AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਲੁਧਿਆਣਾ ANTF ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਚੜ੍ਹੇ ਪੁਲਿਸ ਅੜਿੱਕੇ

ਨਸ਼ਾ ਵਿਰੋਧੀ ਮੁਹਿੰਮ ਤਹਿਤ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਲੁਧਿਆਣਾ ਰੇਂਜ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ, ਜਦੋਂ ਉਨ੍ਹਾਂ ਨੇ ਗੁਪਤ ਸੂਚਨਾ ਦੇ ਅਧਾਰ 'ਤੇ ਕੀਤੀ ਨਾਕਾਬੰਦੀ ਦੌਰਾਨ ਤਿੰਨ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 512 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਤਸਕਰੀ ਲਈ ਵਰਤੀ ਜਾ ਰਹੀ ਇੱਕ ਕਾਲੇ ਰੰਗ ਦੀ ਥਾਰ ਗੱਡੀ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।

ਲੁਧਿਆਣਾ ANTF ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਸਮੇਤ 3 ਤਸਕਰ ਚੜ੍ਹੇ ਪੁਲਿਸ ਅੜਿੱਕੇ
rajinder-arora-ludhiana
| Updated On: 08 May 2026 10:54 AM IST

ਨਸ਼ਾ ਵਿਰੋਧੀ ਮੁਹਿੰਮ ਤਹਿਤ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਲੁਧਿਆਣਾ ਰੇਂਜ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਿਲ ਹੋਈ, ਜਦੋਂ ਉਨ੍ਹਾਂ ਨੇ ਗੁਪਤ ਸੂਚਨਾ ਦੇ ਅਧਾਰ ‘ਤੇ ਕੀਤੀ ਨਾਕਾਬੰਦੀ ਦੌਰਾਨ ਤਿੰਨ ਕਥਿਤ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 512 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਤਸਕਰੀ ਲਈ ਵਰਤੀ ਜਾ ਰਹੀ ਇੱਕ ਕਾਲੇ ਰੰਗ ਦੀ ਥਾਰ ਗੱਡੀ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।

ਖੁਫੀਆ ਜਾਣਕਾਰੀ ਦੇ ਅਧਾਰ ‘ਤੇ ਵਿਛਾਇਆ ਜਾਲ

ਮਾਮਲੇ ਦੀ ਜਾਣਕਾਰੀ ਸਾਂਝੀ ਕਰਦਿਆਂ ਸਬ-ਇੰਸਪੈਕਟਰ ਪੰਕਜ ਭਗਤ ਨੇ ਦੱਸਿਆ ਕਿ ਵਿਭਾਗ ਨੂੰ ਪੁਖ਼ਤਾ ਗੁਪਤ ਸੂਚਨਾ ਮਿਲੀ ਸੀ ਕਿ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਰਈਆ ਨੇੜੇ ਇੱਕ ਕਾਲੇ ਰੰਗ ਦੀ ਮਹਿੰਦਰਾ ਥਾਰ ਗੱਡੀ ਵਿੱਚ ਸਵਾਰ ਕੁਝ ਵਿਅਕਤੀ ਹੈਰੋਇਨ ਦੀ ਵੱਡੀ ਖੇਪ ਸਪਲਾਈ ਕਰਨ ਜਾ ਰਹੇ ਹਨ। ਸੂਚਨਾ ਭਰੋਸੇਯੋਗ ਹੋਣ ਕਾਰਨ ਪੁਲਿਸ ਵੱਲੋਂ ਤੁਰੰਤ ਸਪੈਸ਼ਲ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਜਦੋਂ ਸ਼ੱਕੀ ਥਾਰ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ, ਤਾਂ ਉਸ ਵਿੱਚੋਂ 512 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਤੋਂ ਬਾਅਦ ਗੱਡੀ ਵਿੱਚ ਸਵਾਰ ਤਿੰਨਾਂ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ।

ਮੁਲਜ਼ਮਾਂ ਦੀ ਪਛਾਣ ਅਤੇ ਪਿਛੋਕੜ

ਪੁਲਿਸ ਅਨੁਸਾਰ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕਰਮਬੀਰ ਉਰਫ ਕਾਲੂ (ਵਾਸੀ ਤਰਨਤਾਰਨ), ਮਨਪ੍ਰੀਤ ਉਰਫ ਸਾਹਿਲ (ਵਾਸੀ ਅੰਮ੍ਰਿਤਸਰ) ਅਤੇ ਸਾਜਨਦੀਪ ਉਰਫ ਸਾਜਨ (ਵਾਸੀ ਤਰਨਤਾਰਨ) ਵਜੋਂ ਹੋਈ ਹੈ। ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਕਰਮਬੀਰ ਉਰਫ ਕਾਲੂ ਪਹਿਲਾਂ ਵੀ ਅਪਰਾਧਿਕ ਪਿਛੋਕੜ ਵਾਲਾ ਹੈ। ਉਸ ਖ਼ਿਲਾਫ਼ ਪਹਿਲਾਂ ਹੀ ਐਨ.ਡੀ.ਪੀ.ਐਸ. ਐਕਟ ਤਹਿਤ ਇੱਕ ਮਾਮਲਾ ਅਤੇ ਲੜਾਈ-ਝਗੜੇ ਦੇ ਦੋ ਮੁਕੱਦਮੇ ਦਰਜ ਹਨ।

