ਅੰਮ੍ਰਿਤਸਰ ‘ਚ ਬਣਿਆ AAP ਦਾ ਮੇਅਰ, ਵੱਡੀ ਪਾਰਟੀ ਹੋਣ ਦੇ ਬਾਵਜੂਦ ਖੁੰਝੀ ਕਾਂਗਰਸ
Amritsar Mayor Election: ਆਮ ਆਦਮੀ ਪਾਰਟੀ ਦੇ 24 ਕੌਂਸਲਰ ਜਿੱਤੇ ਸਨ। ਇਸ ਤੋਂ ਇਲਾਵਾ, ਉਨ੍ਹਾਂ ਨੇ 7 ਆਜ਼ਾਦ ਅਤੇ 2 ਭਾਜਪਾ ਕੌਂਸਲਰਾਂ ਦੇ ਸਮਰਥਨ ਦਾ ਵੀ ਦਾਅਵਾ ਕੀਤਾ। ਕਾਂਗਰਸ ਨੇ ਇੱਕ ਆਜ਼ਾਦ ਦੇ ਸਮਰਥਨ ਦਾ ਹਵਾਲਾ ਦਿੰਦੇ ਹੋਏ 41 ਕੌਂਸਲਰਾਂ ਦੇ ਸਮਰਥਨ ਦਾ ਦਾਅਵਾ ਕੀਤਾ ਸੀ। ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ, ਕਾਂਗਰਸ ਮੇਅਰ ਬਣਨ ਤੋਂ ਖੁੰਝ ਗਈ।
Amritsar Mayor Election: ਆਮ ਆਦਮੀ ਪਾਰਟੀ (ਆਪ) ਤੋਂ ਜਤਿੰਦਰ ਸਿੰਘ ਮੋਤੀ ਭਾਟੀਆ ਅੰਮ੍ਰਿਤਸਰ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਤੋਂ ਇਲਾਵਾ ਪ੍ਰਿਯੰਕਾ ਸ਼ਰਮਾ ਸੀਨੀਅਰ ਡਿਪਟੀ ਮੇਅਰ ਅਤੇ ਅਨੀਤਾ ਰਾਣੀ ਡਿਪਟੀ ਮੇਅਰ ਬਣੀਆਂ ਹਨ। ਅੰਮ੍ਰਿਤਸਰ, ਜਿਸ ਦੇ 85 ਵਾਰਡ ਹਨ, ਵਿੱਚ ਮੇਅਰ ਲਈ 46 ਕੌਂਸਲਰਾਂ ਦਾ ਬਹੁਮਤ ਜ਼ਰੂਰੀ ਸੀ। ਚੋਣਾਂ ਵਿੱਚ ਕਾਂਗਰਸ ਦੇ ਕੌਂਸਲਰਾਂ ਦੀ ਸਭ ਤੋਂ ਵੱਧ ਗਿਣਤੀ 40 ਸੀ।
ਆਮ ਆਦਮੀ ਪਾਰਟੀ ਦੇ 24 ਕੌਂਸਲਰ ਜਿੱਤੇ ਸਨ। ਇਸ ਤੋਂ ਇਲਾਵਾ, ਉਨ੍ਹਾਂ ਨੇ 7 ਆਜ਼ਾਦ ਅਤੇ 2 ਭਾਜਪਾ ਕੌਂਸਲਰਾਂ ਦੇ ਸਮਰਥਨ ਦਾ ਵੀ ਦਾਅਵਾ ਕੀਤਾ। ਕਾਂਗਰਸ ਨੇ ਇੱਕ ਆਜ਼ਾਦ ਦੇ ਸਮਰਥਨ ਦਾ ਹਵਾਲਾ ਦਿੰਦੇ ਹੋਏ 41 ਕੌਂਸਲਰਾਂ ਦੇ ਸਮਰਥਨ ਦਾ ਦਾਅਵਾ ਕੀਤਾ ਸੀ। ਸਭ ਤੋਂ ਵੱਡੀ ਪਾਰਟੀ ਹੋਣ ਦੇ ਬਾਵਜੂਦ, ਕਾਂਗਰਸ ਮੇਅਰ ਬਣਨ ਤੋਂ ਖੁੰਝ ਗਈ।
