Operation Amritpal ਦੇ ਵਿਰੋਧ ਵਿੱਚ ਨਿੱਤਰੀ SGPC, ਸਿੱਖ ਨੌਜਵਾਨਾਂ ਦੀ ਰਿਹਾਈ ਲਈ ਦਿੱਤਾ 24 ਘੰਟਿਆਂ ਦਾ ਅਲਟੀਮੇਟਮ

Published: 

27 Mar 2023 17:24 PM

SGPC ਪ੍ਰਧਾਨ ਨੇ ਕਿਹਾ ਕਿ ਸਿੰਘ ਸਾਹਿਬ ਨੇ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਜਿੰਨੇ ਵੀ ਸਿੱਖ ਨੌਜਵਾਨ ਫੜੇ ਹਯੇ ਹਨ ਉਨ੍ਹਾਂ ਨੂੰ 24 ਘੰਟਿਆਂ ਵਿੱਚ ਰਿਹਾਅ ਕੀਤਾ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਨ੍ਹਾਂ ਦਾ ਅਗਲਾ ਕਦਮ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਖ ਵੱਖ ਵਹੀਰਾਂ ਬਣਾ ਕੇ ਉਨ੍ਹਾਂ ਨਾਲ ਹੋ ਰਹੇ ਧੱਕੇ ਬਾਰੇ ਲੋਕਾਂ ਨੂੰ ਦੱਸਿਆ ਜਾਵੇਗਾ।

Operation Amritpal ਦੇ ਵਿਰੋਧ ਵਿੱਚ ਨਿੱਤਰੀ SGPC, ਸਿੱਖ ਨੌਜਵਾਨਾਂ ਦੀ ਰਿਹਾਈ ਲਈ ਦਿੱਤਾ 24 ਘੰਟਿਆਂ ਦਾ ਅਲਟੀਮੇਟਮ

SGPC ਪ੍ਰਧਾਨ ਨੇ ਕਿਹਾ ਕਿ ਨੈਸ਼ਨਲ ਮੀਡੀਆ ਸਿੱਖ ਪੰਥ ਨੂੰ ਲੈ ਕੇ ਪੁੱਠੀਆਂ-ਸਿੱਧੀਆਂ ਖਬਰਾਂ ਚਲਾ ਰਹੀ ਹੈ। ਜਿਹੜੇ ਨੈਸ਼ਨਲ ਚੈਨਲਾਂ ਨੇ ਇਸ ਮਾਮਲੇ ਨੂੰ ਵਧਾ-ਚੜ੍ਹਾ ਕੇ ਸਿੱਖਾਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਨ੍ਹਾਂ ਖਿਲਾਫ ਸ਼੍ਰੌਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Follow Us On

ਅਮ੍ਰਿਤਸਰ ਨਿਊਜ: ਸ਼੍ਰੀ ਅਕਾਲ ਤਖ਼ਤ ਸਾਹਿਬ (Shri Akal Takht Sahab) ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Gyani Harpreet Singh) ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਸਿੱਖ ਬੁੱਧੀਜੀਵੀਆਂ ਵੱਲੋਂ ਆਪਰੇਸ਼ਨ ਅੰਮ੍ਰਿਤਪਾਲ (Operation Amritpal) ਦਾ ਵਿਰੋਧ ਜਤਾਇਆ ਗਿਆ ਹੈ। ਜੱਥੇਦਾਰ ਨੇ ਸੋਮਵਾਰ ਨੂੰ 72 ਦੇ ਕਰੀਬ ਸਿੱਖ ਜਥੇਬੰਦੀਆਂ ਦੀ ਮੀਟਿੰਗ ਸੱਦੀ ਸੀ। ਮੀਟਿੰਗ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਹਿਮ ਫੈਸਲਾ ਲੈਂਦਿਆਂ ਸਰਕਾਰ ਨੂੰ ਅਲਟੀਮੇਟਮ ਜਾਰੀ ਕੀਤੀ ਗਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਗ੍ਰਿਫਤਾਰ ਸਿੱਖ ਨੌਜਵਾਨਾਂ ਦੀ ਰਿਹਾਈ ਲਈ ਸਰਕਾਰ ਨੂੰ 24 ਘੰਟੇ ਦਾ ਸਮਾਂ ਦਿੱਤਾ ਹੈ।ਉਨ੍ਹਾਂ ਕਿਹਾ ਸ਼੍ਰੋਮਣੀ ਕਮੇਟੀ ਸਾਰੇ ਸਿੱਖ ਨੌਜਵਾਨਾਂ ਦੇ ਕੇਸ ਲੜੇਗੀ। ਨਾਲ ਹੀ ਉਨ੍ਹਾਂ ਨੇ ਪੀੜਤ ਪਰਿਵਾਰਾਂ ਨੂੰ ਇੱਕ ਮੰਚ ‘ਤੇ ਆਉਣ ਦੀ ਅਪੀਲ ਵੀ ਕੀਤੀ ਹੈ। ਜਥੇਦਾਰ ਛੇਤੀ ਹੀ ਕੌਮ ਦੇ ਨਾਂ ਸੰਦੇਸ਼ ਵੀ ਜਾਰੀ ਕਰ ਸਕਦੇ ਹਨ।

