AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਵਿਧਾਨ ਸਭਾ ਚੋਣ 2027ਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਵਤਾਰ ਖੰਡਾ ਦੇ ਮਾਤਾ ਤੇ ਭੈਣ ਨੂੰ ਯੂਕੇ ਸਰਕਾਰ ਵੱਲੋਂ ਵੀਜ਼ਾ ਨਾ ਦੇਣ ਦਾ ਮਾਮਲਾ ਗਰਮਾਇਆ, ਜਥੇਦਾਰ ਨੇ ਜਤਾਇਆ ਇਤਰਾਜ਼

ਅਵਤਾਰ ਸਿੰਘ ਖੰਡਾ ਦੇ ਮਾਤਾ ਚਰਨਜੀਤ ਕੌਰ ਅਤੇ ਭੈਣ ਜਸਪ੍ਰੀਤ ਕੌਰ ਨੂੰ ਇੰਗਲੈਂਡ ਸਰਕਾਰ ਨੇ ਵੀਜ਼ਾ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ

ਅਵਤਾਰ ਖੰਡਾ ਦੇ ਮਾਤਾ ਤੇ ਭੈਣ ਨੂੰ ਯੂਕੇ ਸਰਕਾਰ ਵੱਲੋਂ ਵੀਜ਼ਾ ਨਾ ਦੇਣ ਦਾ ਮਾਮਲਾ ਗਰਮਾਇਆ, ਜਥੇਦਾਰ ਨੇ ਜਤਾਇਆ ਇਤਰਾਜ਼
lalit-sharma
| Updated On: 30 Jul 2023 15:59 PM IST
Share
ਅੰਮ੍ਰਿਤਸਰ ਨਿਊਜ਼। ਇੰਗਲੈਂਡ ਵਿੱਚ ਰਹਿ ਰਹੇ ਅੱਤਵਾਦੀ ਅਵਤਾਰ ਸਿੰਘ ਖੰਡਾ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ। ਅਵਤਾਰ ਸਿੰਘ ਖੰਡਾ ਦਾ ਹਾਲੇ ਤੱਕ ਅੰਤਿਸ ਸਸਕਾਰ ਨਹੀਂ ਹੋਇਆ ਹੈ। ਅਵਤਾਰ ਖੰਡਾ ਦੇ ਪਰਿਵਾਰ ਨੇ ਖੰਡਾ ਦੀ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਦੀ ਅਪੀਲ ਕੀਤੀ ਸੀ। ਹੁਣ ਅਵਤਾਰ ਖੰਡਾ (Avtar Khanda) ਦਾ ਅੰਤਿਮ ਸਸਕਾਰ 5 ਅਗਸਤ ਨੂੰ ਇੰਗਲੈਂਡ ਵਿੱਚ ਹੀ ਕੀਤਾ ਜਾਵੇਗਾ। ਅਵਤਾਰ ਸਿੰਘ ਖੰਡਾ ਦੇ ਮਾਤਾ ਚਰਨਜੀਤ ਕੌਰ ਅਤੇ ਭੈਣ ਜਸਪ੍ਰੀਤ ਕੌਰ ਨੂੰ ਇੰਗਲੈਂਡ ਸਰਕਾਰ ਨੇ ਵੀਜ਼ਾ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਜੋ ਕਿ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਜਿਸ ਤੋਂ ਬਾਅਦ ਇਹ ਪੂਰਾ ਮਾਮਲਾ ਗਰਮਾਇਆ ਹੋਇਆ ਹੈ।

ਖੰਡਾ ਦੇ ਪਰਿਵਾਰ ਨੂੰ ਵੀਜ਼ਾ ਨਾ ਦੇਣਾ ਬੇਹੱਦ ਮੰਦਭਾਗਾ- ਜਥੇਦਾਰ

ਇਸ ਮੌਕੇ ਗੱਲਬਾਤ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ (Giani Raghbir Singh) ਨੇ ਕਿਹਾ ਕਿ ਇੰਗਲੈਂਡ ਸਰਕਾਰ ਵੱਲੋਂ ਅਵਤਾਰ ਖੰਡਾ ਦੇ ਅੰਤਿਮ ਸਸਕਾਰ ਤੇ ਅਰਦਾਸ ‘ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀਜ਼ਾ ਨਾ ਦੇਣਾ ਬਹੁਤ ਹੀ ਮੰਦਭਾਗੀ ਗੱਲ ਹੈ। ਜਥੇਦਾਰ ਗਿਆਨੀ ਰਘੂਬੀਰ ਸਿੰਘ ਨੇ ਕਿਹਾ ਕਿ ਇਹ ਮਨੁਖੀ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇੰਗਲੈਂਡ ਸਰਕਾਰ ਨੂੰ ਅਵਤਾਰ ਸਿੰਘ ਖੰਡਾ ਦੇ ਅੰਤਿਮ ਅਰਦਾਸ ਤੇ ਸਸਕਾਰ ਵਰਗੀ ਰਸਮਾਂ ਨਿਭਾਉਣ ਦੇ ਲਈ ਉਨ੍ਹਾਂ ਦੇ ਪਰਿਵਾਰ ਨੂੰ ਵੀਜ਼ਾ ਦੇ ਦੇਣਾ ਚਾਹੀਦਾ ਹੈ।

‘ਵੀਜ਼ਾ ਜਾਰੀ ਨਾ ਕਰਨਾ ਮਨੁਖੀ ਅਧਿਕਾਰਾਂ ਦੀ ਉਲੰਘਣਾ’

