ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ‘ਤੇ ਅਰਦਾਸ, ਭਾਰਤ-ਪਾਕਿਸਤਾਨ ਦੀ ਸੰਗਤ ਕਰੇਗੀ ਸ਼ਮੂਲੀਅਤ

Updated On: 

21 Sep 2026 13:27 PM IST

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਨਗਰ ਕੀਰਤਨ ਲਿਆਂਦਾ ਜਾਵੇਗਾ। ਇਹ ਨਗਰ ਕੀਰਤਨ ਭਾਰਤੀ ਸਮੇਂ ਅਨੁਸਾਰ ਸ਼ਾਮ 5:30 ਵਜੇ ਜ਼ੀਰੋ ਲਾਈਨ 'ਤੇ ਪਹੁੰਚੇਗਾ। ਪਾਕਿਸਤਾਨ ਵਾਲੇ ਪਾਸੇ ਸਿੱਖ ਸੰਗਤ ਵੱਲੋਂ ਸੰਧਿਆ ਵੇਲੇ ਰਹਿਰਾਸ ਸਾਹਿਬ ਦੇ ਪਾਠ, ਗੁਰਬਾਣੀ ਕੀਰਤਨ ਤੇ ਆਰਤੀ ਉਪਰੰਤ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਜਾਵੇਗੀ।

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ਤੇ ਅਰਦਾਸ, ਭਾਰਤ-ਪਾਕਿਸਤਾਨ ਦੀ ਸੰਗਤ ਕਰੇਗੀ ਸ਼ਮੂਲੀਅਤ

ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਦੀ ਮੰਗ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦੋਵਾਂ ਪਾਸਿਆਂ ਦੀ ਸਿੱਖ ਸੰਗਤ ਵੱਲੋਂ ਅੱਜ 21 ਸਤੰਬਰ ਨੂੰ ਜ਼ੀਰੋ ਲਾਈਨ ‘ਤੇ ਅਰਦਾਸ ਕੀਤੀ ਜਾਵੇਗੀ। ਇਸ ਮੌਕੇ ਦੋਵਾਂ ਪਾਸਿਆਂ ਦੀਆਂ ਸਿੱਖ ਸੰਗਤਾਂ ਵੱਲੋਂ ਧਾਰਮਿਕ ਸਮਾਗਮ ਕਰਵਾਏ ਜਾਣਗੇ।

ਜ਼ੀਰੋ ਲਾਈਨ ਤੱਕ ਨਗਰ ਕੀਰਤਨ

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਨਗਰ ਕੀਰਤਨ ਲਿਆਂਦਾ ਜਾਵੇਗਾ। ਇਹ ਨਗਰ ਕੀਰਤਨ ਭਾਰਤੀ ਸਮੇਂ ਅਨੁਸਾਰ ਸ਼ਾਮ 5:30 ਵਜੇ ਜ਼ੀਰੋ ਲਾਈਨ ‘ਤੇ ਪਹੁੰਚੇਗਾ। ਪਾਕਿਸਤਾਨ ਵਾਲੇ ਪਾਸੇ ਸਿੱਖ ਸੰਗਤ ਵੱਲੋਂ ਸੰਧਿਆ ਵੇਲੇ ਰਹਿਰਾਸ ਸਾਹਿਬ ਦੇ ਪਾਠ, ਗੁਰਬਾਣੀ ਕੀਰਤਨ ਤੇ ਆਰਤੀ ਉਪਰੰਤ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਜਾਵੇਗੀ।

ਅਰਦਾਸ ਦੌਰਾਨ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੋਲ੍ਹਣ ਤੇ ਸਿੱਖ ਸੰਗਤ ਨੂੰ ਪਹਿਲਾਂ ਦੀ ਤਰ੍ਹਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਕਰਨ ਦਾ ਮੌਕਾ ਮਿਲਣ ਦੀ ਅਰਦਾਸ ਕੀਤੀ ਜਾਵੇਗੀ।

