SGPC Letter for Election: ਐੱਸਜੀਪੀਸੀ ਵੱਲੋਂ ਚੋਣਾਂ ਦੀ ਤਿਆਰੀ ਲਈ ਵੋਟਰ ਸੂਚੀਆਂ ਦੀ ਤਿਆਰੀ ਦੇ ਨਿਰਦੇਸ਼
ਚੋਣਾਂ ਲਈ ਸਿੱਖ ਗੁਰਦੁਆਰਾ ਐਕਟ, 1925 ਦੀ ਧਾਰਾ 48 ਅਨੁਸਾਰ ਵੋਟਰ ਸੂਚੀਆਂ ਤਿਆਰ ਕੀਤੀਆਂ ਜਾਣੀਆਂ ਹਨ।
ਅੰਮ੍ਰਿਤਸਰ ਨਿਊਜ: ਗੁਰੂਦੁਆਰਾ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਪੰਜਾਬ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਬਣਾਉਣ ਸਬੰਧੀ ਚਿੱਠੀ ਲਿੱਖੀ ਹੈ। ਇਸ ਚਿੱਠੀ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅੰਮ੍ਰਿਤਸਰ ਦੇ ਨਵੇਂ ਬੋਰਡ ਦੇ ਗਠਨ ਲਈ ਵੋਟਰ ਸੂਚੀਆਂ ਦੀ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਗੁਰਦੁਆਰਾ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਨੇ ਇਸ ਸਬੰਧੀ ਸਾਰੀ ਪ੍ਰਕਿਰਿਆ ਛੇਤੀ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਦੱਸ ਦੇਈਏ ਕਿ ਪਿੱਛਲੇ ਕਈ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆ ਚੋਣਾਂ ਨਹੀਂ ਕਰਵਾਈਆ ਗਈਆ ਹਨ, ਪਰ ਹੁਣ ਇਹ ਚੋਣਾਂ ਕਰਵਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਸ ਕਰਕੇ ਕਮੇਟੀ ਵੱਲੋਂ ਇਹ ਚਿੱਠੀ ਜਾਰੀ ਕੀਤੀ ਗਈ ਹੈ।
ਇਸ ਚਿੱਠੀ ਵਿੱਚ ਗੁਰਦਵਾਰਾ ਚੋਣ ਕਮਿਸ਼ਨ ਵੱਲੋਂ ਕਿਹਾ ਗਿਆ ਹੈ ਕਿ ਉਪਰੋਕਤ ਵਿਸ਼ੇ ਤੇ ਆਪ ਦਾ ਧਿਆਨ ਦਿਵਾਉਦੇ ਹੋਏ ਬੇਨਤੀ ਕੀਤੀ ਜਾਂਦੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਬੋਰਡ ਦੇ ਗਠਨ ਲਈ ਚੋਣਾਂ ਹੋਣੀਆਂ ਹਨ, ਜਿਸ ਲਈ ਵੋਟਰ ਸੂਚੀਆਂ ਛੇਤੀ ਤੋਂ ਛੇਤੀ ਤਿਆਰ ਕੀਤੀਆਂ ਜਾਣ।
ਇਹ ਵੀ ਪੜ੍ਹੋ
ਜਾਰੀ ਪੱਤਰ ਵਿੱਚ ਲਿਖਿਆ ਹੈ ਕਿ ਵੋਟਰ ਦੀ ਉਮਰ 21 ਸਾਲ ਤੋਂ ਘੱਟ ਨਹੀਂ ਹੋਣੀ ਚਾਹੀਦੀ ਅਤੇ ਉਸ ਦਾ ਪੂਰਨ ਸਿੱਖ ਹੋਣਾ ਵੀ ਲਾਜ਼ਮੀ ਹੈ। ਯਾਨੀ ਕਿ ਜਿਹੜਾ ਵਿਅਕਤੀ ਦਾੜੀ ਅਤੇ ਕੇਸ਼ ਨਾ ਕੱਟਦਾ ਹੋਵੇ।
ਸ਼੍ਰੋਮਣੀ ਕਮੇਟੀ ਵੱਲੋਂ ਇਹ ਚਿੱਠੀ ਮੁੱਖ ਸਕੱਤਰ ਪੰਜਾਬ ਸਰਕਾਰ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, ਗ੍ਰਹਿ ਮਾਮਲੇ ਅਤੇ ਨਿਆ ਵਿਭਾਗ, ਅਤੇ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਜ਼ ਨੂੰ ਭੇਜੀ ਗਈ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ‘ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