Amritpal Singh: ਸਰਕਾਰ ਨੂੰ ਦਿਓ 24 ਘੰਟੇ ਦਾ ਅਲਟੀਮੇਟਮ… ਗਰਮਖਿਆਲੀ ਸਿੱਖ ਜਥੇਬੰਦੀਆਂ ਦੀ ਅਕਾਲ ਤਖ਼ਤ ਨੂੰ ਅਪੀਲ
Akal Takht Meet: ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਨੇ ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਨ ਅਤੇ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਹੁਣ ਇਸ ਤੋਂ ਗਰਮਖਿਆਲੀ ਸਿੱਖ ਜਥੇਬੰਦੀਆਂ ਨਾਰਾਜ਼ ਹਨ ਅਤੇ ਉਨ੍ਹਾਂ ਨੇ ਅਕਾਲ ਤਖ਼ਤ ਤੋਂ ਸਰਕਾਰ ਨੂੰ 24 ਘੰਟਿਆਂ ਦਾ ਅਲਟੀਮੇਟਮ ਦੇਣ ਦੀ ਅਪੀਲ ਕੀਤੀ ਹੈ।
Akal Takht Meeting: ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੁਲਿਸ ਐਕਸ਼ਨ ਨੂੰ ਲੈ ਕੇ ਅਕਾਲ ਤਖ਼ਤ ਦੀ ਮੀਟਿੰਗ ਤੋਂ ਪਹਿਲਾਂ ਕੱਟੜਪੰਥੀ ਸਿੱਖ ਜਥੇਬੰਦੀਆਂ ਨੇ ਆਪ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਿਆਨ ਤੇ ਸਵਾਲ ਚੁੱਕੇ ਹਨ। ਉਨ੍ਹਾਂ ਅੰਮ੍ਰਿਤਪਾਲ ਨੂੰ ਆਤਮ ਸਮਰਪਣ ਕਰਨ ਅਤੇ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸੋਮਵਾਰ ਦੀ ਮੀਟਿੰਗ ਖਾਸ ਹੈ ਅਤੇ ਸਿਰਫ਼ ਚੋਣਵੇਂ ਲੋਕਾਂ ਨੂੰ ਹੀ ਬੁਲਾਇਆ ਗਿਆ ਹੈ ਅਤੇ ਕੋਈ ਵੀ ਸਿਆਸੀ ਲੋਕ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।
ਅਕਾਲ ਤਖ਼ਤ ਦੀ ਮੀਟਿੰਗ ਵਿੱਚ ਸਿਰਫ਼ ਉਹੀ ਸ਼ਾਮਲ ਹੋਣਗੇ ਜਿਨ੍ਹਾਂ ਨੂੰ ਸੱਦਾ ਪੱਤਰ ਭੇਜਿਆ ਗਿਆ ਹੈ। ਇਸ ਦੌਰਾਨ ਪੰਜਾਬ ਪੁਲਿਸ ਦੀ ਕਾਰਵਾਈ ਅਤੇ ਹਿਰਾਸਤ ਵਿੱਚ ਲਏ ਗਏ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਬਾਰੇ ਵੀ ਚਰਚਾ ਕੀਤੀ ਜਾਵੇਗੀ। ਪੁਲਿਸ ਨੇ 350 ਤੋਂ ਵੱਧ ਸਮਰਥਕਾਂ ਨੂੰ ਹਿਰਾਸਤ ‘ਚ ਲਿਆ ਅਤੇ ਇਨ੍ਹਾਂ ‘ਚੋਂ 197 ਲੋਕਾਂ ਨੂੰ ਚਿਤਾਵਨੀ ਦੇਣ ਤੋਂ ਬਾਅਦ ਛੱਡ ਦਿੱਤਾ ਗਿਆ ਹੈ। ਪੁਲੀਸ ਨੇ 40 ਵਿਅਕਤੀਆਂ ਖ਼ਿਲਾਫ਼ ਗੰਭੀਰ ਅਪਰਾਧਾਂ ਦੇ ਮਾਮਲੇ ਦਰਜ ਕੀਤੇ ਹਨ। ਇਸ ਦੇ ਨਾਲ ਹੀ ਉਸ ਦੇ ਚਾਚਾ ਅਤੇ 6 ਹੋਰ ਸਾਥੀਆਂ ‘ਤੇ ਐਨਐਸਏ ਲਗਾਇਆ ਗਿਆ ਹੈ।
ਚੋਣਵੇਂ ਲੋਕਾਂ ਨੂੰ ਸੱਦਣਾ… ਸਵਾਲ ਖੜ੍ਹੇ ਕਰਦਾ ਹੈ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੇ ਸਾਬਕਾ ਮੈਂਬਰ ਅਤੇ ਅਕਾਲ ਪੁਰਖ ਕੀ ਫੌਜ ਦੇ ਮੁਖੀ ਜਸਵਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ 27 ਮਾਰਚ ਦੀ ਮੀਟਿੰਗ ਲਈ ਸਿਰਫ ਚੋਣਵੇਂ ਲੋਕਾਂ ਨੂੰ ਸੱਦਣਾ ਕਈ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਕੀ ਇਸ ਦੇ ਨਤੀਜੇ ਮੌਜੂਦਾ ਸਿੱਖ ਭਾਵਨਾਵਾਂ ‘ਤੇ ਆਧਾਰਿਤ ਹੋਣਗੇ। ਇਸ ਮੌਕੇ ਸਿੱਖ ਜੱਥੇਬੰਦੀਆਂ ਨੇ ਅਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਜੋਰਦਾਰ ਨਾਅਰੇਬਾਜੀ ਵੀ ਕੀਤੀ।