ਰਿਮਾਂਡ ਦੌਰਾਨ ਹੋ ਸਕਦੇ ਨੇ ਵੱਡੇ ਖੁਲਾਸੇ

ਸਬ-ਇੰਸਪੈਕਟਰ ਪੰਕਜ ਭਗਤ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ। ਜਾਂਚ ਟੀਮ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਇੰਨੀ ਵੱਡੀ ਮਾਤਰਾ ਵਿੱਚ ਨਸ਼ਾ ਕਿੱਥੋਂ ਲੈ ਕੇ ਆਉਂਦੇ ਸਨ ਅਤੇ ਅੱਗੇ ਕਿਨ੍ਹਾਂ ਲੋਕਾਂ ਨੂੰ ਸਪਲਾਈ ਕੀਤਾ ਜਾਣਾ ਸੀ। ਇਸ ਗਿਰੋਹ ਦੇ ਪਿੱਛੇ ਜੁੜੇ ਹੋਰ ਵੱਡੇ ਤਸਕਰਾਂ ਦੇ ਨਾਂ ਸਾਹਮਣੇ ਆਉਣ ਦੀ ਵੀ ਸੰਭਾਵਨਾ ਹੈ।

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੋੜਾਂ ਦੀ ਕੀਮਤ

ਸੂਤਰਾਂ ਅਨੁਸਾਰ ਬਰਾਮਦ ਕੀਤੀ ਗਈ 512 ਗ੍ਰਾਮ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਲਗਭਗ ਢਾਈ ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ। ਪੁਲਿਸ ਵੱਲੋਂ ਇਸ ਨੈੱਟਵਰਕ ਦੀਆਂ ਬੈਕਵਰਡ ਅਤੇ ਫਾਰਵਰਡ ਲਿੰਕੇਜ ਨੂੰ ਬੜੀ ਬਾਰੀਕੀ ਨਾਲ ਖੰਗਾਲਿਆ ਜਾ ਰਿਹਾ ਹੈ।

Follow Us
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ
Suvendu Adhikari Sworn as Chief Minister: ਸ਼ੁਭੇਂਦੂ ਅਧਿਕਾਰੀ ਨੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ, PM ਮੋਦੀ ਤੇ ਰਾਜਪਾਲ ਆਰਐਨ ਰਵੀ ਰਹੇ ਮੌਜੂਦ...
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?
ਸੁਖਬੀਰ ਬਾਦਲ ਦੀ ਸ਼੍ਰੋਮਣੀ ਅਕਾਲੀ ਦਲ ਹੋਈ ਸਾਈਡਲਾਈਨ... ਕਿਵੇਂ ਹੋਵੇਗਾ Comeback?...
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ
ਆਪ੍ਰੇਸ਼ਨ ਸਿੰਦੂਰ ਦੀ Untold Story, Ex IAF ਪਾਇਲਟ ਅਕਸ਼ੈ ਚੋਪੜਾ ਦੀ ਜੁਬਾਨੀ...
ਮੁੱਖ ਮੰਤਰੀ ਭਗਵੰਤ ਮਾਨ ਦੀ "ਸ਼ੁਕਰਾਨਾ ਯਾਤਰਾ", ਕੀ ਵਿਧਾਨਸਭਾ ਚੋਣ ਦੀ ਤਿਆਰੀ?
ਮੁੱਖ ਮੰਤਰੀ ਭਗਵੰਤ ਮਾਨ ਦੀ
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?
ਕਾਂਗਰਸ ਦੇ 4 ਸਾਲ ਸਭ ਤੋਂ ਖ਼ਰਾਬ, ਫਿਰ ਕਿਵੇਂ ਹੋਵੇਗਾ ਚੋਣਾਂ 'ਚ ਬੇੜਾ ਪਾਰ?...
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ
Operation Sindoor ਨੂੰ ਪੂਰਾ ਹੋਇਆ ਇੱਕ ਸਾਲ, PM ਨੇ ਬਦਲੀ ਸੋਸ਼ਲ ਮੀਡੀਆ ਪ੍ਰੋਫਾਈਲ ਪਿਕ...
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ
ਪੰਜਾਬ ਵਿੱਚ 3 ਘੰਟਿਆਂ ਦੇ ਅੰਦਰ 2 ਸ਼ੱਕੀ ਧਮਾਕੇ, ਜਲੰਧਰ ਵਿੱਚ ਬੀਐਸਐਫ ਹੈੱਡਕੁਆਰਟਰ ਦੇ ਬਾਹਰ ਦੀ ਸੀਸੀਟੀਵੀ ਫੁਟੇਜ ਆਈ ਸਾਹਮਣੇ...
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ
ਪੰਜਾਬ ਨੂੰ ਦਹਿਲਾਉਣ ਦੀ ਕੌਣ ਕਰ ਰਿਹਾ ਸਾਜਿਸ਼? 3 ਘੰਟਿਆਂ ਵਿੱਚ 2 ਧਮਾਕਿਆਂ ਨਾਲ ਫੈਲੀ ਦਹਿਸ਼ਤ...
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?
SAD ਪੁਨਰ ਸੁਰਜੀਤ ਵੱਲੋਂ ਮਹਿਲਾ ਵਿੰਗ ਦਾ ਐਲਾਨ, ਜਾਣੋ ਕੀ ਬੋਲੇ ਬੀਬੀ ਜਗੀਰ ਕੌਰ?...