ਅਵਤਾਰ ਖੰਡਾ ਦੇ ਮਾਤਾ ਤੇ ਭੈਣ ਨੂੰ ਯੂਕੇ ਸਰਕਾਰ ਵੱਲੋਂ ਵੀਜ਼ਾ ਨਾ ਦੇਣ ਦਾ ਮਾਮਲਾ ਗਰਮਾਇਆ, ਜਥੇਦਾਰ ਨੇ ਜਤਾਇਆ ਇਤਰਾਜ਼

Updated On: 

30 Jul 2023 15:59 PM

ਅਵਤਾਰ ਸਿੰਘ ਖੰਡਾ ਦੇ ਮਾਤਾ ਚਰਨਜੀਤ ਕੌਰ ਅਤੇ ਭੈਣ ਜਸਪ੍ਰੀਤ ਕੌਰ ਨੂੰ ਇੰਗਲੈਂਡ ਸਰਕਾਰ ਨੇ ਵੀਜ਼ਾ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਜਿਸ ਤੋਂ ਬਾਅਦ

ਅਵਤਾਰ ਖੰਡਾ ਦੇ ਮਾਤਾ ਤੇ ਭੈਣ ਨੂੰ ਯੂਕੇ ਸਰਕਾਰ ਵੱਲੋਂ ਵੀਜ਼ਾ ਨਾ ਦੇਣ ਦਾ ਮਾਮਲਾ ਗਰਮਾਇਆ, ਜਥੇਦਾਰ ਨੇ ਜਤਾਇਆ ਇਤਰਾਜ਼
Follow Us On

ਅੰਮ੍ਰਿਤਸਰ ਨਿਊਜ਼। ਇੰਗਲੈਂਡ ਵਿੱਚ ਰਹਿ ਰਹੇ ਅੱਤਵਾਦੀ ਅਵਤਾਰ ਸਿੰਘ ਖੰਡਾ ਦੀ ਬੀਤੇ ਦਿਨੀਂ ਮੌਤ ਹੋ ਗਈ ਸੀ। ਅਵਤਾਰ ਸਿੰਘ ਖੰਡਾ ਦਾ ਹਾਲੇ ਤੱਕ ਅੰਤਿਸ ਸਸਕਾਰ ਨਹੀਂ ਹੋਇਆ ਹੈ। ਅਵਤਾਰ ਖੰਡਾ ਦੇ ਪਰਿਵਾਰ ਨੇ ਖੰਡਾ ਦੀ ਮ੍ਰਿਤਕ ਦੇਹ ਭਾਰਤ ਲੈ ਕੇ ਆਉਣ ਦੀ ਅਪੀਲ ਕੀਤੀ ਸੀ। ਹੁਣ ਅਵਤਾਰ ਖੰਡਾ (Avtar Khanda) ਦਾ ਅੰਤਿਮ ਸਸਕਾਰ 5 ਅਗਸਤ ਨੂੰ ਇੰਗਲੈਂਡ ਵਿੱਚ ਹੀ ਕੀਤਾ ਜਾਵੇਗਾ।

ਅਵਤਾਰ ਸਿੰਘ ਖੰਡਾ ਦੇ ਮਾਤਾ ਚਰਨਜੀਤ ਕੌਰ ਅਤੇ ਭੈਣ ਜਸਪ੍ਰੀਤ ਕੌਰ ਨੂੰ ਇੰਗਲੈਂਡ ਸਰਕਾਰ ਨੇ ਵੀਜ਼ਾ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਜੋ ਕਿ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਜਿਸ ਤੋਂ ਬਾਅਦ ਇਹ ਪੂਰਾ ਮਾਮਲਾ ਗਰਮਾਇਆ ਹੋਇਆ ਹੈ।