ਸਰਕਾਰ ਨੂੰ 24 ਘੰਟੇ ਦਾ ਦਿਓ ਅਲਟੀਮੇਟਮ
ਸਾਬਕਾ ਖਾੜਕੂ ਆਗੂ ਦਲਜੀਤ ਸਿੰਘ ਬਿੱਟੂ ਦੀ ਅਗਵਾਈ ਵਾਲੇ ਕੋਆਰਡੀਨੇਸ਼ਨ ਸਿੱਖ ਪੈਨਲ ਨੇ ਕਿਹਾ ਕਿ ਇੱਕ ਪਾਸੇ ਤਾਂ ਜਥੇਦਾਰ ਸੂਬਾਈ ਫੋਰਸਾਂ ਦੀਆਂ ਵਧੀਕੀਆਂ ਵਿਰੁੱਧ ਮੀਟਿੰਗਾਂ ਕਰ ਰਹੇ ਹਨ ਅਤੇ ਦੂਜੇ ਪਾਸੇ ਉਸੇ ਰਾਜਕੀ ਫੋਰਸਾਂ ਤੋਂ ਸੁਰੱਖਿਆ ਕਵਰ ਦੀ ਆਸ ਕਰ ਰਹੇ ਹਨ। ਅਕਾਲ ਤਖ਼ਤ ਦੇ ਜਥੇਦਾਰ ਤੋਂ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਸਿੱਖ ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ ਅਤੇ ਕਾਰਕੁਨਾਂ ਤੇ ਐਨਐਸਏ ਹਟਾਉਣ ਲਈ 24 ਘੰਟਿਆਂ ਦਾ ਅਲਟੀਮੇਟਮ ਦਿੱਤਾ ਜਾਵੇ। ਸਿਆਸੀ ਲੋਕਾਂ ਨੂੰ ਸੱਦਾ ਨਾ ਦੇਣਾ ਮੀਰੀ ਅਤੇ ਪੀਰੀ ਦੇ ਵਿਰੁੱਧ ਦੱਸਿਆ ਗਿਆ ਹੈ।
‘ਅੰਮ੍ਰਿਤਪਾਲ ਨੂੰ ਸਰੇਂਡਰ ਲਈ ਨਹੀਂ ਕਹਿ ਸਕਦੇ ‘
ਹਰਪਾਲ ਸਿੰਘ ਚੀਮਾ ਦੀ ਅਗਵਾਈ ਵਾਲੀ ਦਲ ਖਾਲਸਾ ਨਾਮਕ ਜਥੇਬੰਦੀ ਨੇ ਜਥੇਦਾਰ ਤੇ ਹਾਲੀਆ ਘਟਨਾਵਾਂ ਵਿੱਚ ਜ਼ਿੰਮੇਵਾਰੀ ਨਿਭਾਉਣ ਵਿੱਚ ਦੋ ਵਾਰ ਢਿੱਲ-ਮੱਠ ਕਰਨ ਦਾ ਦੋਸ਼ ਲਾਇਆ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਜਿਵੇਂ-ਜਿਵੇਂ ਸਮਾਂ ਬੀਤਦਾ ਜਾਂਦਾ ਹੈ, ਅਜਿਹੇ ਫੈਸਲੇ ਮਹਿਜ਼ ਰਸਮੀ ਬਣ ਕੇ ਰਹਿ ਜਾਂਦੇ ਹਨ ਅਤੇ ਇਸ ਦਾ ਕੋਈ ਅਸਰ ਨਹੀਂ ਹੁੰਦਾ।
ਇਹ ਵੀ ਪੜ੍ਹੋ
ਅੰਮ੍ਰਿਤਪਾਲ ਸਿੰਘ ਨੂੰ ਆਤਮ ਸਮਰਪਣ ਕਰਨ ਲਈ ਕਹਿਣਾ ਤੁਹਾਡਾ ਕੰਮ ਨਹੀਂ ਹੈ। ਸਿੱਖ ਨਜ਼ਰੀਏ ਤੋਂ ਗੱਲ ਕਰੀਏ ਤਾਂ ਇਹ ਅਕਾਲ ਤਖ਼ਤ ਦੇ ਜਥੇਦਾਰ ਦਾ ਕੰਮ ਨਹੀਂ ਹੈ। ਤੁਸੀਂ ਕਾਨੂੰਨ ਅਤੇ ਵਿਵਸਥਾ ਦੇ ਰਖਵਾਲੇ ਨਹੀਂ ਹੋ। ਅਜਨਾਲਾ ਹਿੰਸਾ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਉਠਾਏ ਸਵਾਲਾਂ ਬਾਰੇ ਤੁਸੀਂ ਸਪੱਸ਼ਟ ਸਟੈਂਡ ਨਹੀਂ ਲਿਆ, ਸਗੋਂ ਇਸ ਦੀ ਜ਼ਿੰਮੇਵਾਰੀ ਸਿੱਖ ਜਥੇਬੰਦੀਆਂ ਨੂੰ ਸੌਂਪ ਦਿੱਤੀ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਤੁਸੀਂ ਭਗਵੰਤ ਮਾਨ ਸਰਕਾਰ ਵੱਲੋਂ ਸਿੱਖ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈਣ ‘ਤੇ ਸਮੇਂ ਸਿਰ ਕਾਰਵਾਈ ਨਹੀਂ ਕੀਤੀ, ਸਗੋਂ ਤੁਸੀਂ 10 ਦਿਨਾਂ ਬਾਅਦ ਮੀਟਿੰਗ ਕਰ ਰਹੇ ਹੋ ਜੇਕਰ ਤੁਸੀਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੁੰਦਾ ਤਾਂ ਮੀਟਿੰਗ ਬੁਲਾਉਣ ਦੀ ਲੋੜ ਨਾ ਪੈਂਦੀ।