ਅੰਮ੍ਰਿਤਸਰ ਦੇ ਡੈਮਗੰਜ ਇਲਾਕੇ ‘ਚ ਬਦਮਾਸ਼ਾਂ ਵੱਲੋਂ ਫਾਈਰਿੰਗ, ਘਟਨਾ ‘ਚ ਇੱਕ ਬਜ਼ੁਰਗ ਜ਼ਖਮੀ, ਸੀਸੀਟੀਵੀ ਵੀ ਆਈ ਸਾਹਮਣੇ
ਅੰਮ੍ਰਿਤਸਰ ਵਿੱਚ ਕ੍ਰਾਈਮ ਵੱਧਦਾ ਹੀ ਜਾ ਰਿਹਾ ਹੈ। ਹੁਣ ਸ਼ਹਿਰ ਦੇ ਇਲਾਕੇ ਡੈਮਗੰਜ ਵਿਖੇ ਬਦਮਾਸ਼ਾਂ ਨੇ ਫਾਈਰਿੰਗ ਕਰ ਦਿੱਥੀ ਜਿਸ ਵਿੱਚ ਇੱਕ ਬਜ਼ੁਰਗ ਜ਼ਖਮੀ ਹੋ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸੁਰੂ ਕਰ ਦਿੱਤੀ ਹੈ।

ਅੰਮ੍ਰਿਤਸਰ। ਅੰਮ੍ਰਿਤਸਰ ‘ਚ ਇਕ ਵਾਰ ਫਿਰ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ‘ਚ ਇਕ ਬਜ਼ੁਰਗ ਜ਼ਖਮੀ ਹੋ ਗਿਆ ਹੈ, ਜਿਸ ਨੂੰ ਨਿੱਜੀ ਹਸਪਤਾਲ (Hospital) ‘ਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਨੇ ਕੁਝ ਨੌਜਵਾਨਾਂ ‘ਤੇ ਸ਼ਰਾਬ ਵੇਚਣ ਦਾ ਦੋਸ਼ ਲਗਾਇਆ ਹੈ। ਇਹ ਸਾਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ। ਜਿਸ ਤੋਂ ਬਾਅਦ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਗੋਲੀਬਾਰੀ ਅੰਮ੍ਰਿਤਸਰ (Amritsar) ਦੇ ਡੈਮਗੰਜ ਇਲਾਕੇ ਵਿੱਚ ਰਾਤ ਸਮੇਂ ਹੋਈ। ਹਰਮਨਜੋਤ ਸਿੰਘ ਨੇ ਦੱਸਿਆ ਕਿ ਉਹ ਖੁਦ ਸ਼ਰਾਬ ਦੇ ਠੇਕੇਦਾਰਾਂ ਕੋਲ ਕੰਮ ਕਰਦਾ ਹੈ। ਕੁਝ ਲੋਕ ਆਪਣੇ ਇਲਾਕੇ ਵਿੱਚ ਨਾਜਾਇਜ਼ ਸ਼ਰਾਬ ਵੇਚਦੇ ਹਨ। ਇਸ ਕਾਰਨ ਉਨ੍ਹਾਂ ਨੂੰ ਰੋਜ਼ਾਨਾ ਧਮਕਾਇਆ ਜਾ ਰਿਹਾ ਹੈ।