Amritsar Fire: ਅਮ੍ਰਿਤਸਰ ਦੇ ਘਰ ‘ਚ ਲੱਗੀ ਅੱਗ, ਤਿੰਨ ਦੀ ਮੌਤ, ਚਾਰ ਝੁਲਸੇ
House Fire: ਪੀੜਤ ਪਰਿਵਾਰ ਅੱਗ ਲੱਗਣ ਦੀ ਵਜ੍ਹਾ ਸ਼ਾਰਟ ਸਰਕਟ ਦੱਸ ਰਿਹਾ ਹੈ। ਪਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਪੂਰੇ ਮਾਮਲੇ ਦੀ ਪੜਤਾਲ ਤੋਂ ਬਾਅਦ ਹੀ ਕਿਸੇ ਨਤੀਜੇ ਤੇ ਨਿਕਲਿਆ ਜਾਵੇਗਾ।
ਅੰਮ੍ਰਿਤਸਰ ਨਿਊਜ: ਇਸਲਾਮਾਬਾਦ ਦੀ ਰਾਮ ਨਗਰ ਕਾਲੋਨੀ ਦੇ ਰੋਜ ਇੰਕਲੇਵ ਇਲਾਕੇ ਵਿੱਚ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ ਪੰਜ ਵਜੇ ਦੇ ਕਰੀਬ ਅੱਗ ਲੱਗੀ। ਅੱਗ ਦੀਆਂ ਲਪਟਾਂ ਇਨ੍ਹੀਆਂ ਤੇਜ ਸਨ ਜਿਸਦੇ ਨਾਲ ਸਾਰੇ ਘਰ ਵਿੱਚ ਅੱਗ ਫੈਲ ਗਈ ਘਰ ਦੇ ਲੋਕ ਅੱਗ ਦੀ ਚਪੇਟ ਵਿਚ ਆ ਗਏ। ਇਨ੍ਹਾਂ ਵਿਚੋਂ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਚਾਰ ਝੁਲਸ ਗਏ ਹਨ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਪਰਿਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੋ ਸਕਦਾ ਹੈ।
ਮੌਕੇ ਤੇ ਪੁੱਜੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਇਸ ਹਾਦਸੇ ਦੀ ਸੂਚਨਾ ਮਿਲਣ ਤੇ ਉਨ੍ਹਾਂ ਦੀ ਟੀਮ ਫੌਰਨ ਮੌਕੇ ਤੇ ਪਹੁੰਚ ਗਏ। ਜਾਂਚ ਦੌਰਾਨ ਤਿੰਨ ਲੋਕਾਂ ਦੀ ਮੌਤ ਦਾ ਪਤਾ ਲੱਗਾ ਹੈ। ਜਦਕਿ ਝੁਲਸ ਗਏ ਚਾਰ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਵਾਲੇ ਹਾਲਾਂਕਿ ਅੱਗ ਲੱਗਣ ਦੀ ਵਜ੍ਹਾ ਸ਼ਾਰਟ ਸਰਕਟ ਦੱਸ ਰਹੇ ਹਨ, ਪਰ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜਿਸ ਘਰ ਵਿੱਚ ਇਹ ਹਾਦਸਾ ਵਾਪਰਿਆ ਹੈ, ਉਸਦੇ ਮਾਲਿਕ ਦਾ ਨਾਂ ਗੁਰਵਿੰਦਰ ਸਿੰਘ ਦੱਸਿਆ ਜਾ ਰਿਹਾ ਹੈ। ਉਹ ਕਪੜੇ ਦਾ ਕਾਰੋਬਾਰ ਕਰਦੇ ਹਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ


