AQI
TV9 NETWORK LOGO
User Image
Sign In

By signing in or creating an account, you agree with Associated Broadcasting Company's Terms & Conditions and Privacy Policy.

ਪੰਜਾਬਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਸ਼ਾਰਟ ਵੀਡੀਓਜ਼ਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2026

ਰਾਮ ਰਹੀਮ ਨੂੰ ਦਿੱਤੀ ਜਾ ਰਹੀ ਰਾਜਨੀਤਿਕ ਪੈਰੋਲ, AAP ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਚੁੱਕੇ ਸਵਾਲ

ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਬਹੁਤ ਹੀ ਹੈਰਾਨਗੀ ਹੁੰਦੀ ਹੈ ਕਿ ਰਾਮ ਰਹੀਮ ਨੂੰ 17 ਵਾਰ ਪੈਰੋਲ ਮਿਲ ਗਈ ਹੈ। ਉਨ੍ਹਾਂ ਕਿਹਾ ਇਸ ਨਾਲ ਲੋਕਾਂ ਦਾ ਨਿਆਂ 'ਤੇ ਵਿਸ਼ਵਾਸ਼ ਨਹੀਂ ਰਹਿੰਦਾ ਤੇ ਇਸ ਤਰ੍ਹਾਂ ਮਹਿਸੂਸ ਹੁੰਦਾ ਹੈ ਕਿ ਇਹ ਰਾਜਨੀਤਿਕ ਪੈਰੋਲ ਦਿੱਤੀ ਜਾ ਰਹੀ ਹੈ। ਰਾਮ ਰਹੀਮ 'ਤੇ ਜਿਨਸੀ ਸ਼ੋਸ਼ਣ ਵਰਗੇ ਗੰਭੀਰ ਦੋਸ਼ ਹਨ।

ਰਾਮ ਰਹੀਮ ਨੂੰ ਦਿੱਤੀ ਜਾ ਰਹੀ ਰਾਜਨੀਤਿਕ ਪੈਰੋਲ, AAP ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਚੁੱਕੇ ਸਵਾਲ
ਰਾਮ ਰਹੀਮ ਨੂੰ ਦਿੱਤੀ ਜਾ ਰਹੀ ਰਾਜਨੀਤਿਕ ਪੈਰੋਲ,AAP ਵਿਧਾਇਕ ਨੇ ਚੁੱਕੇ ਸਵਾਲ
sukhvinder-singh
| Updated On: 25 Aug 2026 10:31 AM IST
Share

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਸ ਦੀ 21 ਦਿਨਾਂ ਦੀ ਫਰਲੋ ਮਨਜ਼ੂਰ ਹੋ ਗਈ ਹੈ। ਸਾਲ 2017 ‘ਚ ਸਜ਼ਾ ਹੋਣ ਤੋਂ ਬਾਅਦ ਰਾਮ ਰਹੀਮ ਦੇ ਇੰਨੇ ਘੱਟ ਸਮੇਂ ‘ਚ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਉਣ ‘ਤੇ ਸਵਾਲ ਚੁੱਕੇ ਜਾ ਰਹੇ ਹਨ।

ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਬਹੁਤ ਹੀ ਹੈਰਾਨਗੀ ਹੁੰਦੀ ਹੈ ਕਿ ਰਾਮ ਰਹੀਮ ਨੂੰ 17 ਵਾਰ ਪੈਰੋਲ ਮਿਲ ਗਈ ਹੈ। ਉਨ੍ਹਾਂ ਕਿਹਾ ਇਸ ਨਾਲ ਲੋਕਾਂ ਦਾ ਨਿਆਂ ‘ਤੇ ਵਿਸ਼ਵਾਸ਼ ਨਹੀਂ ਰਹਿੰਦਾ ਤੇ ਇਸ ਤਰ੍ਹਾਂ ਮਹਿਸੂਸ ਹੁੰਦਾ ਹੈ ਕਿ ਇਹ ਰਾਜਨੀਤਿਕ ਪੈਰੋਲ ਦਿੱਤੀ ਜਾ ਰਹੀ ਹੈ। ਰਾਮ ਰਹੀਮ ‘ਤੇ ਜਿਨਸੀ ਸ਼ੋਸ਼ਣ ਵਰਗੇ ਗੰਭੀਰ ਦੋਸ਼ ਹਨ।

ਜਿੰਪਾ ਨੇ ਕਿਹਾ ਕਿ ਇੱਕ ਅਧਿਆਤਮਿਕ ਪਦ ‘ਤੇ ਬੈਠੇ ਹੋਏ ਆਦਮੀ ਤੇ ਗੁਰੂ ‘ਤੇ ਅਜਿਹੇ ਇਲਜ਼ਾਮ ਲੱਗਣਾ ਗੰਭੀਰ ਮਾਮਲਾ ਹੈ। ਲੋਕਾਂ ਨੂੰ ਤਾਂ ਉਨ੍ਹਾਂ ‘ਤੇ ਬਹੁਤ ਵਿਸ਼ਵਾਸ਼ ਹੁੰਦਾ ਹੈ ਤੇ ਮੇਰੇ ਲਿਹਾਜ਼ ਨਾਲ ਅਜਿਹੇ ਮਾਮਲਿਆਂ ‘ਚ ਬਿਲਕੁਲ ਵੀ ਪੈਰੋਲ ਨਹੀਂ ਮਿਲਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕੋਰਟ ਨੂੰ ਅਜਿਹੇ ਮਾਮਲਿਆਂ ‘ਚ ਅੱਗੇ ਆਉਣਾ ਚਾਹੀਦਾ ਹੈ। ਖ਼ਾਸ ਤੌਰ ‘ਤੇ ਅਜਿਹੇ ਗੰਭੀਰ ਮਾਮਲਿਆਂ ‘ਚ ਪੈਰੋਲ ਦੇਣ ਤੋਂ ਮਨਾਹੀ ਹੋਣੀ ਚਾਹੀਦੀ ਹੈ, ਤਾਂ ਜੋ ਲੋਕਾਂ ਦਾ ਕਾਨੂੰਨ ਤੇ ਨਿਆਂ ਪ੍ਰਣਾਲੀ ‘ਤੇ ਵਿਸ਼ਵਾਸ ਬਣਿਆ ਰਹੇ।

ਡੇਰਾ ਸੱਚਾ ਸੌਦਾ ਦੇ ਮੁੱਖ ਆਸ਼ਰਮ ‘ਚ ਰਹੇਗਾ ਰਾਮ ਰਹੀਮ

ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਸਜ਼ਾ ਕੱਟ ਰਿਹਾ ਰਾਮ ਰਹੀਮ ਮੰਗਲਵਾਰ (25 ਅਗਸਤ) ਸਵੇਰੇ ਜੇਲ੍ਹ ਤੋਂ ਬਾਹਰ ਆਇਆ। ਇਸ ਵਾਰ ਉਹ ਡੇਰਾ ਸੱਚਾ ਸੌਦਾ ਦੇ ਮੁੱਖ ਆਸ਼ਰਮ ਚ ਰਹੇਗਾ।

ਜਾਣਕਾਰੀ ਮੁਤਾਬਕ ਜ਼ਿਲ੍ਹਾ ਜੇਲ੍ਹ ਸੁਨਾਰੀਆ ਨੇ ਰਾਮ ਰਹੀਮ ਲਈ 21 ਦਿਨਾਂ ਦੀ ਫਰਲੋ ਮਨਜ਼ੂਰ ਕੀਤੀ ਹੈ। ਫਰਲੋ ਦੌਰਾਨ ਉਹ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ‘ਚ ਰਹੇਗਾ। ਹਾਲਾਂਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰਾਮ ਰਹੀਮ ਜੇਲ੍ਹ ਤੋਂ ਬਾਹਰ ਆਇਆ ਹੈ। ਸਾਲ 2017 ‘ਚ ਸਜ਼ਾ ਹੋਣ ਤੋਂ ਬਾਅਦ ਹੁਣ ਤੱਕ ਉਹ ਕਦੇ ਪੈਰੋਲ ਤਾਂ ਕਦੇ ਫਰਲੋ ਤੇ 16 ਵਾਰ ਬਾਹਰ ਆ ਚੁੱਕਾ ਹੈ। ਹੁਣ ਉਹ 17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਹੈ। ਉਸ ਨੂੰ ਕਈ ਵਾਰ ਪੈਰੋਲ ਤੇ ਫਰਲੋ ਮਿਲ ਚੁੱਕੀ ਹੈ, ਜਿਸ ਨੂੰ ਲੈ ਕੇ ਅਕਸਰ ਸਵਾਲ ਵੀ ਉਠਾਏ ਜਾਂਦੇ ਹਨ।

ਬਲਾਤਕਾਰ ਤੇ ਕਤਲ ਦੇ ਮਾਮਲੇ ਚ ਦੋਸ਼ੀ

ਰਾਮ ਰਹੀਮ ਨੂੰ ਸਾਲ 2017 ‘ਚ ਬਲਾਤਕਾਰ ਤੇ ਕਤਲ ਦੇ ਮਾਮਲੇ ‘ਚ ਦੋਸ਼ੀ ਠਹਿਰਾਇਆ ਗਿਆ ਸੀ। ਉਹ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਪਿਛਲੇ 10 ਸਾਲਾਂ ‘ਚ ਉਹ 16 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ। ਮਈ ਮਹੀਨੇ ‘ਚ ਉਸ ਨੂੰ 30 ਦਿਨਾਂ ਦੀ ਪੈਰੋਲ ਮਿਲੀ ਸੀ। ਹੁਣ ਉਹ 21 ਦਿਨਾਂ ਲਈ ਜੇਲ੍ਹ ਤੋਂ ਬਾਹਰ ਆਇਆ ਹੈ।

CBI ਅਦਾਲਤ ਨੇ ਦੋਸ਼ੀ ਠਹਿਰਾਇਆ

ਗੁਰਮੀਤ ਰਾਮ ਰਹੀਮ ਨੂੰ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ 10-10 ਸਾਲ ਦੀ ਸਜ਼ਾ ਮਿਲੀ ਹੋਈ ਹੈ। ਪਹਿਲੀ ਸਜ਼ਾ 10 ਸਾਲ ਤੇ ਦੂਜੀ ਸਜ਼ਾ 10 ਸਾਲ ਹੈ। ਦੋਵੇਂ ਸਜ਼ਾਵਾਂ ਇਕੱਠੀਆਂ ਨਹੀਂ ਚੱਲਣਗੀਆਂ। CBI ਕੋਰਟ ਦਾ 10 ਸਾਲ ਪੂਰੇ ਹੋਣ ਤੋਂ ਬਾਅਦ ਦੂਜੇ 10 ਸਾਲ ਦੀ ਸਜ਼ਾ ਦਾ ਹੁਕਮ ਸੀ। ਰਾਮ ਰਹੀਮ ਨੂੰ 2017 ‘ਚ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ‘ਚ ਦੋ ਮਹਿਲਾ ਸਾਧਵੀਆਂ ਨਾਲ ਬਲਾਤਕਾਰ ਦੇ ਮਾਮਲੇ ‘ਚ ਇੱਕ ਵਿਸ਼ੇਸ਼ CBI ਅਦਾਲਤ ਨੇ ਦੋਸ਼ੀ ਠਹਿਰਾਇਆ ਸੀ।

Follow Us
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ
ਬੀਜੇਪੀ ਦੀ ਨਸ਼ਾ ਮੁਕਤ ਪੰਜਾਬ ਯਾਤਰਾ, AAP ਦਾ ਇਲੈਕਸ਼ ਕੈਂਪੇਨ...SAD ਦੀ ਰੈਲੀ...ਚੋਣਾਂ ਨੂੰ ਲੈ ਕੇ ਪੱਬਾ ਭਾਰ ਹੋਈਆਂ ਸਿਆਸੀ ਪਾਰਟੀਆਂ...
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO
ਅੰਮ੍ਰਿਤਸਰ 'ਚ ASI 'ਤੇ ਅਣਪਛਾਤਿਆਂ ਵੱਲੋਂ ਫਾਈਰਿੰਗ, ਕੀ ਬੋਲੇ DGP ਯਾਦਵ, ਵੇਖੋ VIDEO...
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ
iPhone 18 Pro ਦੀ ਸੇਲ ਸ਼ੁਰੂ, ਰਾਤ ਤੋਂ ਹੀ Apple ਸਟੋਰ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ...
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ
ਪੰਜਾਬ 'ਚ ਪੰਜ ਥਾਵਾਂ 'ਤੇ ਰੇਲ ਦੀਆਂ ਪਟੜੀਆਂ 'ਤੇ ਬੈਠੇ ਕਿਸਾਨ, ਮੋਗਾ 'ਚ ਪੁਲਿਸ ਨਾਲ ਬਹਿਸ...
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ
ਨਸ਼ੇ ਖਿਲਾਫ ਕੱਲ੍ਹ ਤੋਂ ਬੀਜੇਪੀ ਦੀ ਯਾਤਰਾ, ਸਰਕਾਰ ਬਣਨ 'ਤੇ 2 ਸਾਲਾਂ 'ਚ ਡਰੱਗ ਮੁਕਤ ਪੰਜਾਬ ਦਾ ਦਾਅਵਾ...
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ
ਹਨੂਮਾਨ ਜੀ ਦੀ ਮੂਰਤੀ ਨੂੰ ਹੱਥ ਲਗਾਉਣ ਤੋਂ ਰੋਕਿਆਂ ਤਾਂ ਲੋਕਾਂ ਨੇ ਚਾੜ੍ਹ ਦਿੱਤਾ ਪੰਡਿਤ ਜੀ ਦਾ ਕੁਟਾਪਾ, VIDEO ਵਾਇਰਲ...
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ
PM Modi Birthday: ਗੁਜਰਾਤ ਵਿੱਚ ਜਗਾਏ ਜਾਣਗੇ 88 ਲੱਖ ਦੀਵੇ , ਕਾਸ਼ੀ ਤੋਂ ਵਡਨਗਰ ਤੱਕ ਬਾਈਕ ਯਾਤਰਾ ਦੀ ਸ਼ੁਰੂਆਤ...
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ
PM Modi Birthday Special: ਮੋਦੀ ਨਾਲ ਜੁੜੇ ਉਹ ਕਿੱਸੇ, ਜੋ ਘੱਟ ਲੋਕ ਜਾਣਦੇ ਹਨ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ...
UPI new rule : UPI Payment ਹੁਣ FREE ਨਹੀਂ? ₹2,000 ਤੋਂ ਵੱਧ ਦੇ ਭੁਗਤਾਨ ਲਈ ਕਿੰਨਾ ਚਾਰਜ? ਜਾਣੋ......