ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾ ਰਹੀ ਗੁਰਬਾਣੀ ਦੀ ਘੋਰ ਬੇਅਦਬੀ, ਪਾਠੀ ਸਿੰਘਾਂ ਦੇ ਗੰਭੀਰ ਇਲਜ਼ਾਮ, ਐਸਜੀਪੀਸੀ ਦੇ ਸੇਵਾਦਾਰਾਂ ਨਾਲ ਤਕਰਾਰ
SGPC Sewadar Vs Sri Akal Takht Sahib Pathi Singh: ਪਾਠੀ ਸਿੰਘਾਂ ਨੇ ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਤੇ ਵੱਡੇ ਅਤੇ ਗੰਭੀਰ ਇਲਜ਼ਾਮ ਲਗਾਏ ਹਨ। ਪਾਠੀ ਸਿੰਘਾਂ ਦਾ ਇਲਜ਼ਾਮ ਹੈ ਕਿ ਕਮੇਟੀ ਗੁਰਬਾਣੀ ਦੀ ਘੋਰ ਬੇਅਦਬੀ ਕਰ ਰਹੀ ਹੈ।
ਅੰਮਿਤਸਰ ਨਿਊਜ਼: ਵੀਰਵਾਰ ਸਵੇਰੇ ਸੰਗਰਾਂਦ ਦੇ ਦਿਹਾੜੇ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ (Sri Akal Takht) ਤੇ ਸ੍ਰੋਮਣੀ ਕਮੇਟੀ (SGPC) ਦੇ ਸੇਵਾਦਾਰਾਂ ਤੇ ਅਖੰਡ ਪਾਠ ਪਾਠੀ ਸਿੰਘਾਂ ਦੇ ਵਿੱਚ ਤਕਰਾਰ ਹੋ ਗਈ। ਜਿਸ ਤੋਂ ਦੋਵਾਂ ਵਿਚਾਲੇ ਗਰਮਾ ਗਰਮ ਬਹਿਸਬਾਜੀ ਹੋਈ। ਇਸ ਮੌਕੇ ਪਾਠੀ ਸਿੰਘਾਂ ਨੇ ਦੱਸਿਆ ਕਿ ਬੜੀ ਦੁੱਖਦਾਈ ਗੱਲ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਠੀ ਸਿੰਘਾਂ ਨੂੰ ਕਾਫੀ ਜਲੀਲ ਕੀਤਾ ਜਾ ਰਿਹਾ ਹੈ। ਇਹੀ ਨਹੀਂ ਪਾਠੀ ਸਿੰਘਾਂ ਨੇ ਕਮੇਟੀ ਤੇ ਗੁਰਬਾਣੀ ਦੀ ਘੋਰ ਬੇਅਦਬੀ ਕਰਨ ਦਾ ਵੀ ਦੋਸ਼ ਲਗਾਇਆ ਹੈ।
ਪਾਠੀ ਸਿੰਘਾਂ ਨੇ ਸ਼ਿਕਾਇਤੀ ਲਹਿਜ਼ੇ ਵਿੱਚ ਕਿਹਾ ਕਿ ਅਖੰਡ ਪਾਠ ਸਿੰਘਾਂ ਨੇ ਇੱਕ ਮੀਟਿੰਗ ਆਮ ਤੌਰ ਤੇ ਰੱਖੀ ਸੀ। ਪਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਝੂੱਠਾ ਇਲਜਾਮ ਲਗਾਇਆ ਜਾ ਰਿਹਾ ਸੀ ਕਿ ਆਖੰਡ ਪਾਠੀ ਸਿੰਘਾਂ ਨੇ ਆਖੰਡ ਪਾਠ ਆਰੰਭ ਨਹੀਂ ਕਰਨੇ। ਉਨ੍ਹਾਂ ਕਿਹਾ ਕਿ ਅਸੀ ਸੰਗਤਾਂ ਨੂੰ ਦਿਖਾਉਣਾ ਚਾਹੁੰਦੇ ਹਾਂ ਕਿ ਤੁਸੀਂ ਵੇਖ਼ ਸਕਦੇ ਹੋ ਆਖੰਡ ਪਾਠ ਆਰੰਭ ਕੀਤੇ ਜਾ ਰਹੇ ਹਨ।
ਪਾਠੀ ਸਿੰਘਾ ਨੇ ਕਿਹਾ ਸ੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵੱਲੋ ਇੱਕ ਵਾਰ ਫਿਰ ਮਰਿਆਦਾ ਦੀ ਉਲੰਘਣਾ ਕਰਦੇ ਹੋਏ ਇਸਨੂੰ ਛਿੱਕੇ ਟੰਗ ਦਿੱਤਾ ਗਿਆ ਹੈ। ਸੰਗਤ ਨੂੰ ਅਸੀਂ ਦਿਖਾਉਣਾ ਚਾਹੁੰਦੇ ਹਾਂ ਕਿ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਤੇ ਸ਼੍ਰੋਮਣੀ ਕਮੇਟੀ ਵੱਲੋਂ ਝੂਠਾ ਪ੍ਰਚਾਰ ਫੈਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਅਖੰਡ ਪਾਠੀ ਸਿੰਘਾਂ ਤੇ ਗ੍ਰੰਥੀ ਸਿੰਘਾਂ ਨੂੰ ਬਦਨਾਮ ਕਰ ਰਹੇ ਹਨ। ਉਹਨਾਂ ਵੱਡਾ ਇਲਜ਼ਾਮ ਲਗਾਉਂਦਿਆ ਕਿਹਾ ਕੀ ਸ਼੍ਰੋਮਣੀ ਕਮੇਟੀ ਵੱਲੋਂ ਖੁਦ ਹੀ ਗੁਰਬਾਣੀ ਦੀ ਘੋਰ ਬੇਅਦਬੀ ਕੀਤੀ ਜਾ ਰਹੀ ਹੈ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