SGPC-Governor Meeting: ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਰੇ ਪ੍ਰੋਫਾਰਮੇ 18 ਮਈ ਨੂੰ ਰਾਜਪਾਲ ਨੂੰ ਸੌਂਪੇਗੀ ਸ਼੍ਰੋਮਣੀ ਕਮੇਟੀ

Published: 

16 May 2023 18:22 PM

ਦਾਦੂਵਾਲ ਨੇ ਬੇਅਦਬੀ ਦੇ ਵੱਧਦੇ ਮਾਮਲਿਆਂ ਤੇ ਠੱਲ ਪਾਉਣ ਲਈ ਸੀਐੱਮ ਮਾਨ ਨੂੰ ਬੇਅਦਬੀ ਦੇ ਮੁਲਜ਼ਮ ਤੇ ਐਨਐਸਏ ਅਤੇ ਯੂਏਪੀਏ ਲਗਾਉਣ ਦੀ ਵੀ ਸਿਫਾਰਿਸ਼ ਕੀਤੀ।

SGPC-Governor Meeting: ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਭਰੇ ਪ੍ਰੋਫਾਰਮੇ 18 ਮਈ ਨੂੰ ਰਾਜਪਾਲ ਨੂੰ ਸੌਂਪੇਗੀ ਸ਼੍ਰੋਮਣੀ ਕਮੇਟੀ

Youtuber ਦੇ ਧਮਕਿਆਂ ਮਿਲਣ ਦੇ ਮੁੱਦੇ 'ਤੇ ਬੋਲੇ ਗੁਰਚਰਨ ਸਿੰਘ ਗਰੇਵਾਲ

Follow Us On

ਅੰਮ੍ਰਿਤਸਰ/ਚੰਡੀਗੜ੍ਹ ਨਿਊਜ: ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਆਰੰਭੀ ਗਈ ਦਸਤਖ਼ਤੀ ਮੁਹਿੰਮ ਤਹਿਤ ਭਰਵਾਏ ਪ੍ਰੋਫਾਰਮੇ 18 ਮਈ 2023 ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਸੌਂਪੇ ਜਾਣਗੇ। ਰਾਜਪਾਲ ਪੰਜਾਬ ਨੂੰ ਪ੍ਰੋਫਾਰਮੇ ਸੌਂਪਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਦੀ ਅਗਵਾਈ ਵਿਚ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ (Gurcharan Singh Grewal) ਅਤੇ ਸਕੱਤਰ ਪ੍ਰਤਾਪ ਸਿੰਘ ਤੇ ਹੋਰ ਮੈਬਰ ਗਵਰਨਰ ਹਾਊਸ ਜਾਣਗੇ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਹ ਪ੍ਰੋਗਰਾਮ ਬੀਤੀ 27 ਅਪ੍ਰੈਲ ਦਾ ਰੱਖਿਆ ਗਿਆ ਸੀ, ਪਰ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। ਹੁਣ ਕਮੇਟੀ ਨੂ ਰਾਜਪਾਲ ਨਾਲ ਮੁਲਾਕਾਤ ਲਈ 18 ਮਈ ਦਾ ਸਮਾਂ ਮਿਲਿਆ ਹੈ।

ਦਸਤਖ਼ਤੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਇਸ ਬਾਰੇ ਦੱਸਿਆ ਕਿ 1 ਦਸੰਬਰ 2022 ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜੋ 14 ਅਪ੍ਰੈਲ 2023 ਤੱਕ ਜਾਰੀ ਰਹੀ। ਇਸ ਮੁਹਿੰਮ ਤਹਿਤ 25 ਲੱਖ ਤੋਂ ਵੱਧ ਲੋਕਾਂ ਨੇ ਪ੍ਰੋਫਾਰਮੇ ਭਰੇ ਹਨ, ਜੋ 18 ਮਈ ਨੂੰ ਸਵੇਰੇ 11:00 ਵਜੇ ਇਹ ਪ੍ਰੋਫਾਰਮੇ ਰਾਸ਼ਟਰਪਤੀ ਦੇ ਨਾਂ ਤੇ ਗਵਰਨਰ ਪੰਜਾਬ ਨੂੰ ਸੌਂਪੇ ਜਾਣਗੇ। ਇਸ ਤੋਂ ਪਹਿਲਾਂ 18 ਮਈ ਨੂੰ ਹੀ ਸਵੇਰੇ 6:30 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਸਮਾਗਮ ਕੀਤਾ ਜਾਵੇਗਾ, ਜਿਸ ਵਿਚ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ਼ਮੂਲੀਅਤ ਕਰਨਗੇ।

ਦਾਦੂਵਾਲ ਨੇ ਵੀ ਬੰਦੀ ਸਿੱਖਾਂ ਦੀ ਰਿਹਾਈ ਦੀ ਕੀਤੀ ਮੰਗ

ਉੱਧਰ ਬੀਤੇ ਦਿਨ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਵੀ ਇਸ ਮੁੱਦੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਸੀ। ਮੁੱਖ ਮੰਤਰੀ ਦੀ ਰਿਹਾਇਸ਼ ਤੇ ਹੋਈ ਇਸ ਮੁਲਾਕਾਤ ਵਿੱਚ ਦਾਦੂਵਾਲ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਦੀ ਰਿਹਾਈ ਅਤੇ ਐਸਜੀਪੀਸੀ ਦੀਆਂ ਚੋਣਾਂ ਛੇਤੀ ਤੋਂ ਛੇਤੀ ਕਰਵਾਉਣ ਸਮੇਤ ਹੋਰ ਕਈ ਮੰਗਾਂ ਸੀਐੱਮ ਸਾਹਮਣੇ ਰੱਖੀਆਂ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Exit mobile version