’24 ਘੰਟਿਆਂ ‘ਚ ਸਿੱਖ ਨੌਜਵਾਨਾਂ ਨੂੰ ਰਿਹਾਅ ਕਰੇ ਸਰਕਾਰ’

ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਥੇਦਾਰ ਵੱਲੋਂ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਗਿਆ ਹੈ ਕਿ ਆਉਣ ਵਾਲੇ 24 ਘੰਟਿਆਂ ਵਿੱਚ ਫੜੇ ਸਾਰੇ ਬੰਦੀ ਨੋਜਵਾਨਾਂ ਨੂੰ ਰਿਹਾਅ ਕੀਤਾ ਜਾਵੇ। ਨਾਲ ਹੀ ਉਨ੍ਹਾਂ ਕਿਹਾ ਕਿ ਨੈਸ਼ਨਲ ਮੀਡੀਆ ਵੱਲੋਂ ਸਿੱਖਾਂ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਸ਼੍ਰੋਮਣੀ ਕਮੇਟੀ ਨੈਸ਼ਨਲ ਮੀਡੀਆ ਦੇ ਖਿਲਾਫ ਕਾਨੂੰਨੀ ਕਾਰਵਾਈ ਕਰੇਗੀ ਅਤੇ ਨਾਲ ਹੀ ਹਾਈ ਕੋਰਟ ਵਿਚ ਪੁਲਿਸ ਵੱਲੋਂ ਫੜੇ ਗਏ ਸਾਰੇ ਨੌਜਵਾਨਾਂ ਦਾ ਕੇਸ ਵੀ ਲੜੇਗੀ।

ਸ਼੍ਰੌਮਣੀ ਕਮੇਟੀ ਦੇ ਪ੍ਰਧਾਨ ਨੇ ਮੀਟਿੰਗ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਅੱਜ ਵਿਸ਼ੇਸ਼ ਮੀਟਿੰਗ ਰੱਖੀ ਸੀ ਜਿਸ ਵਿੱਚ ਵੱਡੇ ਪੱਧਰ ਤੇ ਨਿਹੰਗ ਜਥੇਬੰਦੀਆਂ ,ਸਿੱਖ ਜਥੇਬੰਦੀਆਂ, ਦੇਸ਼ ਅਤੇ ਵਿਦੇਸ਼ਾਂ ਦੇ ਸਿੱਖ ਪੰਥਾਂ ਨੇ ਹਿੱਸਾ ਲਿਆ। ਤਿੰਨ ਘੰਟਿਆਂ ਤੱਕ ਚੱਲੀ ਮੀਟਿੰਗ ਵਿੱਚ ਸਾਰਿਆਂ ਨੇ ਆਪੋ-ਆਪਣੇ ਵਿਚਾਰ ਰੱਖੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਰਿਆਂ ਨੇ ਫੈਸਲਾ ਲਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੋ ਵੀ ਫੈਸਲਾ ਲੈਣਗੇ ਉਨ੍ਹਾਂ ਨੂੰ ਮਨਜੂਰ ਹੋਵੇਗਾ।

‘ਨੈਸ਼ਨਲ ਮੀਡੀਆ ਖਿਲਾਫ ਹੋਵਗੀ ਕਾਰਵਾਈ’

ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਨੈਸ਼ਨਲ ਮੀਡੀਆ ਸਿੱਖ ਪੰਥ ਨੂੰ ਲੈ ਕੇ ਪੁੱਠੀਆਂ-ਸਿੱਧੀਆਂ ਖਬਰਾਂ ਚਲਾ ਰਹੀ ਹੈ। ਜਿਹੜੇ ਨੈਸ਼ਨਲ ਚੈਨਲਾਂ ਨੇ ਇਸ ਮਾਮਲੇ ਨੂੰ ਵਧਾ-ਚੜ੍ਹਾ ਕੇ ਸਿੱਖਾਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਨ੍ਹਾਂ ਖਿਲਾਫ ਸ਼੍ਰੌਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਜਿਹੜੇ ਲੋਕ ਫੜੇ ਗਏ ਹਨ ਅਤੇ ਜਿਨ੍ਹਾਂ ਉੱਤੇ ਐਨਐਸਏ ਲਗਾਇਆ ਗਿਆ ਹੈ. ਉਨ੍ਹਾਂ ਦੇ ਪਰਿਵਾਰਾਂ ਨੂੰ ਖੁੱਲਾ ਸੱਦਾ ਹੈ ਉਹ ਸ਼੍ਰੌਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਆਕੇ ਮਿਲਣ। ਅਸੀਂ ਪੂਰੇ ਮਾਮਲੇ ਨੂੰ ਹਾਈ ਕੋਰਟ ਵਿਚ ਚੁਣੌਤੀ ਦੇਣਗੇ। ਸ਼੍ਰੋਮਣੀ ਕਮੇਟੀ ਵੱਲੋਂ ਵਕੀਲਾਂ ਦਾ ਪੈਨਲ ਬਣਾਇਆ ਗਿਆ ਹੈ ਉਹ ਪੀੜਿਤ ਪਰਿਵਾਰਾਂ ਦੇ ਹੱਕ ਵਿੱਚ ਢੁਕਵੇਂ ਕਦਮ ਚੁੱਕੇਗਾ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