ਚੰਡੀਗੜ੍ਹ ਦੀ ਬੁੜੇਲ ਜੇਲ ਵਿੱਚੋ ਇੱਕ ਹੋਰ ਬੰਦੀ ਸਿੰਘ ਨੂੰ ਮਿਲੀ ਪੈਰੋਲ

Published: 

16 Feb 2023 16:14 PM

ਗੁਰਦੀਪ ਸਿੰਘ ਬਾਬਾ ਬਕਾਲਾ ਦੇ ਪਿੰਡ ਜੱਲੂਪੁਰ ਖੇੜਾ ਦਾ ਰਹਿਣ ਵਾਲਾ ਹੈ। ਉਸ ਉਤੇ ਦਿੱਲੀ ਵਿੱਚ ਬੰਬ ਧਮਾਕੇ ਕਰਨ ਦਾ ਦੋਸ਼ ਹੈ। ਉਸ ਨੂੰ 1990 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 1991 ਵਿਚ ਅਦਾਲਤ ਨੇ ਗੁਰਦੀਪ ਖਹਿਰਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ

ਚੰਡੀਗੜ੍ਹ ਦੀ ਬੁੜੇਲ ਜੇਲ ਵਿੱਚੋ ਇੱਕ ਹੋਰ ਬੰਦੀ ਸਿੰਘ ਨੂੰ ਮਿਲੀ ਪੈਰੋਲ

ਚੰਡੀਗੜ੍ਹ ਦੀ ਬੁੜੇਲ ਜੇਲ੍ਹ

Follow Us On

ਚੰਡੀਗੜ੍ਹ: ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਚੱਲ ਰਹੇ ਸੰਘਰਸ਼ ਨੂੰ ਦੌਰਾਨ ਇੱਕ ਹੋਰ ਬੰਦੀ ਸਿੰਘ ਨੂੰ ਪੈਰੋਲ ਮਿਲ ਗਈ ਹੈ। ਬੰਦੀ ਸਿੰਘ ਭਾਈ ਗੁਰਮੀਤ ਸਿੰਘ ਇੰਜੀਨੀਅਰ ਨੂੰ ਚੰਡੀਗੜ੍ਹ ਦੀ ਬੁੜੇਲ ਜੇਲ੍ਹ ਵਿਚੋਂ 28 ਦਿਨਾਂ ਦੀ ਪੈਰੋਲ ਮਿਲ ਗਈ ਹੈ। ਗੁਰਦੀਪ ਸਿੰਘ ਖਹਿਰਾ ਨੂੰ ਛੇ ਫਰਵਰੀ ਨੂੰ ਅੱਠ ਹਫ਼ਤਿਆਂ ਦੀ ਪੈਰੋਲ ਦਿੱਤੀ ਗਈ ਹੈ।

ਦਿੱਲੀ ਵਿੱਚ ਬੰਬ ਧਮਾਕੇ ਕਰਨ ਦਾ ਦੋਸ਼

ਜੇਲ੍ਹ ਪ੍ਰਸ਼ਾਸਨ ਨੇ ਇੱਕ ਲੱਖ ਰੁਪਏ ਦੇ ਜ਼ਮਾਨਤ ਬਾਂਡ ਲੈ ਕੇ ਗੁਰਮੀਤ ਨੂੰ ਰਿਹਾਅ ਕਰ ਦਿੱਤਾ ਹੈ।ਪਟਿਆਲਾ ਦੇ ਮੈਜਿਸਟਰੇਟ ਵੱਲੋਂ ਜ਼ਮਾਨਤ ਬਾਂਡ ਭਰੇ ਗਏ। ਗੁਰਦੀਪ ਸਿੰਘ ਬਾਬਾ ਬਕਾਲਾ ਦੇ ਪਿੰਡ ਜੱਲੂਪੁਰ ਖੇੜਾ ਦਾ ਰਹਿਣ ਵਾਲਾ ਹੈ। ਉਸ ਉਤੇ ਦਿੱਲੀ ਵਿੱਚ ਬੰਬ ਧਮਾਕੇ ਕਰਨ ਦਾ ਦੋਸ਼ ਹੈ। ਉਸ ਨੂੰ 1990 ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 1991 ਵਿਚ ਅਦਾਲਤ ਨੇ ਗੁਰਦੀਪ ਖਹਿਰਾ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸ ਤੋਂ ਪਹਿਲਾਂ ਭਾਈ ਗੁਰਦੀਪ ਸਿੰਘ ਖਹਿਰਾ ਜੋ ਕਿ 32 ਸਾਲਾ ਤੋਂ ਜੇਲ੍ਹ ਕੱਟ ਰਹੇ, ਦੋ ਮਹੀਨੇ ਦੀ ਪੈਰੋਲ ਮਿਲੀ ਹੈ। ਗੁਰਦੀਪ ਸਿੰਘ ਨੂੰ ਕਰਨਾਟਕ ਦੀ ਜੇਲ੍ਹ ਤੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਤਬਦੀਲ ਕੀਤਾ ਗਿਆ ਸੀ ।

