ਚੰਡੀਗੜ੍ਹ PGI ‘ਚ ਫਿਰ ਲੱਗੀ ਅੱਗ, ਹੁਣ ਐਡਵਾਂਸਡ ਆਈ ਸੈਂਟਰ ਦੀ ਬੇਸਮੈਂਟ ‘ਚ ਵਾਪਰੀ ਘਟਨਾ, ਮਰੀਜਾਂ ਨੂੰ ਕੀਤਾ ਸ਼ਿਫਟ

Updated On: 

16 Oct 2023 12:39 PM

ਬਿਜਲੀ ਵਿਭਾਗ ਦਾ ਦਫ਼ਤਰ ਐਡਵਾਂਸਡ ਆਈ ਸੈਂਟਰ ਦੇ ਬੇਸਮੈਂਟ ਵਿੱਚ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਐਡਵਾਂਸਡ ਆਈ ਸੈਂਟਰ ਦੀ ਇਮਾਰਤ ਆਧੁਨਿਕ ਤਕਨੀਕ ਨਾਲ ਬਣਾਈ ਗਈ ਹੈ। ਅਜਿਹੇ 'ਚ ਅੱਗ ਲੱਗਣ ਦੀ ਘਟਨਾ ਕਈ ਸਵਾਲ ਖੜ੍ਹੇ ਕਰ ਰਹੀ ਹੈ। ਬਿਜਲੀ ਵਿਭਾਗ ਦਾ ਦਫ਼ਤਰ ਐਡਵਾਂਸਡ ਆਈ ਸੈਂਟਰ ਦੇ ਬੇਸਮੈਂਟ ਵਿੱਚ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਐਡਵਾਂਸਡ ਆਈ ਸੈਂਟਰ ਦੀ ਇਮਾਰਤ ਆਧੁਨਿਕ ਤਕਨੀਕ ਨਾਲ ਬਣਾਈ ਗਈ ਹੈ। ਅਜਿਹੇ 'ਚ ਅੱਗ ਲੱਗਣ ਦੀ ਘਟਨਾ ਕਈ ਸਵਾਲ ਖੜ੍ਹੇ ਕਰ ਰਹੀ ਹੈ।

ਚੰਡੀਗੜ੍ਹ PGI ਚ ਫਿਰ ਲੱਗੀ ਅੱਗ, ਹੁਣ ਐਡਵਾਂਸਡ ਆਈ ਸੈਂਟਰ ਦੀ ਬੇਸਮੈਂਟ ਚ ਵਾਪਰੀ ਘਟਨਾ, ਮਰੀਜਾਂ ਨੂੰ ਕੀਤਾ ਸ਼ਿਫਟ
Follow Us On

ਚੰਡੀਗੜ੍ਹ ਨਿਊਜ। ਚੰਡੀਗੜ੍ਹ ਪੀਜੀਆਈ (PGI) ਦੇ ਐਡਵਾਂਸਡ ਆਈ ਸੈਂਟਰ ਦੀ ਬੇਸਮੈਂਟ ਵਿੱਚ ਸੋਮਵਾਰ ਸਵੇਰੇ ਅੱਗ ਲੱਗ ਗਈ। ਮੁੱਢਲੀ ਜਾਣਕਾਰੀ ਅਨੁਸਾਰ ਅੱਗ ਸਵੇਰੇ 9 ਵਜੇ ਬੇਸਮੈਂਟ ਵਿੱਚ ਸ਼ਾਰਟ ਸਰਕਟ ਕਾਰਨ ਲੱਗੀ। ਇਸ ਸਬੰਧੀ ਸੂਚਨਾ ਮਿਲਣ ‘ਤੇ ਫਾਇਰ ਸੇਫਟੀ ਕਰਮਚਾਰੀ ਮੌਕੇ ‘ਤੇ ਪਹੁੰਚ ਗਏ। ਅੱਗ ‘ਤੇ ਕਾਬੂ ਪਾਇਆ। ਬਿਜਲੀ ਵਿਭਾਗ ਦਾ ਦਫ਼ਤਰ ਐਡਵਾਂਸਡ ਆਈ ਸੈਂਟਰ ਦੇ ਬੇਸਮੈਂਟ ਵਿੱਚ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਐਡਵਾਂਸਡ ਆਈ ਸੈਂਟਰ ਦੀ ਇਮਾਰਤ ਆਧੁਨਿਕ ਤਕਨੀਕ ਨਾਲ ਬਣਾਈ ਗਈ ਹੈ। ਅਜਿਹੇ ‘ਚ ਅੱਗ ਲੱਗਣ ਦੀ ਘਟਨਾ ਕਈ ਸਵਾਲ ਖੜ੍ਹੇ ਕਰ ਰਹੀ ਹੈ।

ਅਜੇ 6 ਦਿਨ ਪਹਿਲਾਂ ਪੀਜੀਆਈ ਦੇ ਨਹਿਰੂ ਹਸਪਤਾਲ ਵਿੱਚ ਭਿਆਨਕ ਅੱਗ ਲੱਗ ਗਈ ਸੀ। ਜਿਸ ਵਿੱਚ 400 ਤੋਂ ਵੱਧ ਮਰੀਜ਼ਾਂ ਨੂੰ ਬਚਾ ਕੇ ਬਾਹਰ ਕੱਢਿਆ ਗਿਆ। ਹੁਣ ਤੱਕ ਪੀਜੀਆਈ ਦੀ ਜਾਂਚ ਕਮੇਟੀ ਉਸ ਹਾਦਸੇ ਦੇ ਕਾਰਨਾਂ ਦੀ ਜਾਂਚ ਵਿੱਚ ਰੁੱਝੀ ਹੋਈ ਹੈ। ਇਸੇ ਦੌਰਾਨ ਐਡਵਾਂਸ ਹਾਈ ਸੈਂਟਰ ਵਿੱਚ ਲੱਗੀ ਅੱਗ ਨੇ ਸਮੱਸਿਆ ਹੋਰ ਵਧਾ ਦਿੱਤੀ ਹੈ।