹੈ। ਉਨ੍ਹਾਂ ਕਿਹਾ ਕਿ ਗੁਰੁ ਮਹਾਰਾਜ ਭਲਾ ਕਰੇ ਉਨ੍ਹਾਂ ਕਿਹਾ ਕਿ ਇਸ ਜਥੇਬੰਦੀ ਵਿੱਚ ਜਿੰਨੀ ਘੁਸਪੈਠ ਕੀਤੀ ਜਾ ਰਹੀ ਹੈ ਇਹ ਪਹਿਲੀ ਵਾਰ ਹੋਇਆ ਹੈ। ਐਸਜੀਪੀਸੀ ਨੂੰ ਅੱਜ ਨਿੰਦਿਆ ਜਾਂਦਾ ਹੈ ਇਹ ਸੰਸਥਾ ਕਿਸੇ ਦੀ ਜਗੀਰ ਨਹੀਂ ਇਹ ਖਾਲਸਾ ਪੰਥ ਦੀ ਸੰਸਥਾ ਹੈ।
SGPC ਦੀ ਮੁੱਖ ਮੰਤਰੀ ਮਾਨ ਨੂੰ ਨਸੀਹਤ
ਐਸਜੀਪੀਸੀ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੈਟੇਲਾਈਟ ਚੈਨਲ ਲਈ ਕਮੇਟੀ ਬਣਾਈ ਗਈ ਹੈ ਉਸ ਦੀ ਕਾਰਵਾਈ ਚੱਲ ਰਹੀ ਹੈ ਅਤੇ ਅਸੀਂ ਯਤਨਸ਼ੀਲ ਹਾਂ। ਇਸ ਬਾਰੇ ਇੱਕ ਵਫਦ ਕੇਂਦਰ ਸਰਕਾਰ ਨਾਲ ਜਾਕੇ ਗੱਲਬਾਤ ਕਰੇਗਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਸੇ ਚੈਨਲ ਬਾਰੇ ਨਹੀਂ ਕਿਹਾ ਲੋਕਾਂ ਦੀ ਮੰਗ ਨੂੰ ਦੇਖਦੇ ਹੋਏ ਪੀਟੀਸੀ ਨੇ ਲੰਬਾ ਸਮਾਂ ਸੇਵਾ ਕੀਤੀ ਇਸ ਲਈ ਉਨ੍ਹਾਂ ਨੂੰ ਅਸੀਂ ਬੇਨਤੀ ਕੀਤੀ ਹੈ। ਹਰਜਿੰਦ ਸਿੰਘ ਧਾਮੀ ਨੇ ਮੁਖ ਮੰਤਰੀ ਮਾਨ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਤੁਸੀਂ ਆਪਣੀ ਸਰਕਾਰ ਦੇ ਕਾਰਜ ਦੇਖੋ ਅਸੀਂ ਆਪਣੇ ਕਾਰਜ ਕਰ ਲਵਾਂਗੇ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