ਜਿਹੜਾ ਵੀ ਪੰਜਾਬ ਦੀ ਸ਼ਾਂਤੀ ਭੰਗ ਕਰੇਗਾ ਉਸਨੂੰ ਗ੍ਰਿਫਤਾਰ ਕੀਤਾ ਜਾਵੇਗਾ-ਡੀਜੀਪੀ।
ਅੰਮ੍ਰਿਤਸਰ। ਪੰਜਾਬ ਦੇ
ਡੀਜੀਪੀ (DGP) ਅੰਮ੍ਰਿਤਸਰ ਪਹੁੰਚੇ,, ਜਿੱਥੇ ਉਨ੍ਹਾਂ ਨੇ ਪੰਜਾਬ ਦੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਡੀਜੀਪੀ ਨੇ ਕਿਹਾ ਕਿ ਉਹ ਵਿਸਾਖੀ ਦੇ ਮੇਲੇ ਦੇ ਕਾਰਨ ਸ੍ਰੀ ਅੰਮ੍ਰਿਤਸਰ ਸਾਹਿਬ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਆਏ ਸਨ।
ਇਸ ਦੌਰਾਨ ਡੀਜੀਪੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕਿਸੇ ਨੂੰ
ਪੰਜਾਬ (Punjabi) ਦੀ ਸ਼ਾਂਤੀ ਭੰਗ ਕਰਨ ਦੀ ਇਜ਼ਾਜਤ ਨਹੀਂ ਦਿੱਤੀ ਜਾਵੇਗੀ। ਉਨਾਂ ਨੇ ਕਿਹਾ ਕਿ ਜਿਹੜਾ ਵੀ ਪੰਜਾਬ ਦੀ ਸ਼ਾਂਤੀ ਭੰਗ ਕਰੇਗਾ ਉਸਨੂੰ ਗ੍ਰਿਫਤਾਰ ਕੀਤਾ ਜਾਵੇਗਾ।
ਪੰਜਾਬ ਦੀ ਕਾਨੂੰਨ ਵਿਵਸਥਾ ਠੀਕ ਹੈ-ਡੀਜੀਪੀ
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਠੀਕ ਹੈ ਤੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਅਫਵਾਹਾਂ ਤੇ ਯਕੀਨ ਨਾ ਕਰਨ। ਡੀਜੀਪੀ ਨੇ ਕਿਹਾ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਜਿੰਮੇਵਾਰ ਹੈ ਤੇ ਜਿਸਨੇ ਵੀ ਕਾਨੂੰਨ ਵਿਵਸਥਾ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਪਾਕਿਸਤਾਨ (Pakistan) ਦੀ ਆਈਐੱਸਆਈ ਨੂੰ ਲੈ ਕੇ ਪੰਜਾਬ ਦੇ ਪੁਲਿਸ ਮੁਖੀ ਨੇ ਕਿਹਾ ਕਿ ਆਈਐੱਸਆਈ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਪਰ ਉਸ ਦੀਆਂ ਚਾਲਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
‘ਨਿੱਜੀ ਕਾਰਨਾਂ ਲਈ ਧਾਰਮਿਕ ਅਸਥਾਨਾਂ ਵਰਤੋਂ ਨਾ ਹੋਵੇ’
ਇਸ ਦੌਰਾਨ ਉਨਾਂ ਨੇ ਐੱਨਆਰਈਜ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਠੀਕ ਹੈ ਇਸਦੀ ਜਾਣਕਾਰੀ ਉਹ ਇੱਥੇ ਆਕੇ ਖੁਦ ਲੈ ਸਕਦੇ ਹਨ। ਡੀਜੀਪੀ ਨੇ ਕਿਹਾ ਕਿ ਜਿਹੜੇ ਲੋਕ ਪੁਲਿਸ ਨੇ ਗ੍ਰਿਫਤਾਰ ਕੀਤੇ ਹਨ ਉਹ ਰਾਹਤ ਲਈ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੀ ਵਰਤੋਂ ਆਪਣੇ ਨਿੱਜੀ ਕਾਰਨਾਂ ਦੇ ਲ਼ਈ ਨਹੀਂ ਕਰਨੀ ਚਾਹੀਦੀ, ਇਸ ਨਾਲ ਲੋਕ ਗੁੰਮਰਾਹ ਹੁੰਦੇ ਹਨ। ਡੀਜੀਪੀ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕਿਸੇ ਨੂੰ ਗਲਤ ਫਹਿਮੀ ਨਹੀਂ ਹੋਣੀ ਚਾਹੀਦੀ। ਡੀਜੀਪੀ ਨੇ ਕਿਹਾ ਕਿ ਜਿਹੜਾ ਵੀ ਵਿਅਕਤੀ ਕਾਨੂੰਨ ਲਈ ਲੋੜੀਂਦਾ ਹੋਵੇਗਾ ਉਸਨੂੰ ਗ੍ਰਿਫਤਾਰ ਕੀਤਾ ਜਾਵੇਗਾ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ਤੇ ਜਾਓ