ਖੰਡਾ ਦੇ ਪਰਿਵਾਰ ਨੂੰ ਵੀਜ਼ਾ ਨਾ ਦੇਣਾ ਬੇਹੱਦ ਮੰਦਭਾਗਾ- ਜਥੇਦਾਰ

ਇਸ ਮੌਕੇ ਗੱਲਬਾਤ ਕਰਦੇ ਹੋਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੂਬੀਰ ਸਿੰਘ (Giani Raghbir Singh) ਨੇ ਕਿਹਾ ਕਿ ਇੰਗਲੈਂਡ ਸਰਕਾਰ ਵੱਲੋਂ ਅਵਤਾਰ ਖੰਡਾ ਦੇ ਅੰਤਿਮ ਸਸਕਾਰ ਤੇ ਅਰਦਾਸ ‘ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀਜ਼ਾ ਨਾ ਦੇਣਾ ਬਹੁਤ ਹੀ ਮੰਦਭਾਗੀ ਗੱਲ ਹੈ। ਜਥੇਦਾਰ ਗਿਆਨੀ ਰਘੂਬੀਰ ਸਿੰਘ ਨੇ ਕਿਹਾ ਕਿ ਇਹ ਮਨੁਖੀ ਅਧਿਕਾਰਾਂ ਦੀ ਉਲੰਘਣਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਇੰਗਲੈਂਡ ਸਰਕਾਰ ਨੂੰ ਅਵਤਾਰ ਸਿੰਘ ਖੰਡਾ ਦੇ ਅੰਤਿਮ ਅਰਦਾਸ ਤੇ ਸਸਕਾਰ ਵਰਗੀ ਰਸਮਾਂ ਨਿਭਾਉਣ ਦੇ ਲਈ ਉਨ੍ਹਾਂ ਦੇ ਪਰਿਵਾਰ ਨੂੰ ਵੀਜ਼ਾ ਦੇ ਦੇਣਾ ਚਾਹੀਦਾ ਹੈ।

‘ਵੀਜ਼ਾ ਜਾਰੀ ਨਾ ਕਰਨਾ ਮਨੁਖੀ ਅਧਿਕਾਰਾਂ ਦੀ ਉਲੰਘਣਾ’

ਗਿਆਨੀ ਰਘੂਬੀਰ ਸਿੰਘ ਨੇ ਕਿਹਾ ਜਿਸ ਮਾਂ ਨੇ ਆਪਣੇ ਪੁੱਤਰ ਨੂੰ ਜਨਮ ਦਿੱਤਾ ਹੈ ਅਤੇ ਭੈਣ ਨੇ ਆਪਣੇ ਭਰਾ ਨਾਲ ਇੱਕਠੇ ਲਾਡ ਲਡਾਏ ਹੋਣ। ਉਨ੍ਹਾਂ ਨੂੰ ਆਪਣੇ ਬੱਚੇ ਦੇ ਸਸਕਾਰ ਵਿੱਚ ਸ਼ਾਮਿਲ ਨਾ ਹੋਣ ਦੇਣਾ ਗਲਤ ਹੈ।

ਜਥੇਦਾਰ ਗਿਆਨੀ ਰਘੂਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ (SGPC), ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਣੇ ਹੋਰ ਸਿੱਖ ਜਥੇਬੰਦੀਆਂ ਨੂੰ ਇਹ ਯਤਨ ਕਰਨੇ ਚਾਹੀਦੇ ਹਨ ਕਿ ਇੰਗਲੈਂਡ ਦੀ ਸਰਕਾਰ ਉਨ੍ਹਾਂ ਦੇ ਪਰਿਵਾਰ ਨੂੰ ਵੀਜ਼ਾ ਜਾਰੀ ਕਰੇ ਤਾਂ ਜੋ ਉਹ ਆਪਣੇ ਪੁੱਤਰ ਤੇ ਭਰਾ ਦੇ ਅੰਤਿਮ ਸਸਕਾਰ ਤੇ ਅਰਦਾਸ ਵਿੱਚ ਸ਼ਾਮਲ ਹੋ ਸਕਨ।

ਪੰਜਾਬ ਦੀਆਂ ਤਾਜ਼ਾ ਪੰਜਾਬੀ ਖਬਰਾਂ ਪੜਣ ਲਈ ਤੁਸੀਂ TV9 ਪੰਜਾਬੀ ਦੀ ਵੈਵਸਾਈਟ ਤੇ ਜਾਓ ਅਤੇ ਲੁਧਿਆਣਾ ਅਤੇ ਚੰਡੀਗੜ੍ਹ ਦੀਆਂ ਖਬਰਾਂ, ਲੇਟੇਸਟ ਵੇੱਬ ਸਟੋਰੀ, NRI ਨਿਊਜ਼, ਮਨੋਰੰਜਨ ਦੀ ਖਬਰ, ਵਿਦੇਸ਼ ਦੀ ਬ੍ਰੇਕਿੰਗ ਨਿਊਜ਼, ਪਾਕਿਸਤਾਨ ਦਾ ਹਰ ਅਪਡੇਟ, ਧਰਮ ਅਤੇ ਗੁਰਬਾਣੀ ਦੀਆਂ ਖਬਰਾਂ ਜਾਣੋ

Exit mobile version