ਜਤਿੰਦਰ ਸਿੰਘ ਮੋਤੀ ਭਾਟੀਆ ਨੇ ਕਿਹਾ- ਮੈਂ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਅਤੇ ਵਿਧਾਇਕਾਂ ਦਾ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰਾ ਸਮਰਥਨ ਕੀਤਾ। ਪਹਿਲਾਂ ਅੰਮ੍ਰਿਤਸਰ ਦੇ ਬੁਨਿਆਦੀ ਮੁੱਦਿਆਂ ‘ਤੇ ਕੰਮ ਕੀਤਾ ਜਾਵੇਗਾ। ਸ਼ਹਿਰ ਵਿੱਚ ਸਫ਼ਾਈ ਅਤੇ ਸੀਵਰੇਜ ਦਾ ਮਸਲਾ ਜਲਦੀ ਹੀ ਹੱਲ ਹੋ ਜਾਵੇਗਾ।
ਇਸ ਦੌਰਾਨ, ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਜਸਬੀਰ ਸਿੰਘ ਨੇ ਕਿਹਾ, “ਅਸੀਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੂੰ ਵਧਾਈ ਦਿੰਦੇ ਹਾਂ ਕਿਉਂਕਿ ‘ਆਪ’ ਨੂੰ ਅੰਮ੍ਰਿਤਸਰ ਵਿੱਚ ਮੇਅਰ ਮਿਲ ਗਿਆ ਹੈ।” ‘ਆਪ’ ਨੇ ਮੋਤੀ ਭਾਟੀਆ ਨੂੰ ਮੇਅਰ ਵਜੋਂ ਸਨਮਾਨਿਤ ਕੀਤਾ ਹੈ। ਭਾਟੀਆ ਨੇ ਬਹੁਮਤ ਨਾਲ ਚੋਣ ਜਿੱਤੀ ਹੈ। ਜਿਨ੍ਹਾਂ ਨੂੰ ਅਸੀਂ ਵਧਾਈ ਦਿੰਦੇ ਹਾਂ।
ਵਿਰੋਧੀ ਧਿਰਾਂ ਦੇ ਇਲਜ਼ਾਮ
ਅੰਮ੍ਰਿਤਸਰ ਦੇ ਮੇਅਰ ਤੇ ਡਿਪਟੀ ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਵੀ ਚੋਣ ਕੀਤੀ ਜਾਣੀ ਸੀ। ਜਿਸ ਦੇ ਚੱਲਦੇ ਕਾਂਗਰਸੀ ਤੇ ਅਕਾਲੀ ਤੇ ਭਾਜਪਾ ਦੇ ਆਲਾ ਨੇਤਾ ਮੈਡੀਕਲ ਕਾਲਜ ਵਿਖੇ ਪੁੱਜੇ, ਪਰ ਉੱਥੇ ਹੀ ਉਹਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਦੇ ਚਲਦੇ ਉਹਨਾਂ ਵੱਲੋਂ ਬਾਹਰ ਰੋਸ਼ ਪ੍ਰਦਰਸ਼ਨ ਕੀਤਾ ਗਿਆ।
ਇਹ ਵੀ ਪੜ੍ਹੋ
ਇਸ ਮੌਕੇ ਕਾਂਗਰਸੀ ਤੇ ਅਕਾਲੀ ਨੇਤਾਵਾਂ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਦੇ ਹਰੇਕ ਆਗੂ ਨੂੰ ਅੰਦਰ ਜਾਣ ਦੀ ਇਜਾਜ਼ਤ ਮਿਲ ਰਹੀ ਹੈ। ਸਿਰਫ ਕਾਂਗਰਸ ਤੇ ਅਕਾਲੀ ਤੇ ਭਾਜਪਾ ਨੂੰ ਹੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਕੀਤੀ ਜਾ ਰਹੀ। ਸ਼ਰੇਆਮ ਪੁਲਿਸ ਪ੍ਰਸ਼ਾਸਨ ਤੇ ਸਰਕਾਰ ਦੀ ਧੱਕੇਸ਼ਾਹੀ ਚੱਲ ਰਹੀ ਹੈ।