Prakash Purab: ਸ੍ਰੀ ਗੁਰੂ ਅਮਰਦਾਸ ਦੀ ਜੇ ਪ੍ਰਕਾਸ਼ ਪੁਰਬ ‘ਤੇ ਸ੍ਰੀ ਦਰਬਾਰ ਸਾਹਿਬ ਲੱਗੀਆਂ ਰੋਣਕਾਂ, ਦੇਸ਼ ਵਿਦੇਸ਼ ਤੋਂ ਪਹੁੰਚੀ ਸੰਗਤ

Updated On: 

04 May 2023 16:48 PM

ਦੇਸ਼ਾਂ ਵਿਦੇਸ਼ਾਂ ਵਿੱਚ ਸ੍ਰੀ ਗੁਰੂ ਅਮਰਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ, ਇਸ ਦੌਰਾਨ ਦਰਬਾਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਸਮਤਕ ਹੋਈ। ਐੱਸਜੀਪੀਸੀ ਵੱਲ਼ੋਂ ਵਿਦੇਸ਼ਾਂ ਤੋਂ ਆਉਣ ਵਾਲੀਆਂ ਸੰਗਤਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਸਨ।

Prakash Purab: ਸ੍ਰੀ ਗੁਰੂ ਅਮਰਦਾਸ ਦੀ ਜੇ ਪ੍ਰਕਾਸ਼ ਪੁਰਬ ਤੇ ਸ੍ਰੀ ਦਰਬਾਰ ਸਾਹਿਬ ਲੱਗੀਆਂ ਰੋਣਕਾਂ, ਦੇਸ਼ ਵਿਦੇਸ਼ ਤੋਂ ਪਹੁੰਚੀ ਸੰਗਤ
Follow Us On

ਅੰਮ੍ਰਿਤਸਰ। ਅੰਮ੍ਰਿਤਸਰ ਤੀਜੇ ਪਾਤਸ਼ਾਹ ਗੁਰੁ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ। ਸਵੇਰੇ ਤੋਂ ਗੁਰੂ ਘਰ ਵਿਚ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ। ਉੱਥੇ ਹੀ ਆਈਆਂ ਹੋਈਆਂ ਸੰਗਤਾ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਗੁਰੂ ਘਰ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਇਸ ਮੌਕੇ ਗੱਲਬਾਤ ਕਰਦੇ ਹੋਏ ਸ੍ਰੀ ਅਕਾਲ ਤਖਤ ਸਾਹਿਬ (Sri Akal Takht Sahib) ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਤੇ ਜਥੇਦਾਰ ਕੇਸਗੜ੍ਹ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਗਰੂ ਅਮਰਦਾਸ ਜੀ ਸਿੱਖਾਂ ਦੇ ਤੀਜੇ ਗੁਰੂ ਸਨ। ਆਪ ਜੀ ਦਾ ਜਨਮ 1479 ਈ: ਨੂੰ ਪਿੰਡ ਬਾਸਰਕੇ, ਜ਼ਿਲ੍ਹਾ ਅਮ੍ਰਿਤਸਰ ਪਿਤਾ ਤੇਜਭਾਨ ਤੇ ਮਾਤਾ ਲੱਖੋ ਜੀ ਦੇ ਗ੍ਰਹਿ ਵਿਖੇ ਭੱਲਾ ਘਰਾਣੇ ‘ਚ ਹੋਇਆ।

ਗੁਰੂ ਅਮਰਦਾਸ ਜੀ ਨੂੰ 1552 ਈ: ਵਿੱਚ ਗੁਰਗੱਦੀ ਪ੍ਰਾਪਤ ਹੋਈ। ਆਪਜੀ ਨੇ ਸਿੱਖ ਧਰਮ ਦੇ ਪ੍ਰਚਾਰ ਲਈ ਅਨੇਕਾਂ ਕੰਮ ਕੀਤੇ ਜਿਵੇ ਗੋਇੰਦਵਾਲ ਵਿਖੇ ਬਾਊਲੀ ਦਾ ਨਿਰਮਾਣ, ਲੰਗਰ ਪ੍ਰਥਾ ਦਾ ਵਿਸਥਾਰ ਕੀਤਾ। ਆਪ ਜੀ ਨੇ ਜਾਤੀ-ਪ੍ਰਥਾ, ਛੂਤ – ਛਾਤ ਵਰਗੀਆਂ ਕਰੁਤੀਆਂ ਦਾ ਵਿਰੋਧ ਕੀਤਾ। ਹੈੱਡ ਗ੍ਰੰਥੀ ਨੇ ਕਿਹਾ ਕਿ ਅੱਜ ਸਾਨੂੰ ਲੋੜ ਹੈ ਗੁਰੂ ਜੀ ਦੇ ਦਰਸਾਏ ਮਾਰਗ ਤੇ ਚੱਲਣ ਦੀ। ਉਨ੍ਹਾਂ ਨੇ ਸੰਗਤ ਨੂੰ ਬਾਣੀ ਨਾਲ ਜੁੜਨ ਦੀ ਅਪੀਲ ਕੀਤੀ।

ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