ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਸ੍ਰੀ ਦਰਬਾਰ ਸਾਹਿਬ ਹੋਈਆਂ ਨਤਮਸਤਕ

Updated On: 

05 Jun 2023 11:20 AM

ਪ੍ਰਕਾਸ਼ ਪੁਰਬ ਦੀ ਸ਼੍ਰੋਮਣੀ ਕਮੇਟੀ ਨੇ ਦਿਤੀ ਸੰਗਤਾਂ ਨੂੰ ਵਧਾਈ, ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਪ੍ਰਕਾਸ਼ ਪੁਰਬ। ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ।

ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਸ੍ਰੀ ਦਰਬਾਰ ਸਾਹਿਬ ਹੋਈਆਂ ਨਤਮਸਤਕ
Follow Us On

ਅੰਮ੍ਰਿਤਸਰ: ਮੀਰੀ ਪੀਰੀ ਦੇ ਮਾਲਿਕ ਸ੍ਰੀ ਹਰਗੋਬਿੰਦ ਸਾਹਿਬ (Sri Hargobind Sahib) ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਇਸ ਦਿਹਾੜੇ ਨੂੰ ਬੜੀ ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਸ਼੍ਰੋਮਣੀ ਕਮੇਟੀ ਵਲੋਂ ਦੇਸ਼ਾ ਵਿਦੇਸ਼ਾਂ ਵਿਚ ਬੈਠਿਆ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੀ ਲੱਖ ਲੱਖ ਵਧਾਈ ਦਿੱਤੀ ਗਈ।

ਉਥੇ ਹੀ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਕਾਲ ਤਖਤ ‘ਤੇ ਆਈਆ ਹੋਈਆਂ ਸੰਗਤਾਂ ਨੂੰ ਸੰਬੋਧਨ ਕੀਤਾ ਗਿਆ ਤੇ ਸ੍ਰੀ ਗੁਰੂ ਹਰ ਗੋਬਿੰਦ ਸਾਹਿਬ ਜੀ ਦੀ ਜੀਵਨੀ ਤੇ ਚਾਨਣਾ ਪਾਇਆ ਗਿਆ। ਕਿਹਾ ਸਾਨੂੰ ਅੱਜ ਗੁਰੂ ਸਾਹਿਬ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ ਲੋੜ ਹੈ।

ਦਰਬਾਰ ਸਾਹਿਬ ਨਤਮਸਤਕ ਹੋਈ ਸੰਗਤ

ਇਸ ਮੌਕੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਵਿਖੇ ਨਤਮਸਤਕ ਹੋਣ ਪਹੁੰਚਿਆ ਸੰਗਤਾਂ ਅਤੇ ਹੈੱਡ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ ਸ੍ਰੀ ਦਰਬਾਰ ਤੇ ਗਿਆਨੀ ਮਲਕੀਤ ਸਿੰਘ ਐਡੀਸ਼ਨਲ ਗ੍ਰੰਥੀ ਅਕਾਲ ਤਖਤ ਸਾਹਿਬ ਨੇ ਦਸਿਆ ਕਿ ਅੱਜ ਛੇਵੀਂ ਪਾਤਸ਼ਾਹੀ ਸਾਹਿਬ ਸ੍ਰੀ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਵੱਡੀ ਗਿਣਤੀ ਵਿੱਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚਿਆ ਹਨ। ਮੌਸਮ ਵਿੱਚ ਵੱਧ ਰਹੀ ਗਰਮੀ ਨੂੰ ਲੈ ਕੇ ਸੰਗਤਾਂ ਦੀ ਸਹੂਲਤ ਲਈ ਜਗਾ ਜਗਾ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ ਅਤੇ ਧੁੱਪ ਤਕ ਬਚਾਉਣ ਲਈ ਚਾਣਨੀਆ ਲਗਾਈਆਂ ਗਈਆਂ ਹਨ।

ਛੇਵੇਂ ਸਤਿਗੁਰੁ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਗੁਰਪੁਰਬ ਦੇ ਸਾਲਾਨਾ ਜੋੜ ਮੇਲ ਦੇ ਰੂਪ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੂਆਰਾ ਜਨਮ ਅਸਥਾਨ ਪਾਤਸ਼ਾਹੀ ਛੇਵੀਂ ਨਗਰ ਗੁਰੂ ਕੀ ਵਡਾਲੀ ਵਿਖੇ ਦੋ ਰੋਜ਼ਾ ਕੱਲ ਤੋਂ ਗੁਰਮਤਿ ਸਮਾਗਮ ਕੀਤੇ ਗਏ।

ਪੰਜਾਬ ਦੀਆਂਤਾਜ਼ਾ ਪੰਜਾਬੀ ਖਬਰਾਂਪੜਣ ਲਈ ਤੁਸੀਂTV9 ਪੰਜਾਬੀਦੀ ਵੈਵਸਾਈਟ ਤੇ ਜਾਓ ਅਤੇਲੁਧਿਆਣਾਅਤੇਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