ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Operation Amritpal ਦੌਰਾਨ ਫੜੇ ਨੌਜਵਾਨਾਂ ਦੀ ਗ੍ਰਿਫ਼ਤਾਰੀ ਵਿਰੁੱਧ SGPC ਨੇ ਕੱਢਿਆ ਰੋਸ ਮਾਰਚ

Memorandum to CM: ਮੁੱਖ ਮੰਤਰੀ ਦੇ ਨਾਂ ਤੇ ਭੇਜੇ ਗਏ ਮੈਮੋਰੰਡਮ ਵਿਚ ਬੀਤੇ ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਸਾਰੇ ਬੇਕਸੂਰ ਨੌਜੁਆਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਨੌਜਵਾਨਾਂ ਤੇ ਲਗਾਇਆ ਗਿਆ ਐਨਐਸਏ ਹਟਾਉਣ ਦੀ ਮੰਗ ਕੀਤੀ ਗਈ।

Follow Us
lalit-sharma
| Updated On: 31 Mar 2023 18:43 PM

ਅੰਮ੍ਰਿਤਸਰ ਨਿਊਜ: ਪੰਜਾਬ ਅੰਦਰ ਓਪਰੇਸ਼ਨ ਅੰਮ੍ਰਿਤਪਾਲ ਦੌਰਾਨ ਫੜੇ ਗਏ ਨੌਜਵਾਨਾਂ ਦੀ ਗ੍ਰਿਫ਼ਤਾਰੀ ਅਤੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ (Shri Akaal Takht) ਦੀ ਮਾਣ-ਮਰਯਾਦਾ ਅਤੇ ਆਭਾ ਨੂੰ ਠੇਸ ਪਹੁੰਚਾਉਣ ਵਾਲੀਆਂ ਕੀਤੀਆਂ ਟਿੱਪਣੀਆਂ ਵਿਰੁੱਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਵਿਸ਼ਾਲ ਰੋਸ ਮਾਰਚ ਆਯੋਜਤ ਕੀਤਾ ਗਿਆ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਂ ਤੇ ਲਿਖਿਆ ਇਕ ਮੈਮੋਰੰਡਮ ਵੀ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ।

ਰੋਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਇਸ ਮੌਕੇ ਵੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਅਹੁਦੇਦਾਰ, ਮੈਂਬਰ, ਅਧਿਕਾਰੀ, ਕਰਮਚਾਰੀ, ਰਾਗੀ, ਢਾਡੀ, ਕਵੀਸ਼ਰ ਜਥੇ ਅਤੇ ਪ੍ਰਚਾਰਕ ਸ਼ਾਮਲ ਹੋਏ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਤੋਂ ਆਰੰਭ ਹੋਏ ਰੋਸ ਮਾਰਚ ਦੌਰਾਨ ਹਾਜ਼ਰ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਮੁਲਾਜ਼ਮਾਂ ਨੇ ਸਤਿਨਾਮ ਵਾਹਿਗੁਰੂ ਜਾਪ ਕਰਦਿਆਂ ਸਥਾਨਕ ਕਚਹਿਰੀ ਚੌਂਕ ਵਿਖੇ ਪੁੱਜ ਕੇ ਸੰਕੇਤਕ ਰੂਪ ਵਿਚ ਧਰਨਾ ਦਿੱਤਾ। ਇਥੋਂ ਸ਼੍ਰੋਮਣੀ ਕਮੇਟੀ ਦੇ ਪੰਜ ਮੈਂਬਰ ਡਿਪਟੀ ਕਮਿਸ਼ਨਰ ਦਫ਼ਤਰ ਪੁੱਜੇ, ਜਿਥੇ ਉਨ੍ਹਾਂ ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੂੰ ਮੈਮੋਰੰਡਮ ਸੌਂਪਿਆ।

‘ਮੁੱਖ ਮੰਤਰੀ ਵੱਲੋਂ ਕੀਤੀਆਂ ਟਿੱਪਣੀਆਂ ਗੈਰ-ਸਿਧਾਂਤਕ’

ਮੈਮੋਰੰਡਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਿਰੁੱਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ ਗਈਆਂ ਗੈਰ-ਸਿਧਾਂਤਕ ਟਿੱਪਣੀਆਂ ਦੀ ਵੀ ਆਲੋਚਨਾ ਕੀਤੀ ਗਈ ਹੈ। ਸਾਫ਼ ਤੌਰ ਤੇ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੱਖ ਕੌਮ ਦੀ ਪ੍ਰਤੀਨਿਧਤਾ ਕਰਦੇ ਹਨ ਅਤੇ ਉਨ੍ਹਾਂ ਨੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਆਪਣਾ ਫ਼ਰਜ਼ ਬਖੂਬੀ ਨਿਭਾਇਆ ਹੈ। ਪੱਤਰ ਚ ਪੰਜਾਬ ਦੇ ਮੁੱਖ ਮੰਤਰੀ ਨੂੰ ਸਲਾਹ ਦਿੱਤੀ ਗਈ ਕਿ ਉਹ ਮੌਜੂਦਾ ਹਾਲਾਤਾਂ ਤੇ ਗਹਿਰ-ਗੰਭੀਰ ਅਧਿਐਨ ਕਰਨ ਅਤੇ ਪੰਜਾਬ ਦੇ ਸਰੋਕਾਰਾਂ ਵਿਰੁੱਧ ਭੁਗਤਣ ਤੋਂ ਬਚਣ।

