ਸਿਆਸਤ ਦੇ ਪਿਤਾਮਾਹ ਕਹੇ ਜਾਣ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ (Prakash Singh Badal) ਦਾ ਅੱਜ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਹਜਾਰਾਂ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਪਹੁੰਚੇ। ਇਸ ਮੌਕੇ ਫੂਡ ਪ੍ਰਾਡੇਕਟ ਬਣਾਉਣ ਵਾਲੀ ਕੰਪਨੀ ਅਮੂਲ ਨੇ ਵੀ ਆਪਣੇ ਅੰਦਾਜ ਵਿੱਚ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦਿੱਤੀ ਹੈ। ਅਮੂਲ ਨੇ ਵੀਰਵਾਰ ਨੂੰ ਸੋਸ਼ਲ ਮੀਡੀਆ ਸਾਈਟ ਟਵਿੱਟਰ ਤੇ ਆਪਣਾ ਜਾਣਿਆ ਪਛਾਣਿਆ ਟ੍ਰਾਪਿਕਲ ਸ਼ੇਅਰ ਕੀਤਾ, ਜਿਸ ਉੱਤੇ ਲਿੱਖਿਆ, ਹਰ ਦਲ ਕਾ ਬਲ ਪੰਜਾਬ ਦੇ ਸਾਬਕਾ ਸੀਐੱਮ ਅਤੇ ਹਰਮਨ ਪਿਆਰੇ ਨੇਤਾ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ।
ਉੱਘੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ
ਅਗਨੀ ਭੇਟ ਕਰਨ ਤੋਂ ਪਹਿਲਾਂ ਉੱਥੇ ਮੌਜਦੂ ਕੌਮੀ ਅਤੇ ਸੂਬੇ ਦੇ ਆਗੂਆਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਉਸ ਤੋਂ ਬਾਅਦ ਅਰਦਾਸ ਪੜ੍ਹੀ ਗਈ। ਅਰਦਾਸ ਉਪਰੰਤ ਪ੍ਰਕਾਸ਼ ਸਿੰਘ ਬਾਦਲ ਦੇ ਪੁੱਤਰ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਬਹੁਤ ਹੀ ਭਾਵੁਕ ਮਾਹੌਲ ਵਿੱਚ ਉਨ੍ਹਾਂ ਨੂੰ ਅਗਨੀ ਦਿੱਤੀ ਗਈ। ਪੂਰਾ ਬਾਦਲ ਪਰਿਵਾਰ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਉੱਥੇ ਮੌਜੂਦ ਸੀ।
ਪਿਤਾ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਈ ਦੇਣ ਤੋਂ ਪਹਿਲਾਂ ਉਨ੍ਹਾਂ ਦੇ ਪੁੱਤਰ ਸੁਖਬੀਰ ਬਾਦਲ ਆਪਣੇ ਆਪ ਨੂੰ ਸੰਭਾਲ ਨਹੀਂ ਸਕੇ ਅਤੇ ਉਨ੍ਹਾਂ ਨਾਲ ਲਿਪਟ ਕੇ ਫੁੱਟ-ਫੁੱਟ ਕੇ ਰੋ ਪਏ। ਉਨ੍ਹਾਂ ਦੇ ਚਚੇਰੇ ਭਰ੍ਹਾ ਮਨਪ੍ਰੀਤ ਬਾਦਲ ਉਨ੍ਹਾਂ ਨੂੰ ਸੰਭਾਲਣ ਲਈ ਅੱਗੇ ਆਏ,ਪਰ ਉਹ ਉਸ ਵੇਲ੍ਹੇ ਆਪਣੇ ਪਿਤਾ ਦੇ ਜਾਣ ਦੇ ਗਮ ਵਿੱਚ ਪੂਰੀ ਤਰ੍ਹਾਂ ਨਾਲ ਡੁੱਬੇ ਹੋਏ ਸਨ।
ਹਰ ਕਿਸੇ ਦੀਆਂ ਅੱਖਾਂ ਸਨ ਨਮ
ਜਿਕਰਯੋਗ ਹੈ ਪ੍ਰਕਾਸ਼ ਸਿੰਘ ਬਾਦਲ ਦਾ ਬੁੱਧਵਾਰ ਨੂੰ ਮੁਹਾਲੀ ਦੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ। ਜਿਸ ਤੋਂ ਬਾਅਦ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਖ ਅੰਤਿਮ ਸਸਕਾਰ ਕਰ ਦਿੱਤਾ ਗਿ।ਆ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਵੇਲੇ ਹਰ ਕਿਸੇ ਦੀ ਅੱਖ ਨਮ ਸੀ। ਕਿਸਾਨਾਂ ਦੇ ਨੇਤਾ ਵਜੋ ਜਾਣੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ। ਹਰ ਕੋਈ ਆਪਣੇ ਆਪਣੇ ਤਰਿਕੇ ਨਾਲ ਉਨ੍ਹਾਂ ਨਾਲ ਗੁਜ਼ਾਰੇ ਸਮੇਂ ਨੂੰ ਯਾਦ ਕਰ ਰਿਹਾ ਸੀ। ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਕਈ ਆਗੂ ਭਾਵੁਕ ਨਜ਼ਰ ਆਏ। ਵਿਰੋਧੀ ਪਾਰਟੀ ਦੇ ਆਗੂ ਵੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੋਰਾਂ ਨੂੰ ਸਿਆਸਤ ਦਾ ਗੁਰੂ ਵੀ ਮਨਦੇ ਸਨ।
ਹੋਰ ਪੰਜਾਬੀ ਖਬਰਾਂ ਲਈ TV9 ਪੰਜਾਬੀ ਦੀ ਵੈਬਸਾਈਟ ‘ਤੇ ਜਾਓ