Amritpal Singh 'ਤੇ ਬੋਲੀ SGPC-ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼, ਪੰਜਾਬ ਦਾ ਮਾਹੌਲ ਵਿਗਾੜ ਰਹੀ ਸਰਕਾਰ, ਪਰਿਵਾਰ ਗਾਇਬ Punjabi news - TV9 Punjabi

Amritpal Singh ‘ਤੇ ਬੋਲੀ SGPC – ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼, ਪੰਜਾਬ ਦਾ ਮਾਹੌਲ ਵਿਗਾੜ ਰਹੀ ਸਰਕਾਰ

Updated On: 

30 Mar 2023 18:30 PM

Amritpal Singh ਦੇ ਫਰਾਰ ਹੋਣ ਦੇ ਮੁੱਦੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਸਿੱਖਾਂ ਨੂੰ ਬਦਨਾਮ ਕਰਨ ਦੀ ਸਰਕਾਰ ਦੀ ਸਾਜ਼ਿਸ਼ ਹੈ।

Amritpal Singh ਤੇ ਬੋਲੀ SGPC - ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼, ਪੰਜਾਬ ਦਾ ਮਾਹੌਲ ਵਿਗਾੜ ਰਹੀ ਸਰਕਾਰ
Follow Us On

Amritpal Singh ਪਿਛਲੇ 15 ਦਿਨਾਂ ਤੋਂ ਫਰਾਰ ਹੈ। ਬੁੱਧਵਾਰ ਨੂੰ ਉਮੀਦ ਕੀਤੀ ਜਾ ਰਹੀ ਸੀ ਕਿ ਉਹ ਅਕਾਲ ਤਖ਼ਤ (Akal Takht) ਦੇ ਸਾਹਮਣੇ ਸਰੇਂਡਰ ਕਰ ਸਕਦਾ ਹੈ, ਪਰ ਅਜਿਹਾ ਨਹੀਂ ਹੋਇਆ। ਸਗੋਂ ਉਸ ਨੇ ਇੱਕ ਵੀਡੀਓ ਜਾਰੀ ਕਰਕੇ ਪੁਲਿਸ ਦੀ ਟੈਂਸ਼ਨ ਹੋਰ ਵਧਾ ਦਿੱਤੀ ਹੈ। ਹੁਣ ਇਸ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਜਨਰਲ ਸਕੱਤਰ ਦਾ ਬਿਆਨ ਸਾਹਮਣੇ ਆਇਆ ਹੈ।

ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਕਿੱਥੇ ਸਰੇਂਡਰ ਕਰਦਾ ਹੈ ਅਤੇ ਕਿਵੇਂ ਕਰਦਾ ਹੈ ਇਹ ਉਸ ਦੀ ਆਪਣੀ ਸੋਚ ਹੈ। ਸਰਬੱਤ ਖਾਲਸਾ ਬਾਰੇ ਅੰਮ੍ਰਿਤਪਾਲ ਜੋ ਕਹਿ ਰਿਹਾ ਹੈ, ਉਹ ਉਸ ਦੀ ਆਪਣੀ ਰਾਏ ਹੈ, ਪਰ ਇਸ ਬਾਰੇ ਫੈਸਲਾ ਜਥੇਦਾਰ ਸਾਹਿਬ ਹੀ ਲੈ ਸਕਦੇ ਹਨ।

ਗੁਰਚਰਨ ਸਿੰਘ ਗਰੇਵਾਲ ਨੇ ਸੂਬੇ ਦੀ ਮਾਨ ਸਰਕਾਰ ‘ਤੇ ਵੀ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਮਾਨ ਅਤੇ ਕੇਜਰੀਵਾਲ ਸਰਕਾਰ ਵੱਲੋਂ ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਇੱਥੋਂ ਦੀ ਸਰਕਾਰ ਖੁਦ ਜ਼ਿੰਮੇਵਾਰ ਹੈ। ਇਹ ਸਰਕਾਰ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਨੱਥ ਪਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ।

ਘਰ ਪਰਤਿਆ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ

ਬੀਤੇ ਕੱਲ੍ਹ ਅੰਮ੍ਰਿਤਪਾਲ ਸਿੰਘ ਦਾ ਪੂਰਾ ਪਰਿਵਾਰ ਗਾਇਬ ਹੋ ਗਿਆ ਸੀ। ਅੰਮ੍ਰਿਤਪਾਲ ਸਿੰਘ ਦੇ ਜੱਲੂਪੁਰ ਖੇੜਾ ਦੇ ਘਰ ਨੂੰ ਤਾਲਾ ਲੱਗਿਆ ਹੋਇਆ ਸੀ। ਅੰਮ੍ਰਿਤਪਾਲ ਦੇ ਮਾਤਾ-ਪਿਤਾ ਅਤੇ ਪਤਨੀ ਬੁੱਧਵਾਰ ਤੋਂ ਘਰੋਂ ਲਾਪਤਾ ਦੱਸੇ ਜਾ ਰਹੇ ਸਨ। ਸੂਤਰਾਂ ਦੀ ਮੰਨੀਏ ਤਾਂ ਪੁਲਿਸ ਨੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਹੇਠ ਰੱਖਿਆ ਹੋਇਆ ਸੀ। ਪਰ ਹੁਣ ਖਬਰ ਆਈ ਹੈ ਕਿ ਸਾਰਾ ਪਰਿਵਾਰ ਵਾਪਸ ਪਰਤ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਗੁਰਦੁਆਰਾ ਸਾਹਿਬ ਵਿੱਚ ਸੇਵਾ ਕਰਨ ਗਏ ਸਨ, ਜਿਸ ਤੋਂ ਬਾਅਦ ਹੁਣ ਵਾਪਸ ਪਰਤ ਆਏ ਹਨ

ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਬੁੱਧਵਾਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਨੂੰ ਮਿਲਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰਿਵਾਰ ਨੂੰ ਉਮੀਦ ਸੀ ਕਿ ਜੇਕਰ ਅੰਮ੍ਰਿਤਪਾਲ ਅਕਾਲ ਤਖ਼ਤ ਸਾਹਿਬ ਵਿਖੇ ਸਰੇਂਡਰ ਕਰਦਾ ਹੈ ਤਾਂ ਉਹ ਉਸ ਦਾ ਇੱਕ ਝਲਕ ਪਾ ਸਕਦੇ ਹਨ। ਇਸ ਲਈ ਪਰਿਵਾਰ ਉੱਥੇ ਪਹੁੰਚਣ ਦੀ ਕੋਸ਼ਿਸ਼ ਕਰ ਰਿਹਾ ਸੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ

Exit mobile version