‘ਬੇਕਸੂਰ ਨੌਜਵਾਨਾਂ ਦੀ ਗ੍ਰਿਫ਼ਤਾਰੀ ਠੀਕ ਨਹੀਂ’

ਧਾਮੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਆੜ ਵਿਚ ਵੱਡੀ ਗਿਣਤੀ ਬੇਕਸੂਰ ਨੌਜੁਆਨਾਂ ਨੂੰ ਗ੍ਰਿਫ਼ਤਾਰ ਕਰਨਾ ਠੀਕ ਨਹੀਂ ਹੈ। ਇਸ ਵਰਤਾਰੇ ਨਾਲ ਦੇਸ਼ ਅੰਦਰ ਸਿੱਖਾਂ ਵਿਰੁੱਧ ਸਾਜ਼ਿਸ਼ ਤਹਿਤ ਬਿਰਤਾਂਤ ਸਿਰਜਿਆ ਜਾ ਰਿਹਾ ਹੈ, ਜੋ ਸਿੱਖ ਕੌਮ ਦੇ ਨਾਲ-ਨਾਲ ਪੰਜਾਬ ਲਈ ਵੀ ਚੰਗਾ ਨਹੀਂ ਹੈ। ਇਸ ਪੱਤਰ ਰਾਹੀਂ ਯਾਦ ਕਰਵਾਇਆ ਗਿਆ ਕਿ ਪੰਜਾਬ ਨੇ ਹਮੇਸ਼ਾ ਹੀ ਭਾਰਤ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਅਤੇ ਹੱਦਾਂ ਸਰਹੱਦਾਂ ਦੀ ਰਾਖੀ ਕਰਨ ਲਈ ਮੋਹਰੀ ਭੂਮਿਕਾ ਨਿਭਾਈ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਅਲਵਿੰਦਰ ਸਿੰਘ ਪੱਖੋਕੇ, ਅੰਤ੍ਰਿੰਗ ਮੈਂਬਰ ਸ. ਬਾਵਾ ਸਿੰਘ ਗੁਮਾਨਪੁਰਾ, ਸ. ਗੁਰਨਾਮ ਸਿੰਘ ਜੱਸਲ, ਸ. ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸ. ਸਰਵਣ ਸਿੰਘ ਕੁਲਾਰ, ਸ. ਰਾਜਿੰਦਰ ਸਿੰਘ ਰੂਬੀ ਆਦਿ ਮੌਜੂਦ ਸਨ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video
ਅੰਮ੍ਰਿਤਸਰ ਚ ਹੋਇਆ ਧਮਾਕਾ, ਇਕ ਦੀ ਹੋਈ ਮੌਤ, PAK ਕੁਨੈਕਸ਼ਨ ਆਇਆ ਸਾਹਮਣੇ, ਦੇਖੋ Video...
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ
ਮੁੱਖ ਮੰਤਰੀ ਮਾਨ ਨੇ ਕੀਤੀ Easy Registry ਦੀ ਸ਼ੁਰੂਆਤ, 15 ਜੁਲਾਈ ਤੋਂ ਸੂਬੇ ਭਰ ਵਿੱਚ ਹੋਵੇਗੀ ਲਾਗੂ...
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼
Insta Queen ਨੂੰ ਹੁਣ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ, 1 ਕਰੋੜ 35 ਲੱਖ ਦੀ ਜਾਇਦਾਦ ਕੀਤਾ ਫ੍ਰੀਜ਼...
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ "ਭਾਜਪਾ ਦਾ ਦੋਹਰਾ ਚਿਹਰਾ ਆ ਗਿਆ ਹੈ ਸਾਹਮਣੇ"
'ਆਪ' ਬੁਲਾਰੇ ਨੀਲ ਗਰਗ ਨੇ ਸੁਨੀਲ ਜਾਖੜ 'ਤੇ ਸਾਧਿਆ ਨਿਸ਼ਾਨਾ, ਕਿਹਾ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ
ਭਾਰਤ ਵਿੱਚ ਕੋਵਿਡ ਦੇ ਵੱਧ ਰਹੇ ਹਨ ਮਾਮਲੇ, ਦਿੱਲੀ ਨੇ ਜਾਰੀ ਕੀਤੀ ਐਡਵਾਈਜ਼ਰੀ...
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ
ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ 'ਚ ਮਾਨ ਸਰਕਾਰ ਨੇ ਆਪਣੇ ਹੀ MLA ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ...
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ
ਪੰਜਾਬ-ਹਰਿਆਣਾ ਹਾਈ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮੌਕੇ 'ਤੇ ਪਹੁੰਚੀਆਂ ਚੰਡੀਗੜ੍ਹ ਪੁਲਿਸ ਦੀਆਂ ਟੀਮਾਂ...
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ
ਟ੍ਰਾਈਸਿਟੀ 'ਚ ਦਿਨ ਵੇਲ੍ਹੇ ਛਾਇਆ ਹਨੇਰਾ, ਮੀਂਹ ਅਤੇ ਗੜ੍ਹੇਮਾਰੀ ਨਾਲ ਮਿਲੀ ਗਰਮੀ ਤੋਂ ਰਾਹਤ...
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!
ਦਾਨਿਸ਼ ਨੇ ਪੰਜਾਬ ਦੀ ਗਜ਼ਾਲਾ ਨੂੰ ਦਿੱਤੀ ਸੀ ਵਿਆਹ ਦੀ ਆਫ਼ਰ!...