SGPC ਨੇ ਰਾਜਪਾਲ ਤੋਂ ਮੰਗਿਆ ਮੁਲਾਕਾਤ ਦਾ ਸਮਾਂ, ਸਿੱਖ ਗੁਰਦੁਆਰਾ ਸੋਧ ਬਿੱਲ -2023 ਨੂੰ ਵਿਧਾਨਸਭਾ ਚ ਪਾਸ ਕਰਨ ਦਾ ਹੈ ਮਾਮਲਾ | Sikh Gurudwara Amendment Bill-2023 sgpc appeal to governor to give time for meeting know full detail in punjabi Punjabi news - TV9 Punjabi

SGPC ਨੇ Governor ਤੋਂ ਮੰਗਿਆ ਮੁਲਾਕਾਤ ਦਾ ਸਮਾਂ, ਸਿੱਖ ਗੁਰਦੁਆਰਾ ਸੋਧ ਬਿੱਲ -2023 ਨੂੰ ਵਿਧਾਨਸਭਾ ਚ ਪਾਸ ਕਰਨ ਦਾ ਹੈ ਮਾਮਲਾ

Updated On: 

21 Jun 2023 16:42 PM

Sikh Gurudwara Amendment Bill-2023: SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੀਸੀ ਦੌਰਾਨ ਕਿਹਾ ਸੀ 21 ਜੂਨ ਨੂੰ ਉਨ੍ਹਾਂ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਸੀ, ਪਰ ਇਸਤੋਂ ਪਹਿਲਾਂ ਹੀ ਵਿਸ਼ੇਸ਼ ਇਜਲਾਸ ਬੁਲਾ ਕੇ ਇਹ ਪ੍ਰਸਤਾਵ ਪਾਸ ਕਰ ਦਿੱਤਾ, ਤਾਂ ਜੋਂ ਲੋਕਾਂ ਵਿਚਾਲੇ ਖੁਦ ਨੂੰ ਚੰਗਾ ਸਾਬਿਤ ਕੀਤਾ ਜਾ ਸਕੇ।

SGPC ਨੇ Governor ਤੋਂ ਮੰਗਿਆ ਮੁਲਾਕਾਤ ਦਾ ਸਮਾਂ, ਸਿੱਖ ਗੁਰਦੁਆਰਾ ਸੋਧ ਬਿੱਲ -2023 ਨੂੰ ਵਿਧਾਨਸਭਾ ਚ ਪਾਸ ਕਰਨ ਦਾ ਹੈ ਮਾਮਲਾ
Follow Us On

ਪੰਜਾਬ ਨਿਊਜ। ਬੀਤੇ ਮੰਗਲਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਸੱਦੇ ਗਏ ਵਿਸ਼ੇਸ਼ ਇਜਲਾਸ ਦੌਰਾਨ ਸਿੱਖ ਗੁਰਦੁਆਰਾ ਸੋਧ ਬਿੱਲ -2023 ਨੂੰ ਪਾਸ ਕਰ ਦਿੱਤਾ ਗਿਆ। ਜਿਸ ਨੂੰ ਲੈ ਕੇ ਐਸਜੀਪੀਸੀ ਹਮਲਾਵਰ ਹੈ। ਇਸੇ ਨੂੰ ਲੈ ਕੇ ਹੁਣ ਐਸਜੀਪੀਸੀ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਮੁਲਾਕਾਤ ਦਾ ਸਮਾਂ ਮੰਗਿਆ ਹੈ। ਹਾਲਾਂਕਿ ਹਾਲੇ ਤੱਕ ਇਸਦੀ ਅਧਿਕਾਰਕ ਤੌਰ ਤੇ ਪੁਸ਼ਟੀ ਨਹੀਂ ਕੀਤੀ ਗਈ ਹੈ। ਪਰ ਰਾਜਪਾਲ ਹਾਊਸ ਦੇ ਸੂਤਰਾਂ ਦੀ ਮੰਨੀਏ ਤਾਂ ਐਸਜੀਪੀਸੀ ਵੱਲੋਂ ਮੁਲਾਕਾਤ ਦੀ ਅਪੀਲ ਕੀਤੀ ਗਈ ਹੈ।

