AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

Amritsar Blast: ਅੰਮ੍ਰਿਤਸਰ ਹੈਰੀਟੇਜ ਸਟ੍ਰੀਟ ‘ਚ ਹੋਏ ਧਮਾਕਿਆਂ ਦੀ ਜਾਂਚ ਲਈ ਪਹੁੰਚੀ NIA, ਬਣਾਏ ਜਾਣਗੇ ਪੱਕੇ ਮੋਰਚੇ, ਪੁਲਿਸ ਨੇ ਕੱਢਿਆ ਫਲੈਗ ਮਾਰਚ

ADCP ਮਹਿਤਾਬ ਸਿੰਘ ਨੇ ਦੱਸਿਆ ਕਿ ਬੰਬ ਸਕਵਾਇਡ, ਐੱਫਐਸਐਲ ਅਤੇ ਐਂਟੀ ਸਕਵਾਇਡ ਟੀਮਾਂ ਵੀ ਜਾਂਚ ਵਿੱਚ ਲੱਗੀਆ ਹੋਈਆ ਹਨ। ਜਿਵੇਂ ਹੀ ਪੁਲਿਸ ਕਿਸੇ ਨਤੀਜੇ ਤੇ ਪਹੁੰਚਦੀ ਹੈ ਤਾਂ ਤੁਰੰਤ ਮੀਡੀਆ ਨੂੰ ਜਾਣਕਾਰੀ ਦਿੱਤੀ ਜਾਵੇਗੀ।

lalit-sharma
| Updated On: 09 May 2023 12:29 PM IST
Share
ਅੰਮ੍ਰਿਤਸਰ ਨਿਊਜ: ਸ਼੍ਰੀ ਹਰਿਮੰਦਿਰ ਸਾਹਿਬ ਨੇੜੇ ਸਥਿਤ ਹੈਰੀਟੇਜ ਸਟ੍ਰੀਟ (Haritage Street) ਵਿੱਚ 31 ਘੰਟਿਆਂ ਦੇ ਵਕਫੇ ਦੌਰਾਨ ਹੌਏ ਦੋ ਧਮਾਕਿਆਂ ਦੀ ਜਾਂਚ ਲਈ ਐਨਆਈਏ ਦੀ ਟੀਮ ਵੀ ਧਮਾਕੇ ਵਾਲੀ ਥਾਂ ਦਾ ਜਾਇਜਾ ਲੈਣ ਪਹੁੰਚੀ। ਟੀਮ ਨੇ ਧਮਾਕੇ ਵਾਲੀ ਥਾਂ ਦਾ ਜਾਇਜਾ ਲੈਣ ਤੋਂ ਬਾਅਦ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਤੇ ਹੋਰਨਾਂ ਅਧਿਕਾਰੀਆਂ ਨਾਲ ਮੀਟੰਗ ਕਰਕੇ ਪੂਰੇ ਘਟਨਾਕ੍ਰਮ ਦੀ ਜਾਣਕਾਰੀ ਲਈ ਹੈ। ਇਨ੍ਹਾਂ ਧਮਾਕਿਆਂ ਤੋਂ ਬਾਅਦ ਹੁਣ ਵਿਰਾਸਤੀ ਮਾਰਗ ਤੇ ਸਥਿਤ ਸਾਰਾਗੜ੍ਹੀ ਪਾਰਕਿੰਗ ਦੀ ਛੱਤ ਤੇ ਬਣਾਏ ਪੱਕੇ ਮੋਰਚੇ ਬਣਾਏ ਜਾ ਰਹੇ ਹਨ। ਇਨ੍ਹਾਂ ਮੋਰਚਿਆਂ ਨੂੰ ਬਣਾਉਣ ਲਈਰੇਤ ਦੀ ਬੋਰੀਆਂ, ਟੀਨ ਤੇ ਬਾਂਸ ਲਿਆਂਦੇ ਗਏ ਹਨ। ਪੱਕੇ ਮੋਰਚੇ ਬਣਨ ਤੋਂ ਬਾਅਦ ਸਾਰਾਗੜ੍ਹੀ ਪਾਰਕਿੰਗ ਦੀ ਛੱਤ ਤੋਂ ਵਿਰਾਸਤੀ ਮਾਰਗ ਤੇ ਰੱਖੀ ਨਜਰ ਜਾਵੇਗੀ। ਡੀਸੀਬੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਹੈਰੀਟੇਜ ਸਟ੍ਰੀਟ ਤੇ ਪੁਲਿਸ ਦੀ ਚੌਕਸੀ ਵਧਾ ਦਿੱਤੀ ਗਈ ਹੈ। ਵੱਡੀ ਗਿਣਤੀ ਵਿੱਚ ਪੁਲਿਸ ਦੀਆਂ ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ। ਹਰ ਆਉਣ-ਜਾਉਣ ਵਾਲੇ ਤੇ ਤਿੱਖੀ ਨਜਰ ਰੱਖੀ ਜਾ ਰਹੀ ਹੈ। ਹਾਲਾਂਕਿ, ਸ਼ਰਧਾਲੂਆਂ ਨੂੰ ਬਿਲਕੁੱਲ ਵੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ ਹੈ।

