ਪੰਜਾਬ ਦੇ ਸਕੂਲਾਂ ‘ਚ 23 ਤੋਂ 26 ਅਗਸਤ ਤੱਕ ਛੁੱਟਿਆਂ, ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਐਲਾਨ
Punjab School Closed: ਪੰਜਾਬ ਦੇ ਵੱਖ- ਵੱਖ ਜਿਲ੍ਹਿਆਂ ਅਤੇ ਹਿਮਾਚਲ ਪ੍ਰਦੇਸ਼ ਹੋ ਰਹੀ ਲਗਾਤਾਰ ਬਾਰਿਸ਼ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ 23 ਅਗਸਤ ਤੋਂ ਲੈ ਕੇ 26 ਅਗਸਤ ਤੱਕ ਛੁੱਟਿਆ ਦਾ ਐਲਾਨ ਕੀਤਾ ਗਿਆ ਹੈ।
ਪੰਜਾਬ ਨਿਊਜ਼। ਪੰਜਾਬ ਦੇ ਸਾਰੇ ਸਕੂਲਾਂ ਵਿੱਚ 23 ਅਗਸਤ ਤੋਂ ਲੈ ਕੇ 26 ਅਗਸਤ ਤੱਕ ਛੁੱਟਿਆ ਦਾ ਐਲਾਨ ਕੀਤਾ ਗਿਆ ਹੈ। ਦਰਅਸਲ, ਪੰਜਾਬ ਦੇ ਵੱਖ- ਵੱਖ ਜਿਲ੍ਹਿਆਂ ਅਤੇ ਹਿਮਾਚਲ ਪ੍ਰਦੇਸ਼ ਹੋ ਰਹੀ ਲਗਾਤਾਰ ਬਾਰਿਸ਼ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਹੈ। ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ ਕੀਤਾ ਹੈ।
ਪੰਜਾਬ ਦੇ ਚਾਰ ਜਿਲ੍ਹੇ ਰੋਪੜ, ਪਟਿਆਲਾ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਲਈ ਚਿਤਾਵਨੀ ਜਾਰੀ ਕੀਤੀ ਗਈ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਹਿਮਾਚਲ ਦੇ ਕਈ ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ।
ਸਿੱਖਿਆ ਮੰਤਰੀ ਨੇ ਟਵੀਟ ਕਰ ਕੀਤਾ ਐਲਾਨ
ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਸੂਬੇ ਦੇ ਸਾਰੇ ਸਕੂਲਾਂ ਵਿੱਚ ਤਿੰਨ ਦਿਨਾਂ ਲਈ ਛੁੱਟਿਆਂ ਦਾ ਐਲਾਨ ਕੀਤਾ ਹੈ।
ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੋ ਰਹੀ ਭਾਰੀ ਬਾਰਿਸ਼ ਕਾਰਣ ਆਏ ਹੜ੍ਹਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੁਰੱਖਿਆ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਤੁਰੰਤ ਪ੍ਰਭਾਵ ਤੋਂ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ
— Harjot Singh Bains (@harjotbains) August 23, 2023
ਇਹ ਵੀ ਪੜ੍ਹੋ
ਪੰਜਾਬ ਦੇ ਕਈ ਜਿਲ੍ਹਿਆਂ ‘ਚ ਪੈ ਰਿਹਾ ਮੀਂਹ
ਪੰਜਾਬ ਦੇ ਕਈ ਜਿਲ੍ਹਿਆਂ ਵਿੱਚ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਕਾਰਨ ਹੜ੍ਹਾਂ ਦੀ ਸਥਿਤੀ ਮੁੜ ਪੈਦਾ ਹੋ ਸਕਦੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਦੇ ਚੱਲਦਿਆਂ ਇਹਤਿਆਤ ਦੇ ਤੌਰ ‘ਤੇ ਸਿੱਖਿਆ ਵਿਭਾਗ ਵੱਲੋਂ ਤੁਰੰਤ ਪ੍ਰਭਾਵ ਨਾਲ ਤਿੰਨ ਦਿਨਾਂ ਲਈ ਛੁੱਟਿਆ ਦਾ ਐਲਾਨ ਕੀਤਾ ਗਿਆ ਹੈ। 27 ਅਗਸਤ ਨੂੰ ਐਤਵਾਰ ਹੈ ਜਿਸ ਦੇ ਬਾਅਦ ਹੁਣ 28 ਅਗਸਤ (ਸੋਮਵਾਰ) ਤੋਂ ਬੱਚੇ ਸਕੂਲ ਜਾਣਗੇ।
ਦੱਸ ਦਈਏ ਕਿ ਇਸ ਮੀਂਹ ਦੇ ਚੱਲਦਿਆਂ ਸਕੂਲੀ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ ਇਸ ਲਈ ਸਰਕਾਰ ਵੱਲੋਂ ਅਜਿਹੇ ਫੈਸਲੇ ਲਏ ਜਾਂਦੇ ਹਨ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸਕੂਲਾਂ ਨੂੰ ਇਸ ਲਈ ਵੀ ਖਾਲੀ ਕਰਵਾਇਆ ਜਾਂਦਾ ਹੈ ਤਾਂ ਜੋ ਹੜ੍ਹਾਂ ਦੀ ਹਾਲਾਤਾਂ ਵਿੱਚ ਸਕੂਲਾਂ ਦੀਆਂ ਇਮਾਰਤਾਂ ਨੂੰ ਰਾਹਤ ਕੈਂਪ ਵਜੋਂ ਇਸਤੇਮਾਲ ਕੀਤਾ ਜਾ ਸਕੇ।
Disaster after cloud burst at Mandi in Himachal Pradesh #HimachalPradesh #Mandi #Heavyrain #Flooding #Flood #Rainworld #Cloud #Burst pic.twitter.com/qZSCDkymhx
— anuj kumar singh (@sanuj42) August 14, 2023
ਹਿਮਾਚਲ ਤੋਂ ਬੇਹਦ ਹੀ ਭਿਆਨਕ ਤਸਵੀਰਾਂ ਸਾਹਮਣੇ ਆ ਰਹਿਆਂ ਹਨ। ਹਿਮਾਚਲ ਵਿੱਚ ਕੀਤੇ ਬੱਦਲ ਫੱਟਣ ਦੀ ਖਬਰਾਂ ਆ ਰਹਿਆਂ ਹਨ। ਪਹਾੜ੍ਹਾਂ ਵਿੱਚ ਹੋ ਰਹੀ ਬਾਰਿਸ਼ ਦਾ ਅਸਰ ਪੰਜਾਬ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਬਣੀ ਹੋ ਹੈ।