ਅਨਮੋਲ ਗਗਾਨ ਮਾਨ ਨੇ MLA ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਪੋਸਟ ਕਰ ਲਿਖਿਆ- ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ

Updated On: 

19 Jul 2025 18:11 PM IST

MLA Anmol Gagan Mann Resigned: ਅਨਮੋਲ ਗਗਨ ਮਾਨ ਨੇ ਫੇਸਬੁੱਕ 'ਤੇ ਭਾਵੁਕ ਪੋਸਟ ਪਾਈ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸਿਆਸਤ ਛੱਡਣ ਦਾ ਫੈਸਲਾ ਲੈ ਲਿਆ ਹੈ। ਮੇਰੇ ਵਿਧਾਇਕ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਅਸਤੀਫ਼ਾ ਦਿੱਤਾ ਹੋਇਆ ਹੈ। ਜਿਸ ਨੂੰ ਸਵੀਕਾਰ ਕੀਤਾ ਜਾਵੇ।

ਅਨਮੋਲ ਗਗਾਨ ਮਾਨ ਨੇ MLA ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਪੋਸਟ ਕਰ ਲਿਖਿਆ- ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ
Follow Us On

ਆਮ ਆਦਮੀ ਪਾਰਟੀ ਦੀ ਖਰੜ ਵਿਧਾਨ ਸਭਾ ਸੀਟ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਨਮੋਲ ਗਗਨ ਮਾਨ ਨੇ ਫੇਸਬੁੱਕ ‘ਤੇ ਭਾਵੁਕ ਪੋਸਟ ਪਾਈ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਸਿਆਸਤ ਛੱਡਣ ਦਾ ਫੈਸਲਾ ਲੈ ਲਿਆ ਹੈ। ਮੇਰੇ ਵਿਧਾਇਕ ਅਹੁਦੇ ਤੋਂ ਸਪੀਕਰ ਸਾਹਿਬ ਨੂੰ ਅਸਤੀਫ਼ਾ ਦਿੱਤਾ ਹੋਇਆ ਹੈ। ਜਿਸ ਨੂੰ ਸਵੀਕਾਰ ਕੀਤਾ ਜਾਵੇ। ਉਨ੍ਹਾਂ ਨੇ ਪੋਸਟ ਵਿੱਚ ਲਿਖਿਆ ਕਿ ਮੇਰੀਆਂ ਸ਼ੁਭਕਾਮਨਾਵਾਂ ਪਾਰਟੀ ਦੇ ਨਾਲ ਹਨ। ਉਨ੍ਹਾਂ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਉਮੀਦਾ ਤੇ ਖਰੀ ਉਤਰੇਗੀ।

ਜਾਣੋ ਕੌਣ ਹਨ ਅਨਮੋਲ ਗਗਨ ਮਾਨ

ਦੱਸਣਯੋਗ ਹੈ ਕਿ ਅਨਮੋਲ ਗਗਨ ਮਾਨ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਤੋਂ ਕੀਤੀ। 2022 ਚੋਣਾਂ ਵਿੱਚ ਉਹ ਪਹਿਲੀ ਵਾਰ ਖਰੜ ਹਲਕੇ ਤੋਂ ਵਿਧਾਇਕ ਬਣੇ। ਉਹ ਮਾਨ ਸਰਕਾਰ ਵਿੱਚ ਕੈਬਨਿਟ ਮੰਤਰੀ ਵੀ ਰਹੇ ਪਰ ਮਾਨ ਸਰਕਾਰ ਨੇ 23 ਸਤੰਬਰ 2024 ਨੂੰ ਉਨ੍ਹਾਂ ਦੀ ਕੈਬਨਿਟ ਅਹੁਦੇ ਤੋਂ ਛੁੱਟੀ ਕਰ ਦਿੱਤੀ ਗਈ। ਦੱਸ ਦਈਏ ਕਿ ਉਹ ਸਿਆਸਤ ਤੋਂ ਪਹਿਲਾਂ ਪੰਜਾਬੀ ਗਾਇਕ ਸਨ।

ਮਾਡਲਿੰਗ ਤੇ ਗਾਇਕੀ ਤੋਂ ਕੀਤੀ ਸ਼ੁਰੂਆਤ

ਅਨਮੋਲ ਗਗਨ ਮਾਨ ਦਾ ਜਨਮ 1990 ਵਿੱਚ ਮਾਨਸਾ ਵਿੱਚ ਹੋਇਆ ਸੀ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਆਪਣੀ ਪੜ੍ਹਾਈ ਕੀਤੀ। ਇਸ ਤੋਂ ਬਾਅਦ, ਉਨ੍ਹਾਂ ਨੇ ਪਹਿਲਾਂ ਮਾਡਲਿੰਗ ਅਤੇ ਫਿਰ ਗਾਇਕੀ ਵਿੱਚ ਆਪਣਾ ਕਰੀਅਰ ਬਣਾਇਆ। ਪਿਛਲੇ ਸਾਲ ਜੂਨ ਵਿੱਚ, ਉਨ੍ਹਾਂ ਨੇ ਐਡਵੋਕੇਟ ਸ਼ਾਹਬਾਜ਼ ਸੋਹੀ ਨਾਲ ਵਿਆਹ ਕਰਵਾਇਆ।

ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਅਕਾਲੀ ਦਲ ਛੱਡਣ ਦਾ ਐਲਾਨ ਕੀਤਾ ਸੀ ਅਤੇ ਉਹ ਬੀਜੇਪੀ ਵਿੱਚ ਸ਼ਾਮਲ ਹੋ ਗਏ ਸਨ।

ਦੱਸ ਦਈਏ ਕਿ ਅਨਮੋਲ ਗਾਗਨ ਮਾਨ ਦੇ 15 ਜੁਲਾਈ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਦਾ ਇਸ ਤਰ੍ਹਾਂ ਅਚਾਨਕ ਪਾਰਟੀ ਛੱਡਣ ਦੇ ਫੈਸਲੇ ਨੇ ਸਿਆਸੀ ਜਗਤ ਵਿੱਚ ਹਲਚਲ ਮਚਾ ਦਿੱਤੀ ਹੈ।