Operation Blue Star ਦੀ ਬਰਸੀ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਅਖੰਡ ਪਾਠ ਸਾਹਿਬ ਕੀਤੇ ਗਏ ਸ਼ੁਰੂ

lalit-sharma
Updated On: 

04 Jun 2023 12:24 PM

1984 ਦੇ ਸ਼ਹੀਦਾਂ ਦੀ ਯਾਦ ਵਿੱਚ ਰੱਖੇ ਗਏ ਇਸ ਪਾਠ ਦੇ ਭੋਗ 6 ਜੂਨ ਨੂੰ ਪਾਏ ਜਾਣਗੇ। ਤੁਹਾਨੂੰ ਦੱਸ ਦੇਈਏ ਕਿ ਕਰੀਬ 39 ਸਾਲ ਪਹਿਲਾਂ ਸ੍ਰੀ ਦਰਬਾਰ ਸਾਹਿਬ ਤੇ ਟੈਂਕਾਂ ਅਤੇ ਤੋਪਾਂ ਨਾਲ ਹਮਲਾ ਕੀਤਾ ਗਿਆ ਸੀ,, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕ ਮਾਰੇ ਗਏ ਸਨ।

Operation Blue Star ਦੀ ਬਰਸੀ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਤੇ ਸ੍ਰੀ ਅਖੰਡ ਪਾਠ ਸਾਹਿਬ ਕੀਤੇ ਗਏ ਸ਼ੁਰੂ
Follow Us On

ਅੰਮ੍ਰਿਤਸਰ। ਅੰਮ੍ਰਿਤਸਰ 6 ਜੂਨ 1984 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਤਵਾਰ ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ, ਜਿਸ ਦਾ ਭੋਗ 6 ਜੂਨ ਨੂੰ ਸਵੇਰੇ ਸੱਤ ਵਜੇ ਪਵੇਗਾ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਵਰਪਾਲ, ਐੱਸਜੀਪੀਸੀ (SGPC) ਦੇ ਸਕੱਤਰ ਪ੍ਰਤਾਪ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 39 ਵਰ੍ਹੇ ਪਹਿਲਾਂ ਉਸ ਸਮੇਂ ਦੀ ਕਾਂਗਰਸ ਪਾਰਟੀ ਦੀ ਜਾਲਿਮ ਸਰਕਾਰ ਵੱਲੋਂ ਦਰਬਾਰ ਸਾਹਿਬ ਤੇ ਫੌਜਾ ਭੇਜ ਕੇ ਟੈਂਕਾਂ ਤੋਪਾਂ ਦੇ ਨਾਲ ਹਮਲਾ ਕੀਤਾ ਗਿਆ ਉਸ ਸਮੇਂ ਹਜਾਰਾ ਦੀ ਗਿਣਤੀ ਵਿੱਚ ਸੰਗਤ ਅੰਦਰ ਮੌਜੂਦ ਸੀ।

6 ਜੂਨ ਪਾਏ ਜਾਣਗੇ ਪਾਠ ਦੇ ਭੋਗ

ਇਸਦੇ ਚੱਲਦੇ ਬੇਗੁਨਾਹ ਬੱਚਿਆਂ ਬਜ਼ੁਰਗਾਂ ਤੇ ਔਰਤਾਂ ਦੇ ਉਤੇ ਗੋਲੀਆਂ ਚਲਾਈਆਂ ਗਈਆਂ ਜਿਨ੍ਹਾਂ ਦੀ ਤੁਹਾਨੂੰ ਯਾਦ ਵਿੱਚ ਐਤਵਾਰ ਸ੍ਰੀ ਅਕਾਲ ਤਖਤ ਸਾਹਿਬ ਤੇ ਆਖੰਡ ਪਾਠ ਆਰੰਭ ਕੀਤੇ ਗਏ ਹਨ। ਇਸ ਦੇ ਭੋਗ 6 ਜੂਨ ਮੰਗਲਵਾਰ ਨੂੰ ਸਵੇਰੇ ਸੱਤ ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੈਣਗੇ ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ। ਆਪਣੇ ਘਰਾਂ ਵਿੱਚ ਬੈਠ ਕੇ ਉਹ ਜਪੁ ਜੀ ਸਾਹਿਬ ਦਾ ਪਾਠ ਕਰੋ ਇਨ੍ਹਾਂ ਸ਼ਹੀਦਾਂ ਦੀ ਆਤਮਾ ਨੂੰ ਸ਼ਾਂਤੀ ਮਿਲ ਸਕੇ ਉਨ੍ਹਾਂ ਕਿਹਾ ਕਿ ਇਹ ਜ਼ਖਮ ਅੱਜ ਵੀ ਸਿੱਖਾਂ ਦੇ ਮਨਾਂ ਵਿੱਚ ਹਰੇ ਹਨ ਕਦੇ ਵੀ ਭਾਰਤ ਸਰਕਾਰ ਨੂੰ ਮਾਫ ਕਰਨਗੇ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