ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਸ੍ਰੀ ਦਰਬਾਰ ਸਾਹਿਬ ਹੋਈਆਂ ਨਤਮਸਤਕ
ਪ੍ਰਕਾਸ਼ ਪੁਰਬ ਦੀ ਸ਼੍ਰੋਮਣੀ ਕਮੇਟੀ ਨੇ ਦਿਤੀ ਸੰਗਤਾਂ ਨੂੰ ਵਧਾਈ, ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ।
ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਿਕ ਸ੍ਰੀ ਹਰਗੋਬਿੰਦ ਸਾਹਿਬ (Sri Hargobind Sahib) ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਇਸ ਦਿਹਾੜੇ ਨੂੰ ਬੜੀ ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ਼੍ਰੋਮਣੀ ਕਮੇਟੀ ਵਲੋਂ ਦੇਸ਼ਾ ਵਿਦੇਸ਼ਾਂ ਵਿਚ ਬੈਠਿਆ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਲੱਖ ਲੱਖ ਵਧਾਈ ਦਿੱਤੀ ਗਈ।
ਉਥੇ ਹੀ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖਤ ‘ਤੇ ਆਈਆ ਹੋਈਆਂ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ ਤੇ ਸ੍ਰੀ ਗੁਰੂ ਹਰ ਗੋਬਿੰਦ ਸਾਹਿਬ ਜੀ ਦੀ ਜੀਵਨੀ ਤੇ ਚਾਨਣਾ ਪਾਇਆ ਗਿਆ। ਕਿਹਾ ਸਾਨੂੰ ਅੱਜ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ ਹੈ।


