ਕਮੇਟੀ ਦੇ ਮੈਂਬਰਾਂ ਨੇ ਹੀ ਚੁੱਕੇ SGPC ‘ਤੇ ਸਵਾਲ, ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ, ਕੀ ਹੈ ਪੂਰਾ ਮਾਮਲਾ, ਪੜ੍ਹੋ…

Updated On: 

04 Aug 2023 16:24 PM IST

SGPC Controversy: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਭਾਈ ਮਲਕੀਤ ਸਿੰਘ ਦੀ ਅਗਵਾਈ ਹੇਠ ਸਿੱਖ ਬੁੱਧੀਜੀਵੀਆਂ ਤੇ ਚਿੰਤਕਾਂ ਦੇ ਵਫ਼ਦ ਨੇ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਦੱਸਿਆ ਕਿ ਸੰਗਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਢਾਂਚੇ ਵਿੱਚ ਆਏ ਨਿਘਾਰ ਤੋਂ ਨਾਰਾਜ਼ ਹੈ।

ਕਮੇਟੀ ਦੇ ਮੈਂਬਰਾਂ ਨੇ ਹੀ ਚੁੱਕੇ SGPC ਤੇ ਸਵਾਲ, ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਦਿੱਤੀ ਸ਼ਿਕਾਇਤ, ਕੀ ਹੈ ਪੂਰਾ ਮਾਮਲਾ, ਪੜ੍ਹੋ...
Follow Us On
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਈ ਹੈ। ਇਸ ਵਾਰ ਇਸ ਸੰਸਥਾ ਦੇ ਮੈਂਬਰਾਂ ਨੇ ਐਸਜੀਪੀਸੀ ਨੂੰ ਵਿਵਾਦਾਂ ਵਿੱਚ ਲਿਆਂਦਾ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਨੂੰ ਸੰਸਥਾ ਵਿੱਚ ਹੋ ਰਹੇ ਘਪਲਿਆਂ ਦੀ ਸ਼ਿਕਾਇਤ ਕੀਤੀ ਹੈ। ਇਸ ਦੇ ਨਾਲ ਹੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੋਂ ਮੰਗ ਕੀਤੀ ਗਈ ਹੈ ਕਿ ਸ਼੍ਰੋਮਣੀ ਕਮੇਟੀ ਵਿੱਚ ਹੋ ਰਹੇ ਘਪਲਿਆਂ ਦੀ ਕੇਂਦਰੀ ਏਜੰਸੀ (Central Agency) ਤੋਂ ਜਾਂਚ ਕਰਵਾਈ ਜਾਵੇ। ਸਿੱਖ ਬੁੱਧੀਜੀਵੀਆਂ ਨੇ ਸ੍ਰੀ ਆਨੰਦਪੁਰ ਸਾਹਿਬ ਦੇ ਸ਼੍ਰੋਮਣੀ ਕਮੇਟੀ ਮੈਂਬਰ ‘ਤੇ ਗੰਭੀਰ ਦੋਸ਼ ਲਾਏ ਕਿ ਉਹ ਆਪਣੇ ਨਿੱਜੀ ਫਾਈਦੇ ਲਈ ਸੰਸਥਾ ਦੇ ਸਾਧਨਾਂ ਦੀ ਦੁਰਵਰਤੋਂ ਕਰ ਰਿਹਾ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਭਾਈ ਮਲਕੀਤ ਸਿੰਘ ਦੀ ਅਗਵਾਈ ਹੇਠ ਸਿੱਖ ਬੁੱਧੀਜੀਵੀਆਂ ਤੇ ਚਿੰਤਕਾਂ ਦੇ ਵਫ਼ਦ ਨੇ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਦੱਸਿਆ ਕਿ ਸੰਗਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਢਾਂਚੇ ਵਿੱਚ ਆਏ ਨਿਘਾਰ ਤੋਂ ਨਾਰਾਜ਼ ਹੈ।

70 ਲੱਖ ਦੀ ਕੋਠੀ 2.70 ਕਰੋੜ ਰੁਪਏ ‘ਚ ਖਰੀਦੀ

ਵਫ਼ਦ ਨੇ ਚੇਅਰਮੈਨ ਲਾਲਪੁਰਾ ਨੂੰ ਸ਼ਿਕਾਇਤ ਪੱਤਰ ਸੌਂਪਦਿਆਂ ਇਲਜ਼ਾਮ ਲਗਾਇਆ ਹੈ ਕਿ ਸ਼੍ਰੋਮਣੀ ਕਮੇਟੀ ਦੇ ਕੁਝ ਉੱਚ ਅਧਿਕਾਰੀ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਹੁਦੇਦਾਰਾਂ ਦੇ ਪ੍ਰਭਾਵ ਹੇਠ ਵੱਡੇ ਪੱਧਰ ਤੇ ਧਾਂਦਲੀਆਂ ਅਤੇ ਘਪਲੇ ਕਰ ਰਹੇ ਹਨ। ਉਨ੍ਹਾਂ ਨੇ ਇੱਕ ਅਦਾਲਤੀ ਕੇਸ ਦਾ ਵੀ ਹਵਾਲਾ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ 70 ਲੱਖ ਰੁਪਏ ਦੀ ਕੋਠੀ 2.70 ਕਰੋੜ ਰੁਪਏ ਵਿੱਚ ਖਰੀਦ ਕੇ ਗੁਰੂ ਕੀ ਗੋਲਕ ਨਾਲ ਧੋਖਾ ਕੀਤਾ ਗਿਆ ਸੀ।

ਕੇਂਦਰੀ ਏਜੰਸੀ ਨੂੰ ਕਰਨੀ ਚਾਹੀਦੀ ਹੈ ਜਾਂਚ

ਇਸ ਪੱਤਰ ਰਾਹੀਂ ਸਿੱਖ ਆਗੂਆਂ ਨੇ ਹੋਰ ਵੀ ਕਈ ਮੁੱਦੇ ਉਠਾਏ ਹਨ ਅਤੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੋਂ ਮੰਗ ਕੀਤੀ ਕਿ ਇਸ ਦੀ ਕੇਂਦਰੀ ਏਜੰਸੀਆਂ ਤੋਂ ਉੱਚ ਪੱਧਰੀ ਜਾਂਚ ਕਰਵਾਉਣ ਦੀ ਸਿਫਾਰਿਸ਼ ਕੀਤੀ ਜਾਵੇ, ਤਾਂ ਜੋ ਸਬੰਧਤ ਨੂੰ ਸੱਚਾਈ ਦਾ ਪਤਾ ਲੱਗ ਸਕੇ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾ ਸਕੇ। ਲਾਲਪੁਰਾ ਨੇ ਮੁੱਦਿਆਂ ‘ਤੇ ਕਾਰਵਾਈ ਦਾ ਭਰੋਸਾ ਦਿੱਤਾ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