ਬ੍ਰਿਟਿਸ਼ MP ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਏਅਰਪੋਰਟ ‘ਤੇ ਰੋਕਿਆ, ਦੋ ਘੰਟੇ ਤੱਕ ਹੋਈ ਪੁੱਛਗਿੱਛ, ਪੜ੍ਹੋ ਕੀ ਹੈ ਪੂਰਾ ਮਾਮਲਾ ?
Amritsar Airport Immigration: ਬ੍ਰਿਟਿਸ਼ ਸਿੱਖ MP ਤਨਮਨਜੀਤ ਸਿੰਘ ਢੇਸੀ ਨੂੰ ਅੰਮ੍ਰਿਤਸਰ ਏਅਰਪੋਰਟ 'ਤੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਰੋਕਿਆ ਗਿਆ। ਜਿਥੇ ਏਅਰਪੋਰਟ ਅਧਿਕਾਰੀਆਂ ਤੋਂ ਕਰੀਬ 2 ਘੰਟੇ ਤੱਕ ਪੁੱਛਗਿੱਛ ਕੀਤੀ ਗਈ।
ਅੰਮ੍ਰਿਤਸਰ ਨਿਊਜ਼। ਬ੍ਰਿਟੇਨ ‘ਚ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਤੋਂ ਅੰਮ੍ਰਿਤਸਰ ਏਅਰਪੋਰਟ ‘ਤੇ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ। ਉਹ ਬਰਮਿੰਘਮ ਤੋਂ ਏਅਰ ਇੰਡੀਆ ਦੀ ਫਲਾਈਟ ਨੰਬਰ AI-118 ਰਾਹੀਂ ਅੰਮ੍ਰਿਤਸਰ ਪੁੱਜੇ ਸਨ। ਤਨਮਨਜੀਤ ਸਿੰਘ ਢੇਸੀ (Tanmanjeet Singh Dhesi ) ਜਦੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਨਿਕਲਣ ਲਗੇ ਤਾਂ ਉਨ੍ਹਾਂ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਰੋਕ ਲਿਆ।


