Home Minister: ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈਕੇ ਸ਼੍ਰੋਮਣੀ ਕਮੇਟੀ ਦਾ ਇੱਕ ਵਫਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਿਆ
ਸ਼੍ਰੋਮਣੀ ਕਮੇਟੀ ਦੇ ਵਫਦ ਵੱਲੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਾਂ ਸਬੰਧੀ ਕਈ ਅਹਿਮ ਮਸਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਸੂਤਰਾਂ ਅਨੂਸਾਰ ਗ੍ਰਹਿ ਮੰਤਰਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੀ ਚੋਣਾਂ ਸੰਬੰਧੀ ਵੋਟਾਂ ਬਣਾਉਣ ਲਈ ਵੀ ਕਿਹਾ ਗਿਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਦੇ ਭੋਗ ਤੇ ਹਰਜਿੰਦਰ ਸਿੰਘ ਧਾਮੀ ਨੇ ਅਮਿਤ ਸ਼ਾਹ ਨੂੰ ਮੰਗ ਪੱਤਰ ਦਿੱਤਾ ਸੀ। ਗ੍ਰਹਿ ਮੰਤਰੀ ਨੇ ਵਫਦ ਨੂੰ ਮਾਮਲਿਆਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ।
ਅੰਮ੍ਰਿਤਸਰ। ਪਿਛਲੇ ਲਮੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਵਲੋ ਕੇਂਦਰ ਦੇ ਗ੍ਰਹਿ ਵਿਭਾਗ ਨੂੰ ਚਿੱਠੀਆ ਲਿੱਖ ਕੇ ਪਾਇਆ ਜਾ ਰਹੀਆਂ ਸਨ ਅਨੇਕਾ ਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ (Home Minister Amit Shah) ਨੂੰ ਮਿਲਣ ਦੇ ਯਤਨ ਕੀਤੇ ਗਏ ਪਰ ਇਹ ਮੁਲਾਕਾਤ ਨਹੀਂ ਹੋ ਪਾਈ ਸੀ। ਤੇ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਸਿੱਖ ਸੰਸਥਾ ਦਾ ਇੱਕ ਵਫ਼ਦ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਦਿੱਲੀ ਵਿਖੇ ਮਿਲਿਆ। ਇਸ ਮੁਲਾਕਾਤ ਗ੍ਰਹਿ ਮੰਤਰਾਲੇ ਦੇ ਦਫ਼ਤਰ ਵਿਖੇ ਹੋਈ।
ਇਸ ਦੌਰਾਨ ਸ਼੍ਰੋਮਣੀ ਕਮੇਟੀ (Shiromani Committee) ਵਫ਼ਦ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੁਰਦੁਆਰਿਆਂ ਦੇ ਪ੍ਰਬੰਧਾਂ ਸਬੰਧੀ ਕਈ ਅਹਿਮ ਮਸਲਿਆਂ ਉਤੇ ਵਿਚਾਰ ਕੀਤੀ। ਗ੍ਰਹਿ ਮੰਤਰੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਚੁੱਕੇ ਗਏ ਅਹਿਮ ਮਸਲਿਆਂ ਦਾ ਹੱਲ ਕੱਢਣ ਲਈ ਵਿਸ਼ਵਾਸ ਦਿਵਾਇਆ।
ਕਈ ਵਾਰੀ ਦਿੱਤੇ ਜਾ ਚੁੱਕੇ ਹਨ ਮੰਗ ਪੱਤਰ
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਾਫੀ ਸਮੇਂ ਤੋਂ ਸ਼੍ਰੋਮਣੀ ਕਮੇਟੀ ਵੱਲੋ ਬੰਦੀ ਸਿੰਘਾਂ ਦੀ ਰਿਹਾਈ ਦੇ ਲਈ ਗ੍ਰਹਿ ਵਿਭਾਗ ਨੂੰ ਮੰਗ ਪੱਤਰ ਭੇਜੇ ਜਾ ਰਹੇ ਸਨ। ਬੰਦੀ ਸਿੰਘ (Bandi Singh) ਆਪਣੀਆਂ ਸਜਾਵਾਂ ਪੂਰੀਆ ਕਰ ਚੁੱਕੇ ਹਨ ਇਨ੍ਹਾਂ ਨੂੰ ਰਿਹਾਅ ਕੀਤਾ ਜਾਵੇ। ਤੇ ਗ੍ਰਹਿ ਵਿਭਾਗ ਵੱਲੋਂ ਸ਼੍ਰੋਮਣੀ ਕਮੇਟੀ ਦੀਆ ਚੋਣਾਂ ਨੂੰ ਲੈਕੇ ਵੋਟਾਂ ਬਣਾਉਣ ਲਈ ਵੀ ਕਿਹਾ ਗਿਆ ਤੇ ਬੇਅਦਬੀਆਂ ਨੂੰ ਰੋਕਣ ਲਈ ਵੀ ਗ੍ਰਹਿ ਮੰਤਰੀ ਨੂੰ ਮਿਲਿਆ ਗਿਆ।
ਤਹਾਨੂੰ ਦਸ ਦੀਏ ਕੀ ਮਰਹੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਦੇ ਭੋਗ ਤੇ ਵੀ ਇਸ ਗੱਲ ਨੂੰ ਲੈਕੇ ਸੰਬੋਧਨ ਦੌਰਾਨ ਗਿਲਾ ਕੀਤਾ ਗਿਆ ਸੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਸੀ। ਉਥੇ ਹੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਵੀ ਅਹਿਮ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ।
ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ,ਲੇਟੇਸਟ ਵੇੱਬ ਸਟੋਰੀ,NRI ਨਿਊਜ਼,ਮਨੋਰੰਜਨ ਦੀ ਖਬਰ,ਵਿਦੇਸ਼ ਦੀ ਬ੍ਰੇਕਿੰਗ ਨਿਊਜ਼,ਪਾਕਿਸਤਾਨ ਦਾ ਹਰ ਅਪਡੇਟ,ਧਰਮ ਅਤੇ ਗੁਰਬਾਣੀ ਦੀਆਂ ਖਬਰਾਂਜਾਣੋ