ਕਮੇਟੀ ਦੇ ਮੈਂਬਰਾਂ ਨੇ ਹੀ ਚੁੱਕੇ SGPC ‘ਤੇ ਸਵਾਲ, ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ, ਕੀ ਹੈ ਪੂਰਾ ਮਾਮਲਾ, ਪੜ੍ਹੋ…
SGPC Controversy: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਭਾਈ ਮਲਕੀਤ ਸਿੰਘ ਦੀ ਅਗਵਾਈ ਹੇਠ ਸਿੱਖ ਬੁੱਧੀਜੀਵੀਆਂ ਤੇ ਚਿੰਤਕਾਂ ਦੇ ਵਫ਼ਦ ਨੇ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਦੱਸਿਆ ਕਿ ਸੰਗਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਢਾਂਚੇ ਵਿੱਚ ਆਏ ਨਿਘਾਰ ਤੋਂ ਨਾਰਾਜ਼ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਇਸ ਵਾਰ ਇਸ ਸੰਸਥਾ ਦੇ ਮੈਂਬਰਾਂ ਨੇ ਐਸਜੀਪੀਸੀ ਨੂੰ ਵਿਵਾਦਾਂ ਵਿੱਚ ਲਿਆਂਦਾ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਸੰਸਥਾ ਵਿੱਚ ਹੋ ਰਹੇ ਘਪਲਿਆਂ ਦੀ ਸ਼ਿਕਾਇਤ ਕੀਤੀ ਹੈ। ਇਸ ਦੇ ਨਾਲ ਹੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੋਂ ਮੰਗ ਕੀਤੀ ਗਈ ਹੈ ਕਿ ਸ਼੍ਰੋਮਣੀ ਕਮੇਟੀ ਵਿੱਚ ਹੋ ਰਹੇ ਘਪਲਿਆਂ ਦੀ ਕੇਂਦਰੀ ਏਜੰਸੀ (Central Agency) ਤੋਂ ਜਾਂਚ ਕਰਵਾਈ ਜਾਵੇ।
ਸਿੱਖ ਬੁੱਧੀਜੀਵੀਆਂ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਸ਼੍ਰੋਮਣੀ ਕਮੇਟੀ ਮੈਂਬਰ ‘ਤੇ ਗੰਭੀਰ ਦੋਸ਼ ਲਾਏ ਕਿ ਉਹ ਆਪਣੇ ਨਿੱਜੀ ਫਾਈਦੇ ਲਈ ਸੰਸਥਾ ਦੇ ਸਾਧਨਾਂ ਦੀ ਦੁਰਵਰਤੋਂ ਕਰ ਰਿਹਾ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਭਾਈ ਮਲਕੀਤ ਸਿੰਘ ਦੀ ਅਗਵਾਈ ਹੇਠ ਸਿੱਖ ਬੁੱਧੀਜੀਵੀਆਂ ਤੇ ਚਿੰਤਕਾਂ ਦੇ ਵਫ਼ਦ ਨੇ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਦੱਸਿਆ ਕਿ ਸੰਗਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਢਾਂਚੇ ਵਿੱਚ ਆਏ ਨਿਘਾਰ ਤੋਂ ਨਾਰਾਜ਼ ਹੈ।


