ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ

ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ

Anil Joshi Resigns: ਅੰਮ੍ਰਿਤਸਰ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੇ ਆਪਣਾ ਅਸਤੀਫਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਭੇਜਦਿਆਂ ਅਸਤੀਫੇ ਦੇ ਕਾਰਨਾਂ ਬਾਰੇ ਦੱਸਿਆ ਹੈ।

ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ
ਅਕਾਲੀ ਦਲ ਨੂੰ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ
Follow Us
jarnail-singhtv9-com
| Updated On: 20 Nov 2024 12:53 PM

ਇੱਕ ਪਾਸੇ ਜਿੱਥੇ 4 ਹਲਕਿਆਂ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਹਿੱਸਾ ਨਹੀਂ ਲੈ ਰਿਹਾ ਹੈ ਤਾਂ ਉੱਥੇ ਹੀ ਵੋਟਿੰਗ ਵਿਚਾਲੇ ਪਾਰਟੀ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਨੇ ਅਸਤੀਫਾ ਦੇ ਦਿੱਤਾ ਹੈ।

ਅਨਿਲ ਜੋਸ਼ੀ ਸਾਲ 2021 ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸਾਮਿਲ ਹੋਏ ਸਨ। ਜਿਸ ਤੋਂ ਬਾਅਦ ਉਹਨਾਂ ਨੇ ਸਾਲ 2022 ਵਿੱਚ ਅਕਾਲੀ ਦਲ ਦੀ ਟਿਕਟ ਤੇ ਵਿਧਾਨ ਸਭਾ ਦੀ ਚੋਣ ਵੀ ਲੜੀ ਸੀ ਪਰ ਉਹਨਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

ਪੰਜਬ ਦੇ ਅਸਲ ਮੁੱਦਿਆਂ ਦੀ ਕੋਈ ਗੱਲ ਨਹੀਂ ਹੋ ਰਹੀ- ਜੋਸ਼ੀ

ਅਨਿਲ ਜੋਸ਼ੀ ਨੇ ਆਪਣੇ ਅਸਤੀਫੇ ਵਿੱਚ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਸੰਬੋਧਨ ਹੁੰਦਿਆਂ ਲਿਖਿਆ ਕਿ ਪਿਛਲੇ ਦਿਨੀਂ ਹੋਈਆਂ ਘਟਨਾਵਾਂ ਨੂੰ ਦੇਖਦਿਆਂ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਕੇਵਲ ਪੰਥਕ ਏਜੰਡਿਆਂ ਵਿੱਚ ਉਲਝ ਕੇ ਰਹਿ ਗਿਆ ਹੈ। ਅਨਿਲ ਜੋਸ਼ੀ ਨੇ ਲਿਖਿਆ ਕਿ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸਿਰਫ਼ ਇਸ ਕਰਕੇ ਸ਼ਾਮਿਲ ਹੋਏ ਸਨ। ਕਿਉਂਕਿ ਉਹਨਾਂ ਨੂੰ ਲੱਗਦਾ ਸੀ ਕਿ ਮਹਰੂਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੀ ਏਕਤਾ ਅਤੇ ਆਪਸੀ ਭਾਈਚਾਰੇ ਦੇ ਝੰਡਾਬਰਦਾਰ ਸਨ। ਉਹਨਾਂ ਨੇ 5 ਸਾਲ ਮੁੱਖ ਮੰਤਰੀ ਰਹਿੰਦਿਆਂ ਹਰ ਧਰਮ ਦਾ ਸਤਿਕਾਰ ਕੀਤਾ।

ਅਨਿਲ ਜੋਸ਼ੀ ਨੇ ਅੱਗੇ ਲਿਖਿਆ ਕਿ ਉਹੀ ਸੋਚ ਉਹਨਾਂ ਨੂੰ ਸੁਖਬੀਰ ਸਿੰਘ ਬਾਦਲ ਵਿੱਚ ਦਿਖਾਈ ਦਿੱਤੀ। ਜੋਸ਼ੀ ਨੇ ਕਿਹਾ ਕਿ ਜੋ ਅੱਜ ਕੱਲ੍ਹ ਘਟਨਾ ਕ੍ਰਮ ਹੋ ਰਿਹਾ ਹੈ ਉਸ ਨੂੰ ਦੇਖਕੇ ਮੈਂ ਮਹਿਸੂਸ ਕੀਤਾ ਕਿ ਪੰਜਬ ਦੇ ਅਸਲ ਮੁੱਦਿਆਂ ਦੀ ਕੋਈ ਗੱਲ ਨਹੀਂ ਹੋ ਰਹੀ। ਮੈਨੂੰ ਪੰਥਕ ਰਾਜਨੀਤੀ ਵਿੱਚ ਆਪਣੀ ਕੋਈ ਥਾਂ ਨਜ਼ਰ ਨਹੀਂ ਆ ਰਹੀ।

