SGPC Special Session: ਗੁਰਦੁਆਰਾ ਸੋਧ ਬਿੱਲ ਖਿਲਾਫ SGPC ਦਾ ਵਿਸ਼ੇਸ਼ ਇਜਲਾਸ, ਵੱਡੇ ਫੈਸਲੇ ਦੀ ਉਮੀਦ!
SGPC VS Punjab Government: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਗੁਰਦੁਆਰਾ ਸੋਧ ਬਿੱਲ ਦੇ ਵਿਰੋਧ ਵਿੱਚ ਜਰਨਲ ਇਜਲਾਸ ਸੱਦਿਆ ਹੈ। ਇਸ ਦੌਰਾਨ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ।

ਅੰਮ੍ਰਿਤਸਰ ਨਿਊਜ਼। ਅੱਜ SGPC ਵੱਲੋਂ ਗੁਰਦੁਆਰਾ ਸੋਧ ਬਿੱਲ ਖਿਲਾਫ ਕਰੀਬ 11 ਵਜੇ ਜਰਨਲ ਇਜਲਾਸ ਸੱਦਿਆ ਹੋਵਗੀ। ਇਹ ਬੈਠਕ ਤੇਜਾ ਸਿੰਘ ਸੁਮੰਦਰੀ ਹਾਲ ਵਿੱਚ ਹੋਵੇਗੀ। ਇਸ ਵਿਸ਼ੇਸ਼ ਇਜਲਾਸ ਵਿੱਚ ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅੱਜ ਕੋਈ ਵੱਡਾ ਫੈਸਲਾ ਲੈ ਸਕਦੀ ਹੈ। ਦੱਸ ਦਈਏ ਕਿ ਕੱਲ੍ਹ ਚੰਡੀਗੜ੍ਹ ਵਿੱਚ SGPC ਅਤੇ ਸ਼੍ਰੋਮਣੀ ਅਕਾਲੀ ਦਲ ਦੀ ਬੈਠਕ ਵੀ ਹੋਈ ਸੀ।
ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਤਕਰਾਰ
ਸਿੱਖ ਗੁਰਦੁਆਰਾ ਸੋਧ ਬਿੱਲ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ (Punjab Government) ਵਿੱਚ ਵਿਚਾਲੇ ਤਕਰਾਰ ਜਾਰੀ ਹੈ। ਜਿਕਰਯੋਗ ਹੈ ਕਿ 20 ਜੂਨ ਨੂੰ ਪੰਜਾਬ ਸਰਕਾਰ ਨੇ ਵਿਧਾਨ ਸਭਾ ਵਿੱਚ ਸਿੱਖ ਗੁਰਦੁਆਰਾ ਸੋਧ ਬਿੱਲ 1925 ਨੂੰ ਮਨਜ਼ੂਰੀ ਦਿੱਤੀ ਸੀ। ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰੜਾ ਵਿਰੋਧ ਕੀਤਾ ਸੀ।CM ਭਗਵੰਤ ਮਾਨ ਦਾ SGPC ਪ੍ਰਧਾਨ ‘ਤੇ ਨਿਸ਼ਾਨਾ
ਬੀਤੇ ਕੱਲ੍ਹ ਚੰਡੀਗੜ੍ਹ ਵਿੱਚ ਹੋਈ ਅਕਾਲੀ ਅਤੇ ਐਸਜੀਪੀਸੀ ਦੀ ਬੈਠਕ ‘ਤੇ ਮੁੱਖ ਮੰਤਰੀ ਮਾਨ ਨੇ ਟਵੀਟ ਕਰ ਨਿਸ਼ਾਨ ਸਾਧਿਆ ਸੀ। ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਦਾ ਫੈਸਲਾ ਹੀ ਸੁਣਾਏਗੀ ਸ਼੍ਰੋਮਣੀ ਅਕਾਲੀ ਦਲ ਪ੍ਰਬੰਧਕ ਕਮੇਟੀ।SGPC ਦੇ ਪ੍ਰਧਾਨ ਸਾਹਬ ਕੱਲ ਹੋਣ ਵਾਲੇ ਇਜਲਾਸ ਲਈ ਚੰਡੀਗੜ ਵਿਖੇ ਅਕਾਲੀ ਦਲ ਦੇ ਮੁੱਖ ਦਫ਼ਤਰ ਚ ਤਲਬ..ਮਲੂਕਾ, ਚੰਦੁਮਾਜਰਾ, ਭੂੰਦੜ, ਚੀਮਾ ਅਤੇ ਗਾਬੜੀਆ ਓਥੇ ਮੌਜੂਦ..ਬੰਦ ਕਮਰਾ ਮੀਟਿੰਗ ਜਾਰੀ..ਬਾਦਲ ਪਰਿਵਾਰ ਦੁਆਰਾ ਕਰਿਆ ਕਰਾਇਆ ਤੇ ਲਿਖਿਆ ਲਿਖਾਇਆ ਫ਼ੈਸਲਾ ਅੱਜ ਹੀ ਲੈ ਜਾਣਗੇ ਪ੍ਰਧਾਨ ਜੀ.ਕੱਲ ਸਿਰਫ ਪੜ੍ਹ ਕੇ ਸੁਣਾਇਆ ਜਾਵੇਗਾ..
— Bhagwant Mann (@BhagwantMann) June 25, 2023
SGPC ਪ੍ਰਧਾਨ ਦਾ ਬਿਆਨ ਮੁੱਖ ਮੰਤਰੀ ਨੂੰ ਜਵਾਬ
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਟਵੀਟ ਕਰ ਕਿਹਾ ਕਿ ਮੈਂ ਜੁਝਾਰੂ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹਾਂ।ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ.@BhagwantMann ਮੈਨੂੰ ਇਸ ਗੱਲ ਦਾ ਮਾਣ ਹੈ ਕਿ ਮੈਂ ਜੁਝਾਰੂ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹਾਂ।ਤੁਸੀਂ ਐਨਾਂ ਡਰੇ ਹੋ ਕਿ ਤੁਹਾਨੂੰ ਪੰਜਾਬ ਦੇ ਵਿਕਾਸ ਦੀ ਥਾਂ ਪੰਥ ਦੇ ਸਿਪਾਹੀ ਦਾ ਫਿਕਰ ਜਿਆਦਾ ਹੈ।ਪਰ ਮੈਂ ਤੁਹਾਨੂੰ ਇਹ ਨਹੀਂ ਪੁੱਛਾਂਗਾ ਕਿ ਤੁਸੀਂ ਪੰਜਾਬੀਆਂ ਦੇ ਪੈਸੇ ‘ਤੇ ਉੱਡਦੇ ਹੈਲੀਕਾਪਟਰ ‘ਤੇ ਦਿੱਲੀ ਨੂੰ ਕਿਉਂ ਜਾਂਦੇ ਹੋ।
— Harjinder Singh Dhami (@SGPCPresident) June 25, 2023ਇਹ ਵੀ ਪੜ੍ਹੋ