ਜਥੇਦਾਰ ਗੜਗੱਜ ਜ਼ੀਰੋ ਲਾਈਨ ‘ਤੇ ਪਹੁੰਚਣਗੇ

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ ਵਿਖੇ ਜ਼ੀਰੋ ਲਾਈਨ ਤੇ ਪਹੁੰਚਣਗੇ। ਭਾਰਤ ਅਤੇ ਪਾਕਿਸਤਾਨ ਦੋਵਾਂ ਪਾਸਿਆਂ ਦੀ ਸਿੱਖ ਸੰਗਤ ਆਪੋ-ਆਪਣੇ ਪਾਸੇ ਰਹਿਰਾਸ ਸਾਹਿਬ ਦੇ ਪਾਠ, ਆਰਤੀ ਅਤੇ ਸ਼ਬਦ ਕੀਰਤਨ ਉਪਰੰਤ ਲਾਂਘਾ ਛੇਤੀ ਖੋਲ੍ਹਣ ਲਈ ਅਰਦਾਸ ਕਰੇਗੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਰਾ ਬਾਬਾ ਨਾਨਕ ਤੇ ਸਰਹੱਦੀ ਇਲਾਕੇ ਦੀ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਅੱਜ ਸ਼ਾਮ ਭਾਰਤੀ ਸਮੇਂ ਅਨੁਸਾਰ 5:30 ਵਜੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੇੜੇ ਜ਼ੀਰੋ ਲਾਈਨ ‘ਤੇ ਪਹੁੰਚ ਕੇ ਸਮਾਗਮ ਤੇ ਅਰਦਾਸ ‘ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

ਸਿੱਖ ਸੰਗਤ ਵੱਲੋਂ ਕੀਤੀ ਜਾਣ ਵਾਲੀ ਇਸ ਅਰਦਾਸ ਦਾ ਮੁੱਖ ਉਦੇਸ਼ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਜਲਦ ਖੋਲ੍ਹਣ ਦੀ ਅਰਦਾਸ ਕਰਨਾ ਹੈ, ਤਾਂ ਜੋ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦੇ ਪਹਿਲਾਂ ਦੀ ਤਰ੍ਹਾਂ ਦਰਸ਼ਨ-ਦੀਦਾਰ ਕਰਨ ਦਾ ਮੌਕਾ ਮਿਲ ਸਕੇ।

Loading...
Unable to load recommendations.
Follow Us
Related Stories
ਅੰਮ੍ਰਿਤਸਰ: ਘਰ ‘ਚ ਇਕੱਲੇ ਚੁੰਨੀ ਨਾਲ ਲਟਕਦੀ ਮਿਲੀ 12 ਸਾਲਾ ਬੱਚੇ ਦੀ ਲਾਸ਼, ਕੰਮ ਤੋਂ ਵਾਪਸ ਆਏ ਪਿਤਾ ਨੇ ਦੇਖਿਆ ਖੌਫਨਾਕ ਮੰਜ਼ਰ
ਫਿਰੋਜ਼ਪੁਰ: ਦਿਨ-ਦਿਹਾੜੇ 23 ਸਾਲਾ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਭੈਣ ਦੇ ਸਹੁਰੇ ਪਰਿਵਾਰ ‘ਤੇ ਲੱਗੇ ਇਲਜ਼ਾਮ
ਅਮਰਜੀਤ ਚਾਵਲਾ ਨੇ ਜਥੇਦਾਰ ਦੇ ਫ਼ੈਸਲੇ ‘ਤੇ ਚੁੱਕੇ ਸਵਾਲ, ਕਿਹਾ- ਮੈਂ ਸੁੱਚਾ ਸਿੰਘ ਲੰਗਾਹ ਨਹੀਂ…
ਬਟਾਲਾ: ਘਰ ਦੇ ਬਾਹਰ ਸੈਰ ਕਰ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਸ਼ਰੀਕੇ ਨਾਲ ਚੱਲ ਰਿਹਾ ਸੀ ਵਿਵਾਦ
ਕਿਸ਼ਾਊ ਪ੍ਰਾਜੈਕਟ ਮਾਮਲੇ ‘ਚ ਸੁਪਰੀਮ ਕੋਰਟ ਦਾ ਰੁਖ਼ ਕਰਨ ਦੀ ਤਿਆਰੀ ‘ਚ ਪੰਜਾਬ ਸਰਕਾਰ, ਪਾਣੀ ‘ਚ ਹਿੱਸੇ ਦਾ ਦਾਅਵਾ ਦੁਹਰਾਇਆ
ਬੰਗਾ ‘ਚ ਪ੍ਰਵਾਸੀ ਮਜ਼ਦੂਰ ਦੀ ਚਮਕੀ ਕਿਸਮਤ, ਲਾਟਰੀ ‘ਚ ਜਿੱਤਿਆ 3 ਕਰੋੜ ਦਾ ਪਹਿਲਾ ਇਨਾਮ; ਡਰਾਅ ਨਿਕਲਣ ਤੋਂ ਮਹਿਜ਼ ਘੰਟਾ ਪਹਿਲਾਂ ਖ਼ਰੀਦੀ ਸੀ ਲਾਟਰੀ