ਦੱਸ ਦੇਈਏ ਕਿ ਬੀਤੇ ਕੱਲ੍ਹ ਦੀ ਸ਼ਾਮ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਇਸ ਬਿਲ ਨੂੰ ਰੱਦ ਕਰ ਦਿੱਤਾ ਗਿਆ। ਨਾਲ ਹੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਆਉਂਦੀ 26 ਤਾਰੀਕ ਨੂੰ ਐਸਜੀਪੀਸੀ ਦਾ ਜਨਰਲ ਇਜਲਾਸ ਸੱਦਿਆ ਗਿਆ ਹੈ। ਜਿਸ ਵਿੱਚ ਇਸ ਮੁੱਦੇ ਤੇ ਅਗਲਾ ਕਦਮ ਚੁੱਕਣ ਨੂੰ ਲੈ ਕੇ ਫੈਸਲਾ ਕੀਤਾ ਜਾਵੇਗਾ।

ਉੱਧਰ, ਵਿਧਾਨਸਭਾ ਚ ਬਿਲ ਪਾਸ ਹੋਣ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਆਪਣੇ ਭਾਸ਼ਣ ਵਿੱਚ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਇਹ ਚਾਹੁੰਦੀ ਹੈ ਕਿ ਗੁਰਬਾਣੀ ਪ੍ਰਸਾਰਣ ਦਾ ਅਧਿਕਾਰ ਸਾਰੇ ਚੈਨਲਾਂ ਨੂੰ ਮਿਲਣਾ ਚਾਹੀਦਾ ਹੈ। ਇਸ ਉੱਤੇ ਕਿਸੇ ਇੱਕ ਚੈਨਲ ਦਾ ਅਧਿਕਾਰ ਨਾ ਰਹੇ। ਹਾਲਾਂਕਿ ਉਨ੍ਹਾਂ ਨੇ ਗੁਰਬਾਣੀ ਪ੍ਰਸਾਰਣ ਲਈ ਕੁਝ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਗੱਲ ਕਹੀ ਹੈ।

SGPC ਨੇ 20 ਜੂਨ ਨੂੰ ਦੱਸਿਆ ਸਿੱਖ ਪੰਥ ਦਾ ਕਾਲਾ ਦਿਨ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ 20 ਜੂਨ ਦਾ ਦਿਨ ਕਾਲੇ ਅੱਖਰਾਂ ਵਿੱਚ ਲਿਖਿਆ ਜਾਣ ਵਾਲਾ ਦਿਨ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਪਣੇ ਵਿਚਾਰ ਤੇ ਪ੍ਰਸਾਰ ਲਈ ਐਸਜੀਪੀਸੀ ਦਾ ਪੂਰਾ ਅਧਿਕਾਰ ਹੈ, ਇਸ ਵਿਚ ਕਿਸੇ ਦੀ ਵੀ ਦਖਲਅੰਦਾਜ਼ੀ ਬਦਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਸਰਕਾਰ ਐਸਜੀਪੀਸੀ ਕੋਲੋ ਸਾਰੇ ਅਧਿਕਾਰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਪਰ ਸਿੱਖ ਕੌਮ ਤੇ ਕਦੇ ਵੀ ਕੋਈ ਆਪਣਾ ਫੈਸਲਾ ਨਹੀਂ ਥੋਪ ਸਕਦਾ। ਉਨ੍ਹਾਂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਚੰਡੀਗੜ੍ਹ ਤੋਂ ਬੈਠ ਕੇ ਅੰਮ੍ਰਿਤਸਰ ਤੇ ਹੁਕਮ ਚਲਾਉਣਾ ਬੰਦ ਕੀਤਾ ਜਾਵੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version