ਭਾਜਪਾ ਨੇ 6 ਸਾਲਾਂ ਲਈ ਕੱਢਿਆ ਬਾਹਰ

ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ 3 ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅਨਿਲ ਜੋਸ਼ੀ ਨੇ ਬਗਾਵਤੀ ਅਵਾਜ਼ ਬੁਲੰਦ ਕੀਤੀ ਸੀ। ਜਿਸ ਨੂੰ ਭਾਜਪਾ ਨੇ ਪਾਰਟੀ ਵਿਰੋਧੀ ਕਰਾਰ ਦਿੰਦਿਆਂ ਉਹਨਾਂ ਨੂੰ 6 ਸਾਲ ਤੱਕ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖਾਸਿਤ ਕਰ ਦਿੱਤਾ ਸੀ। ਜਿਸ ਤੋਂ ਬਾਅਦ ਅਨਿਲ ਜੋਸ਼ੀ ਨੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਸੀ। ਮੰਨਿਆ ਜਾਂਦਾ ਹੈ ਕਿ ਜੋਸ਼ੀ ਦੀ ਅੰਮ੍ਰਿਤਸਰ ਦੇ ਹਿੰਦੂ ਵੋਟਰਾਂ ਤੇ ਪਕੜ ਹੈ ਅਜਿਹੀ ਸਥਿਤੀ ਵਿੱਚ ਅਕਾਲੀ ਦਲ ਨੂੰ ਮਾਝੇ ਦੀਆਂ ਸੀਟਾਂ ਤੇ ਨੁਕਸਾਨ ਹੋ ਸਕਦਾ ਹੈ।

ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮੰਗ ਰਹੇ ਹਨ ਮੁਆਫੀ, ਕਿਉਂ?
ਜ਼ਿਮਨੀ ਚੋਣ ਤੋਂ ਪਹਿਲਾਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਮੰਗ ਰਹੇ ਹਨ ਮੁਆਫੀ, ਕਿਉਂ?...
ਪੰਜਾਬ 'ਚ ਪਰਾਲੀ ਸਾੜਨ ਨੇ ਤੋੜੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ!
ਪੰਜਾਬ 'ਚ ਪਰਾਲੀ ਸਾੜਨ ਨੇ ਤੋੜੇ ਰਿਕਾਰਡ, ਹੈਰਾਨ ਕਰ ਦੇਣਗੇ ਅੰਕੜੇ!...
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਚੰਡੀਗੜ੍ਹ 'ਚ ਹੰਗਾਮਾ, ਅਕਾਲੀ ਦਲ ਦੇ ਆਗੂਆਂ ਨੇ ਦਿਖਾਏ ਤੇਵਰ!
ਸੁਖਬੀਰ ਬਾਦਲ ਦੇ ਅਸਤੀਫੇ 'ਤੇ ਚੰਡੀਗੜ੍ਹ 'ਚ ਹੰਗਾਮਾ, ਅਕਾਲੀ ਦਲ ਦੇ ਆਗੂਆਂ ਨੇ ਦਿਖਾਏ ਤੇਵਰ!...
"ਮੈਂ ਗਾਣੇ ਗਾਣਾ ਛੱਡ ਦਿਆਂਗਾ" ,ਤੇਲੰਗਾਨਾ ਸਰਕਾਰ ਦੇ ਨੋਟਿਸ 'ਤੇ ਦਿਲਜੀਤ ਦੋਸਾਂਝ ਨੇ ਦਿੱਤਾ ਜਵਾਬ, "ਮੈਂ ਗਾਣੇ ਗਾਣਾ ਛੱਡ ਦਿਆਂਗਾ
WHO ਦਾ ਉਹ ਨਿਯਮ... ਜਿਸ ਕਾਰਨ Telangana Government ਨੇ Diljit Dosanjh ਨੂੰ ਦਿੱਤਾ ਨੋਟਿਸ
WHO ਦਾ ਉਹ ਨਿਯਮ... ਜਿਸ ਕਾਰਨ Telangana Government ਨੇ Diljit Dosanjh ਨੂੰ ਦਿੱਤਾ ਨੋਟਿਸ...
ਚੰਡੀਗੜ੍ਹ 'ਚ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਦਿੱਤੀ ਜ਼ਮੀਨ ਨੂੰ ਲੈ ਕੇ ਪੰਜਾਬ-ਹਰਿਆਣਾ 'ਚ ਟਕਰਾਅ, ਹਾਲਾਤ ਵਿਗੜੇ !
ਚੰਡੀਗੜ੍ਹ 'ਚ ਵਿਧਾਨ ਸਭਾ ਬਣਾਉਣ ਲਈ ਹਰਿਆਣਾ ਨੂੰ ਦਿੱਤੀ ਜ਼ਮੀਨ ਨੂੰ ਲੈ ਕੇ ਪੰਜਾਬ-ਹਰਿਆਣਾ 'ਚ ਟਕਰਾਅ, ਹਾਲਾਤ ਵਿਗੜੇ !...
ਹਰਿਆਣਾ ਨੂੰ ਜ਼ਮੀਨ ਦੇਣ 'ਤੇ ਹੰਗਾਮਾ: ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਪੰਜਾਬ 'ਚ ਕਿਉਂ ਹੰਗਾਮਾ?
ਹਰਿਆਣਾ ਨੂੰ ਜ਼ਮੀਨ ਦੇਣ 'ਤੇ ਹੰਗਾਮਾ: ਚੰਡੀਗੜ੍ਹ 'ਚ ਜਲਦ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਪੰਜਾਬ 'ਚ ਕਿਉਂ ਹੰਗਾਮਾ?...
ਪਰਾਲੀ ਦੇ ਮੁੱਦੇ ਨੂੰ ਲੈ ਕੇ ਭੜਕੇ CM ਮਾਨ, ਕਿਹਾ- ਇਸ ਮੁੱਦੇ ਤੇ ਕੋਈ ਬਲੇਮ ਗੇਮ ਨਹੀਂ ਹੋਣੀ ਚਾਹੀਦੀ
ਪਰਾਲੀ ਦੇ ਮੁੱਦੇ ਨੂੰ ਲੈ ਕੇ ਭੜਕੇ CM ਮਾਨ, ਕਿਹਾ- ਇਸ ਮੁੱਦੇ ਤੇ ਕੋਈ ਬਲੇਮ ਗੇਮ ਨਹੀਂ ਹੋਣੀ ਚਾਹੀਦੀ...
ਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ,ਬੁਲਡੋਜ਼ਰ ਐਕਸ਼ਨ ਤੇ SC ਨੇ ਲਗਾਈ ਰੋਕ
ਕਾਨੂੰਨੀ ਪ੍ਰਕਿਰਿਆ ਤੋਂ ਬਿਨਾ ਕਿਸੇ ਦਾ ਘਰ ਨਹੀਂ ਡੇਗ ਸਕਦੇ,ਬੁਲਡੋਜ਼ਰ ਐਕਸ਼ਨ ਤੇ SC ਨੇ ਲਗਾਈ ਰੋਕ...
ਪਾਕਿਸਤਾਨ ਨੇ ਭਗਤ ਸਿੰਘ ਬਾਰੇ ਕੀਤੀਆਂ ਅਜਿਹੀਆਂ ਟਿੱਪਣੀਆਂ, ਲਾਹੌਰ 'ਚ ਬੁੱਤ ਲਗਾਉਣ 'ਤੇ ਪਾਬੰਦੀ
ਪਾਕਿਸਤਾਨ ਨੇ ਭਗਤ ਸਿੰਘ ਬਾਰੇ ਕੀਤੀਆਂ ਅਜਿਹੀਆਂ ਟਿੱਪਣੀਆਂ, ਲਾਹੌਰ 'ਚ ਬੁੱਤ ਲਗਾਉਣ 'ਤੇ ਪਾਬੰਦੀ...
ਮੋਸਟ ਵਾਂਟੇਡ ਅਰਸ਼ ਡੱਲਾ ਗ੍ਰਿਫ਼ਤਾਰ , ਕਿਵੇਂ ਹੈ ਲਾਰੇਂਸ ਬਿਸ਼ਨੋਈ ਤੋਂ ਵੀ ਜਿਆਦਾ ਖਤਰਨਾਕ ?
ਮੋਸਟ ਵਾਂਟੇਡ ਅਰਸ਼ ਡੱਲਾ ਗ੍ਰਿਫ਼ਤਾਰ , ਕਿਵੇਂ ਹੈ ਲਾਰੇਂਸ ਬਿਸ਼ਨੋਈ ਤੋਂ ਵੀ ਜਿਆਦਾ ਖਤਰਨਾਕ ?...
ਨਵਜੋਤ ਸਿੰਘ ਸਿੱਧੂ ਦੀ ਵਾਪਸੀ ਨੇ ਮਚਾਈ ਹਲਚਲ, ਕੁਰਸੀ ਖੁੱਸਣ ਦੇ ਡਰੋਂ ਕੌਣ ਪ੍ਰੇਸ਼ਾਨ?
ਨਵਜੋਤ ਸਿੰਘ ਸਿੱਧੂ ਦੀ ਵਾਪਸੀ ਨੇ ਮਚਾਈ ਹਲਚਲ, ਕੁਰਸੀ ਖੁੱਸਣ ਦੇ ਡਰੋਂ ਕੌਣ ਪ੍ਰੇਸ਼ਾਨ?...
Ravneet Singh Bittu: ਰਵਨੀਤ ਸਿੰਘ ਦੇ ਕਿਹੜੇ ਬਿਆਨ ਨੇ ਮਚਾਈ ਸਿਆਸੀ ਹਲਚਲ?
Ravneet Singh Bittu: ਰਵਨੀਤ ਸਿੰਘ ਦੇ ਕਿਹੜੇ ਬਿਆਨ ਨੇ ਮਚਾਈ ਸਿਆਸੀ ਹਲਚਲ?...
Punjab News : 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਬਾਰੇ ਹੁਸ਼ਿਆਰਪੁਰ ਦੇ ਲੋਕਾਂ ਨੇ ਕੀ ਕਿਹਾ?
Punjab News : 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਬਾਰੇ ਹੁਸ਼ਿਆਰਪੁਰ ਦੇ ਲੋਕਾਂ ਨੇ ਕੀ ਕਿਹਾ?...