ਗਿਆਨੀ ਰਘੂਬੀਰ ਸਿੰਘ ਨੇ ਕਿਹਾ ਜਿਸ ਮਾਂ ਨੇ ਆਪਣੇ ਪੁੱਤਰ ਨੂੰ ਜਨਮ ਦਿੱਤਾ ਹੈ ਅਤੇ ਭੈਣ ਨੇ ਆਪਣੇ ਭਰਾ ਨਾਲ ਇੱਕਠੇ ਲਾਡ ਲਡਾਏ ਹੋਣ। ਉਨ੍ਹਾਂ ਨੂੰ ਆਪਣੇ ਬੱਚੇ ਦੇ ਸਸਕਾਰ ਵਿੱਚ ਸ਼ਾਮਿਲ ਨਾ ਹੋਣ ਦੇਣਾ ਗਲਤ ਹੈ। ਜਥੇਦਾਰ ਗਿਆਨੀ ਰਘੂਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ (SGPC), ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਣੇ ਹੋਰ ਸਿੱਖ ਜਥੇਬੰਦੀਆਂ ਨੂੰ ਇਹ ਯਤਨ ਕਰਨੇ ਚਾਹੀਦੇ ਹਨ ਕਿ ਇੰਗਲੈਂਡ ਦੀ ਸਰਕਾਰ ਉਨ੍ਹਾਂ ਦੇ ਪਰਿਵਾਰ ਨੂੰ ਵੀਜ਼ਾ ਜਾਰੀ ਕਰੇ ਤਾਂ ਜੋ ਉਹ ਆਪਣੇ ਪੁੱਤਰ ਤੇ ਭਰਾ ਦੇ ਅੰਤਿਮ ਸਸਕਾਰ ਤੇ ਅਰਦਾਸ ਵਿੱਚ ਸ਼ਾਮਲ ਹੋ ਸਕਨ। ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Follow Us
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ
ਪਿੰਡਾਂ ਚ ਲੋਕਾਂ ਨੇ ਬਹਿਣ ਦੀ ਵੀ ਥਾਂ ਨਹੀਂ ਦੇਣੀ... ਅਮਿਤ ਸ਼ਾਹ ਦੇ NDA ਦੀ ਸਰਕਾਰ ਬਣਾਉਣ ਦੇ ਦਾਅਵੇ ਤੇ AAP ਦਾ ਪਲਟਵਾਰ...
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ
PM ਮੋਦੀ ਨੇ ਚਿਨਮਯ ਅੰਮ੍ਰਿਤ ਮਹੋਤਸਵ ਨੂੰ ਕੀਤਾ ਸੰਬੋਧਿਤ , ਯੁਵਾ ਸ਼ਕਤੀ ਅਤੇ ਅਧਿਆਤਮਿਕ ਵਿਰਾਸਤ 'ਤੇ ਜ਼ੋਰ...
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ
ਲੁਧਿਆਣਾ 'ਚ ਜਨਮ ਦਿਨ ਦੀ ਪਾਰਟੀ 'ਚ ਬਹਿਸ ਤੋਂ ਬਾਅਦ ਨੌਜਵਾਨ ਦਾ ਕਤਲ, ਮਸ਼ਹੂਰ ਕਾਰੋਬਾਰੀ ਦਾ ਹੈ ਪੁੱਤਰ...
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?
ਤਿਹਾੜ ਦੇ ਜੇਲ੍ਹਰ ਨੇ ਖੋਲ੍ਹੀਆਂ ਲਾਰੈਂਸ ਬਿਸ਼ਨੋਈ ਦੀਆਂ ਪਰਤਾਂ, ਜੇਲ੍ਹ ਤੋਂ ਕਿਵੇਂ ਚੱਲਦਾ ਹੈ ਗੈਂਗ?...
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ
ਟਾਈਗਰ ਸ਼ਰਾਫ ਮਾਮਲੇ ਵਿੱਚ ਵੱਡਾ ਖੁਲਾਸਾ, ਰਣਬੀਰ ਕਪੂਰ ਸਮੇਤ ਕਈ ਬਾਲੀਵੁੱਡ ਸਟਾਰਸ ਦੇ ਘਰ ਦੀ ਹੋਈ ਸੀ ਰੇਕੀ...
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ
Insta 'ਤੇ ਪਹਿਲੀ ਵਾਰ ਆਈ ਸੋਨੀਆ ਗਾਂਧੀ ਨੇ ਸ਼ੇਅਰ ਕੀਤੀ ਆਪਣੀ ਕਿਤਾਬ ਦੀ ਝਲਕ...
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ
ਟਾਈਗਰ ਸ਼ਰਾਫ ਫਾਈਰਿੰਗ ਕੇਸ ਵਿੱਚ ਵੱਡਾ ਖੁਲਾਸਾ, ਸਲਮਾਨ, ਅਕਸ਼ੈ, ਅਮਿਤਾਭ, ਆਮਿਰ ਸਨ ਸ਼ੂਟਰਾਂ ਦੇ ਨਿਸ਼ਾਨੇ 'ਤੇ...
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ
ਲਾਰੈਂਸ ਬਿਸ਼ਨੋਈ ਗੈਂਗ ਦੇ ਨਿਸ਼ਾਨੇ ਤੇ ਸਨ ਸਲਮਾਨ ਖਾਨ, ਟਾਈਗਰ ਸ਼ਰਾਫ 'ਤੇ ਹਮਲੇ ਤੋਂ ਬਾਅਦ ਵਧੀ ਗਲੈਕਸੀ ਅਪਾਰਟਮੈਂਟਸ ਦੀ ਸੁਰੱਖਿਆ...
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ
SBI ਗਾਹਕਾਂ ਦਾ ਡਾਟਾ ਡਾਰਕ ਵੈੱਬ 'ਤੇ ਲੀਕ, ਬੈਂਕ ਨੇ ਸ਼ੁਰੂ ਕੀਤੀ ਜਾਂਚ...