ਅੰਮ੍ਰਿਤਸਰ ਨਿਊਜ਼: ਅੰਮ੍ਰਿਤਸਰ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸਰਧਾਲੂਆਂ ਦਾ ਜੱਥਾ ਮੰਗਲਵਾਰ ਨੂੰ ਅਟਾਰੀ ਵਾਘ੍ਹਾ ਸਰਹੱਦ ਰਾਹੀ ਭਾਰਤ ਵਾਪਸ ਪਰਤ ਆਇਆ। ਇਸ ਦੌਰਾਨ ਸ਼ਰਧਾਲੂਆ ਨੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੋ ਰਹੀ ਹੈ ਕਿ ਉਹ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਕੇ ਵਾਪਸ ਪਰਤੇ ਹਨ। ਪਾਕਿਸਤਾਨ ਦੀ ਧਰਤੀ ਤੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਨ ਲਈ ਉਹ ਪਾਕਿਸਤਾਨ ਸਰਕਾਰ ਦਾ ਧੰਨਵਾਦ ਕਰਦੇ ਹਨ।
ਸ਼ਰਧਾਲੂਆਂ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੇ ਉਨ੍ਹਾਂ ਨੂੰ ਵੀਜ਼ੇ ਦਿੱਤੇ, ਜਿਸ ਤੋਂ ਬਾਅਦ ਉਹ ਖੁੱਲ੍ਹੇ ਦਰਸ਼ਨ ਕਰਕੇ ਅੱਜ ਵਾਪਸ ਪਰਤੇ ਹਨ। ਜਾਨਕਾਰੀ ਦੱਸ ਦੇਈਏ ਕਿ ਇਨ੍ਹਾਂ ਸਾਰੇ ਸ਼ਰਧਾਲੂਆਂ ਨੂੰ ਬੀਤੀ 9 ਅਪ੍ਰੈਲ ਸ਼੍ਰੋਮਣੀ ਕਮੇਟੀ ਵੱਲੋਂ ਅਟਾਰੀ ਵਾਘ੍ਹਾ ਸਰਹੱਦ ਰਾਹੀਂ ਪਾਕਿਸਤਾਨ ਭੇਜਿਆ ਗਿਆ ਸੀ।
1051 ਸ਼ਰਧਾਲੂ ਪਰਤੇ ਦੇਸ਼
ਅੱਜ 1051 ਦੇ ਕਰੀਬ ਸ਼ਰਧਾਲੂ ਅਟਾਰੀ ਵਾਘਾ ਸਰਹੱਦ ਰਾਹੀਂ ਭਾਰਤ ਪੁੱਜੇ ਤਾਂ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨ ਸਰਕਾਰ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ, ਜਿਸ ਨੂੰ ਲੈ ਕੇ ਉਨ੍ਹਾਂ ਨੂੰ ਕਾਈ ਤਸੱਲੀ ਸੀ। ਉਨ੍ਹਾਂ ਕਿਹਾ ਕਿ ਉਹ ਦੋਵੇਂ ਸਰਕਾਰਾਂ ਨੂੰ ਅਪੀਲ ਕਰਦੇ ਹਨ ਕੀ ਆਉਣ ਵਾਲੇ ਸਮੇਂ ਵਿੱਚ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਵੀਜੇ ਲਗਾਏ ਜਾਣ ਤਾਂ ਜੋ ਸਰਧਾਲੂ ਆਪਣੇ ਗੁਰੂ ਧਾਮਾਂ ਦਰਸ਼ਣ ਦੀਦਾਰੇ ਕਰ ਸਕਣ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