ਅਮ੍ਰਿਤਸਰ ਨਿਊਜ: ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ (Arjun Ram Meghwal) ਮੰਗਲਵਾਰ ਨੂੰ ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਪਿੰਡ ਜੇਠੂ ਨੰਗਲ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੀਨੀਅਰ ਲੀਡਰਸ਼ਿਪ ਵੀ ਮੌਜੂਦ ਸੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਲੋਕਸਭਾ ਪ੍ਰਵਾਸ ਯੋਜਨਾ ਦੇ ਤਹਿਤ ਉਹ ਅੱਜ ਅੰਮ੍ਰਿਤਸਰ ਦੀ ਫੇਰੀ ਤੇ ਆਏ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਗਰੀਬ ਆਦਮੀ ਭੁੱਖਾ ਨਾ ਸੌਂਵੇਂ, ਇਹੀ ਪ੍ਰਧਾਨ ਮੰਤਰੀ ਮੋਦੀ ਦਾ ਸੁਪਨਾ ਹੈ।
ਮੇਘਵਾਲ ਨੇ ਕਿਹਾ ਕਿ ਇਸ ਵਾਰ 2024 ਦੀ ਲੋਕਸਭਾ ਸੀਟ ਅੰਮਿਤਸਰ ਵਿੱਚ ਭਾਜਪਾ ਦੀ ਝੋਲੀ ਵਿੱਚ ਪਵੇ, ਇਸ ਲਈ ਅੰਮਿਤਸਰ ਦੇ ਪਿੰਡਾਂ ਵਿੱਚ ਲੋਕਾਂ ਨਾਲ ਮੁਲਾਕਾਤ ਕਰਨ ਤੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਜਾਣਨ ਲਈ ਉਹ ਇੱਥੇ ਆਏ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਜਨ ਹੈ ਕਿ ਹਰ ਗਰੀਬ ਪਰਿਵਾਰ ਨੂੰ ਅਨਾਜ ਮਿਲੇ। ਉਨ੍ਹਾਂ ਕਿਹਾ ਅੰਮਿਤਸਰ ਦੀ ਲੋਕਸਭਾ ਸੀਟ ਜਿੱਤਣ ਨੂੰ ਲੈਕੇ ਪਾਰਟੀ ਵੱਲੋਂ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਭਰੋਸਾ ਦੁਆਇਆ ਕਿ ਇਸ ਹਲਕੇ ਲਈ ਸਰਕਾਰ ਵੱਲੋਂ ਛੇਤੀ ਹੀ ਕੋਈ ਚੰਗੀ ਯੋਜਨਾ ਤਿਆਰ ਕੀਤੀ ਜਾਵੇਗੀ। । ਉਨ੍ਹਾਂ ਕਿਹਾ ਕਿ ਇਸ ਸੀਟ ਦੇ ਹੱਥੋਂ ਜਾਣ ਦੇ ਪਿੱਛੇ ਪਾਰਟੀ ਕੋਲੋਂ ਜੋ ਗਲਤੀਆਂ ਹੋਈਆਂ ਹਨ, ਉਨ੍ਹਾਂ ਤੇ ਮੰਥਨ ਕੀਤਾ ਜਾ ਰਿਹਾ ਹੈ। ਮੇਘਵਾਲ ਨੇ ਕਿਹਾ ਕਿ ਲੋਕ ਪ੍ਰਧਾਨਮੰਤਰੀ ਮੋਦੀ ਨਾਲ ਪਿਆਰ ਕਰਦੇ ਹਨ, ਇਸ ਲਈ ਸਾਨੂੰ ਪੂਰਾ ਭਰੋਸਾ ਹੈ ਕਿ ਇਸ ਵਾਰ ਅੰਮ੍ਰਿਤਸਰ ਲੋਕਸਭਾ ਸੀਟ ਭਾਜਪਾ ਦੀ ਝੋਲੀ ਵਿਚ ਹੀਪਵੇਗੀ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