ਪੁਲਿਸ ਨੇ ਕੱਢਿਆ ਫਲੈਗ ਮਾਰਚ

ਇਸ ਤੋਂ ਪਹਿਲਾਂ ਸ਼ਾਮ ਨੂੰ ਪੁਲਿਸ ਵੱਲੋ ਫਲੈਗ ਮਾਰਚ ਕਢਿਆ ਗਿਆ। ਇਸ ਫਲੈਗ ਮਾਰਚ ਵਿੱਚ ਪੈਰਾ ਮਿਲਟਰੀ ਫੋਰਸ ਤੇ ਪੰਜਾਬ ਪੁਲਿਸ ਦੇ ਨਾਲ ਆਰਏਐੱਫ ਦੀ ਕੰਪਨੀ ਵੀ ਸ਼ਾਮਲ ਸੀ। ਸੁਰੱਖਿਆਂ ਦਸਤਿਆਂ ਵੱਲੋਂ ਹੈਰੀਟੇਜ ਸਟ੍ਰੀਟ ਦੇ ਨਾਲ-ਨਾਲ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਆਲੇ ਦੁਆਲੇ ਦੇ ਇਲਾਕਿਆਂ ਵਿੱਚ ਵੀ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਏਡੀਸੀਪੀ ਮਹਿਤਾਬ ਸਿੰਘ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਲੈ ਕੇ ਫਲੈਗ ਮਾਰਚ ਕੱਢਿਆ ਗਿਆ ਹੈ। ਇਸ ਮਾਰਚ ਨੂੰ ਕੱਢਣ ਦੇ ਪਿੱਛੇ ਮੁੱਖ ਮਕਸਦ ਆਮ ਜਨਤਾ ਨੂੰ ਇਹ ਦਸਣਾ ਹੈ ਕਿ ਪੰਜਾਬ ਦਾ ਮਾਹੌਲ ਬਿਲਕੁੱਲ ਸ਼ਾਂਤ ਹੈ। ਬੰਬ ਧਮਾਕਿਆਂ ਨੂੰ ਲੈ ਕੇ ਉਨ੍ਹਾਂ ਦੱਸਿਆ ਕਿ ਫੋਰੇਂਸਿਕ ਟੀਮਾਂ ਨੇ ਮੌਕੇ ਤੋਂ ਸੈਂਪਲ ਲਏ ਹਨ, ਜਿਸਦੀ ਰਿਪੋਰਟ ਆਉਣ ਤੇ ਮੀਡੀਆ ਨੂੰ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਫੇਕ ਨਿਊਜ ਨਾ ਚਲਾਈ ਜਾਵੇ, ਜਿਸ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋਵੇ।

ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਅਪੀਲ

ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅਫਵਾਹਾਂ ਤੇ ਧਿਆਨ ਨਾ ਦੇਣ। ਉਨ੍ਹਾਂ ਨੇ ਭਰੋਸਾ ਦੁਆਇਆ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ। ਇਨ੍ਹਾਂ ਧਮਾਕਿਆਂ ਪਿੱਛੇ ਜਿਸ ਵੀ ਸ਼ਰਾਰਤੀ ਅਨਸਰ ਦਾ ਹੱਥ ਹੈ, ਉਸਨੂੰ ਬਖ਼ਸ਼ਿਆ ਨਹੀਂ ਜਾਵੇਗੀ। Amritsar Blast: ਅੰਮ੍ਰਿਤਸਰ ਹੈਰੀਟੇਜ ਸਟ੍ਰੀਟ 'ਚ ਹੋਏ ਧਮਾਕਿਆ ਤੋਂ ਬਾਅਦ ਪੁਲਿਸ ਨੇ ਕੱਢਿਆ ਫਲੈਗ ਮਾਰਚ ਦੱਸ ਦੇਈਏ ਕਿ ਸ਼ਨੀਵਾਰ ਤੋਂ ਬਾਅਦ ਐਤਵਾਰ ਨੂੰ ਮੁੜ ਉਸੇ ਥਾਂ ਯਾਨੀਕੇ ਹਰਿਮੰਦਰ ਸਾਹਿਬ (Harmandir Sahib) ਨੇੜੇ ਵਿਰਾਸਤੀ ਮਾਰਗ ‘ਤੇ ਬਲਾਸਟ ਹੋਇਆ ਹੈ। ਸਵੇਰ ਦਾ ਸਮਾਂ ਹੋਣ ਕਾਰਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਹ ਧਮਾਕਾ ਉਸੇ ਥਾਂ ਦੇ ਨੇੜੇ ਹੋਇਆ ਜਿੱਥੇ ਸ਼ਨੀਵਾਰ ਦੇਰ ਰਾਤ ਇਹ ਘਟਨਾ ਵਾਪਰੀ ਸੀ। ਹੁਣ ਤੱਕ ਪੁਲਿਸ ਪਹਿਲੇ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲਗਾ ਸਕੀ ਹੈ ਅਤੇ ਇਸ ਦੌਰਾਨ ਹੁਣ ਫਿਰ ਇਹ ਧਮਾਕਾ ਹੋਇਆ ਹੈ। ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...