Operation Amritpal ਦੇ ਵਿਰੋਧ ਵਿੱਚ ਨਿੱਤਰੀ SGPC, ਸਿੱਖ ਨੌਜਵਾਨਾਂ ਦੀ ਰਿਹਾਈ ਲਈ ਦਿੱਤਾ 24 ਘੰਟਿਆਂ ਦਾ ਅਲਟੀਮੇਟਮ
SGPC ਪ੍ਰਧਾਨ ਨੇ ਕਿਹਾ ਕਿ ਸਿੰਘ ਸਾਹਿਬ ਨੇ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਜਿੰਨੇ ਵੀ ਸਿੱਖ ਨੌਜਵਾਨ ਫੜੇ ਹਯੇ ਹਨ ਉਨ੍ਹਾਂ ਨੂੰ 24 ਘੰਟਿਆਂ ਵਿੱਚ ਰਿਹਾਅ ਕੀਤਾ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਨ੍ਹਾਂ ਦਾ ਅਗਲਾ ਕਦਮ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਖ ਵੱਖ ਵਹੀਰਾਂ ਬਣਾ ਕੇ ਉਨ੍ਹਾਂ ਨਾਲ ਹੋ ਰਹੇ ਧੱਕੇ ਬਾਰੇ ਲੋਕਾਂ ਨੂੰ ਦੱਸਿਆ ਜਾਵੇਗਾ।

SGPC ਪ੍ਰਧਾਨ ਨੇ ਕਿਹਾ ਕਿ ਨੈਸ਼ਨਲ ਮੀਡੀਆ ਸਿੱਖ ਪੰਥ ਨੂੰ ਲੈ ਕੇ ਪੁੱਠੀਆਂ-ਸਿੱਧੀਆਂ ਖਬਰਾਂ ਚਲਾ ਰਹੀ ਹੈ। ਜਿਹੜੇ ਨੈਸ਼ਨਲ ਚੈਨਲਾਂ ਨੇ ਇਸ ਮਾਮਲੇ ਨੂੰ ਵਧਾ-ਚੜ੍ਹਾ ਕੇ ਸਿੱਖਾਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਨ੍ਹਾਂ ਖਿਲਾਫ ਸ਼੍ਰੌਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਅਮ੍ਰਿਤਸਰ ਨਿਊਜ: ਸ਼੍ਰੀ ਅਕਾਲ ਤਖ਼ਤ ਸਾਹਿਬ (Shri Akal Takht Sahab) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Gyani Harpreet Singh) ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਸਿੱਖ ਬੁੱਧੀਜੀਵੀਆਂ ਵੱਲੋਂ ਆਪਰੇਸ਼ਨ ਅੰਮ੍ਰਿਤਪਾਲ (Operation Amritpal) ਦਾ ਵਿਰੋਧ ਜਤਾਇਆ ਗਿਆ ਹੈ। ਜੱਥੇਦਾਰ ਨੇ ਸੋਮਵਾਰ ਨੂੰ 72 ਦੇ ਕਰੀਬ ਸਿੱਖ ਜਥੇਬੰਦੀਆਂ ਦੀ ਮੀਟਿੰਗ ਸੱਦੀ ਸੀ। ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਹਿਮ ਫੈਸਲਾ ਲੈਂਦਿਆਂ ਸਰਕਾਰ ਨੂੰ ਅਲਟੀਮੇਟਮ ਜਾਰੀ ਕੀਤੀ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਗ੍ਰਿਫਤਾਰ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਸਰਕਾਰ ਨੂੰ 24 ਘੰਟੇ ਦਾ ਸਮਾਂ ਦਿੱਤਾ ਹੈ।ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਸਾਰੇ ਸਿੱਖ ਨੌਜਵਾਨਾਂ ਦੇ ਕੇਸ ਲੜੇਗੀ। ਨਾਲ ਹੀ ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਇੱਕ ਮੰਚ ‘ਤੇ ਆਉਣ ਦੀ ਅਪੀਲ ਵੀ ਕੀਤੀ ਹੈ। ਜਥੇਦਾਰ ਛੇਤੀ ਹੀ ਕੌਮ ਦੇ ਨਾਂ ਸੰਦੇਸ਼ ਵੀ ਜਾਰੀ ਕਰ ਸਕਦੇ ਹਨ।