ਬੰਦੀ ਸਿੰਘ ਦੀ ਦੋ ਵਾਰ ਰੱਦ ਹੋਈ ਸੀ ਪੈਰੋਲ

ਜ਼ਿਕਰਯੋਗ ਹੈ ਉਨ੍ਹਾਂ ਨੂੰ 2013 ਵਿਚ ਪਹਿਲੀ ਵਾਰ ਉਸ ਸਮੇਂ ਪਰੋਲ ਮਿਲਣੀ ਸ਼ੁਰੂ ਹੋਈ ਜਦੋਂ ਭਾਈ ਗੁਰਬਖਸ਼ ਸਿੰਘ ਹੁਰਾਂ ਵਲੋਂ ਮਰਨ ਵਰਤ ਰੱਖ ਕੇ ਮੋਰਚਾ ਲਗਾਇਆ ਗਿਆ ਸੀ।ਪੈਰੋਲ ‘ਤੇ ਬਾਹਰ ਆਉਣ ਮੌਕੇ ਕੌਮੀ ਇਨਸਾਫ਼ ਮੋਰਚੇ ਦੀ ਸੰਗਤ ਅਤੇ ਤਾਲਮੇਲ ਕਮੇਟੀ ਵੱਲੋਂ ਗੁਰਦੁਆਰਾ ਅੰਬ ਸਾਹਿਬ ਪਹੁੰਚ ਕੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਪਹਿਲਾਂ ਦੋ ਵਾਰ ਇਨ੍ਹਾਂ ਦੀ ਪੈਰੋਲ ਰੱਦ ਕਰ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕੌਮੀ ਇਨਸਾਫ਼ ਮੋਰਚੇ ਵਿਚ ਪੁੱਜੀਆਂ ਸੰਗਤਾਂ ਦੀਆਂ ਭਾਵਨਾਵਾਂ ਅੱਗੇ ਸਾਡਾ ਸਿਰ ਝੁਕਦਾ ਹੈ।ਜਦੋਂ ਸਾਨੂੰ ਜੇਲ੍ਹ ਵਿਚ ਸਪੀਕਰ ਦੀ ਆਵਾਜ਼ ਅਤੇ ਜੈਕਾਰੇ ਸੁਣਦੇ ਹਨ ਤਾਂ ਸਾਡਾ ਮਨ ਬਹੁਤ ਭਾਵੁਕ ਹੋ ਜਾਂਦਾ ਹੈ।ਸਾਡੇ ਹੱਥ ਵਾਹਿਗੁਰੂ ਅਤੇ ਕੌਮ ਦੇ ਸ਼ੁਕਰਾਨੇ ਵਿਚ ਝੁਕ ਜਾਂਦੇ ਹਨ। ਉਨ੍ਹਾਂ ਦਾ ਸਵਾਗਤ ਕਰਨ ਲਈ ਮੋਰਚੇ ਵਿਚੋਂ ਰੁਪਿੰਦਰ ਸਿੰਘ ਸਿੱਧੂ, ਗੁਰਜੰਟ ਸਿੰਘ, ਜਸਵਿੰਦਰ ਸਿੰਘ ਰਾਜਪੁਰਾ, ਗੁਰਸੇਵਕ ਸਿੰਘ ਧੂੜਕੋਟ ਅਤੇ ਹੋਰ ਸਿੱਖ ਸੰਗਤਾਂ ਪਹੁੰਚੀਆਂ।